Ludhiana Clash News: AAP ਵਿਧਾਇਕ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਹੋਏ ਆਹਮੋ-ਸਾਹਮਣੇ, ਜਾਣੋ ਕੀ ਹੈ ਪੂਰਾ ਮਾਮਲਾ
Ludhiana AAP And BJP Leaders Controversy News: ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ 21 ਦਸੰਬਰ ਨੂੰ ਚੋਣਾਂ ਹੋਣ ਵਾਲੀਆਂ ਹੈ। ਇਸ ਤੋਂ ਪਹਿਲਾਂ ਹੀ ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਆਹਮੋ-ਸਾਹਮਣੇ ਹੋ ਗਏ।
Ludhiana AAP And BJP Leaders Controversy News/ਤਰਸੇਮ ਭਾਰਦਵਾਜ: ਪੰਜਾਬ ਵਿੱਚ ਨਗਰ ਨਿਗਮ ਚੋਣ ਪ੍ਰਚਾਰ ਦੇ ਆਖਰੀ ਦਿਨ ਸ਼ਾਮ ਲੁਧਿਆਣਾ ਵਿੱਚ ਮਾਹੌਲ ਗਰਮ ਹੋ ਗਿਆ। ਸੂਫੀਆ ਚੌਕ ਨੇੜੇ ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਆਹਮੋ-ਸਾਹਮਣੇ ਹੋ ਗਏ। 'ਆਪ' ਵਰਕਰਾਂ ਦਾ ਦੋਸ਼ ਹੈ ਕਿ ਭਾਜਪਾ ਉਮੀਦਵਾਰ ਦਾ ਪਤੀ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਵੀ ਪ੍ਰਚਾਰ 'ਚ ਰੁੱਝਿਆ ਹੋਇਆ ਸੀ ਅਤੇ ਲੋਕਾਂ ਨੂੰ ਸ਼ਰਾਬ ਵੰਡ ਰਿਹਾ ਸੀ।
ਇਸ ਮਾਮਲੇ ਵਿੱਚ ਭਾਜਪਾ ਉਮੀਦਵਾਰ ਦੇ ਪਤੀ ਅਤੇ ਦੋ ਹੋਰ ਵਰਕਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਵਧਦੇ ਹੰਗਾਮੇ ਨੂੰ ਦੇਖਦਿਆਂ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਖਲ ਦੇਣ ਲਈ ਮੌਕੇ 'ਤੇ ਪਹੁੰਚ ਗਏ ਸਨ। ਉਨ੍ਹਾਂ ਨੂੰ ‘ਆਪ’ ਵਰਕਰਾਂ ਨੇ ਘੇਰ ਲਿਆ। ਇੱਥੇ 'ਆਪ' ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੀ ਮੌਕੇ 'ਤੇ ਪਹੁੰਚੇ।
ਇਹ ਵੀ ਪੜ੍ਹੋ: Punjab Holiday: ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਮਾਮਲਾ ਇੰਨਾ ਵੱਧ ਗਿਆ ਕਿ ਵਿਧਾਇਕ ਪੱਪੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇੱਕ ਦੂਜੇ ਨੂੰ ਇਤਰਾਜਯੋਗ ਸ਼ਬਦ ਬੋਲਣੇ ਸ਼ੁਰੂ ਕਰ ਦਿੱਤੀਆਂ। ਦੋਹਾਂ ਨੇਤਾਵਾਂ ਵਿਚਾਲੇ ਗਰਮਾ-ਗਰਮ ਬਹਿਸ ਹੋਈ। ਲੁਧਿਆਣਾ ਪੁਲਿਸ ਕਮਿਸ਼ਨਰ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਨੂੰ ਸੰਭਾਲਿਆ ਅਤੇ ਮਾਹੌਲ ਨੂੰ ਸ਼ਾਂਤ ਕੀਤਾ।
ਇਹ ਵੀ ਪੜ੍ਹੋ: Punjab Holiday: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ-ਕਾਲਜਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ!
ਜਾਣੋ ਪੂਰਾ ਮਾਮਲਾ
ਵੀਰਵਾਰ ਦੇਰ ਸ਼ਾਮ ਵਾਰਡ ਨੰਬਰ 75 ਤੋਂ ‘ਆਪ’ ਉਮੀਦਵਾਰ ਸਿਮਰਨਪ੍ਰੀਤ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਰਾਜੂ ਬਾਬਾ ਅਤੇ ਭਾਜਪਾ ਉਮੀਦਵਾਰ ਗੁਰਪ੍ਰੀਤ ਕੌਰ ਦੇ ਪਤੀ ਗੁਰਦੀਪ ਸਿੰਘ ਨੀਟੂ ਆਹਮੋ-ਸਾਹਮਣੇ ਹੋ ਗਏ। ਰਾਜੂ ਬਾਬਾ ਨੇ ਦੋਸ਼ ਲਾਇਆ ਕਿ ਉਸ ਨੂੰ ਸੂਚਨਾ ਮਿਲੀ ਸੀ ਕਿ ਸੂਫੀਆ ਚੌਕ ਨੇੜੇ ਬੰਟੀ ਢਾਬੇ ’ਤੇ ਭਾਜਪਾ ਉਮੀਦਵਾਰ ਕੁਝ ਵੋਟਰਾਂ ਨੂੰ ਸ਼ਰਾਬ ਪਰੋਸ ਰਹੇ ਹਨ।
ਰਾਜੂ ਬਾਬਾ ਨੇ ਦੱਸਿਆ ਕਿ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਉਥੇ ਸ਼ਰਾਬ ਵਰਤਾਈ ਜਾ ਰਹੀ ਸੀ। ਇਸ ਦਾ ਵਿਰੋਧ ਕਰਨ 'ਤੇ ਭਾਜਪਾ ਵਰਕਰਾਂ ਨੇ ਗੁੰਡਾਗਰਦੀ ਸ਼ੁਰੂ ਕਰ ਦਿੱਤੀ। ਮਾਹੌਲ ਵਿਗੜਦਾ ਦੇਖ ਕੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖੁਦ ਮੌਕੇ 'ਤੇ ਪਹੁੰਚੇ। ਇਸ ਤੋਂ ਨਾਰਾਜ਼ 'ਆਪ' ਵਰਕਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।