Ludhiana Accident News: ਪੰਜਾਬ ਵਿੱਚ ਧੁੰਦ ਕਰਕੇ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ 
ਲੁਧਿਆਣਾ ਦੇ ਗਿੱਲ ਰੋਡ ਤੇ ਬੀਤੀ ਰਾਤ ਇੱਕ ਵੱਡਾ ਹਾਦਸਾ ਹੋਇਆ ਹੈ ਜਿਸ ਵਿੱਚ ਇੱਕ ਸੀਮਟ ਕਨਕਰੀਟ ਮਿਕਸਰ ਵਾਲਾ ਟਰੱਕ 66 ਕੇਵੀ ਟਾਵਰ ਦੇ ਨਾਲ ਜਾ ਟਕਰਾਇਆ ਜਿਸ ਤੋਂ ਬਾਅਦ ਟਾਵਰ ਸਮੇਤ ਟਰੱਕ ਦਾ ਕਾਫੀ ਨੁਕਸਾਨ ਹੋਇਆ ਹੈ। ਉਧਰ ਚੀਫ ਇੰਜੀਨੀਅਰ ਦੇ ਦੱਸਣ ਮੁਤਾਬਕ ਹੁਣ ਤੱਕ 8 ਤੋਂ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਹਨਾਂ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਮੇਨ ਸਪਲਾਈ ਵੀ ਬੰਦ ਹੋਈ ਹੈ ਜਿਸ ਦੇ ਕਾਰਨ ਲੋਕਾਂ ਨੂੰ ਮੁਸ਼ਕਿਲਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


COMMERCIAL BREAK
SCROLL TO CONTINUE READING

ਹਾਲਾਂਕਿ ਇਹ ਵੀ ਉਹਨਾਂ ਦੱਸਿਆ ਹੈ ਕਿ ਟਰੱਕ ਡਰਾਈਵਰ ਦੀ ਸ਼ਰਾਬ ਪੀਤੀ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਉਹਨਾਂ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਕੋਈ ਵੀ ਮੈਡੀਕਲ ਰਿਪੋਰਟ ਉਹਨਾਂ ਤੱਕ ਨਹੀਂ ਪਹੁੰਚੀ ਹੈ।


ਇਹ ਵੀ ਪੜ੍ਹੋ: Punjab News: ਸੀਨੀਅਰ ਅਕਾਲੀ ਆਗੂ ਹਰਬੰਤ ਸਿੰਘ ਦਾਤੇਵਾਸ ਦਾ ਹੋਇਆ ਦਿਹਾਂਤ

ਇਸ ਤੋਂ ਪਹਿਲਾਂ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਕਰੀਬ 5 ਤੋਂ 7 ਕਿਲੋਮੀਟਰ ਦੂਰ ਐਸਪੀਐਸ ਹਸਪਤਾਲ ਦੇ ਸਾਹਮਣੇ ਇੱਕ ਸ਼ਰਾਬੀ ਡਰਾਈਵਰ ਨੇ ਰੇਲ ਪਟੜੀ 'ਤੇ ਟਰੱਕ ਚੜ੍ਹਾ ਦਿੱਤਾ। ਗਿਆਸਪੁਰਾ ਫਾਟਕ ਤੋਂ ਗਲਤ ਸਾਈਡ 'ਤੇ ਦਾਖਲ ਹੋਣ ਤੋਂ ਬਾਅਦ ਟਰੱਕ ਕਰੀਬ ਅੱਧਾ ਘੰਟਾ 1 ਕਿਲੋਮੀਟਰ ਤੱਕ ਰੇਲਵੇ ਟਰੈਕ 'ਤੇ ਖੜ੍ਹਾ ਰਿਹਾ। ਇਸ ਤੋਂ ਬਾਅਦ ਰਣਜੀਤ ਟਰੱਕ ਸ਼ਹਿਰ ਨੇੜੇ ਛੱਡ ਕੇ ਭੱਜ ਗਿਆ।


ਇਸ ਦੇ ਨਾਲ ਹੀ ਅੱਜ ਸੰਘਣੀ ਧੁੰਦ ਕਾਰਨ ਲੁਧਿਆਣਾ ਦੇ ਖੰਨਾ 'ਚ ਨੈਸ਼ਨਲ ਹਾਈਵੇ 'ਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ 'ਚ ਟਕਰਾ ਗਏ। ਇਸ ਹਾਦਸੇ ਤੋਂ ਬਾਅਦ ਲੋਕਾਂ ਨੇ ਨੈਸ਼ਨਲ ਹਾਈਵੇਅ ਦੇ ਵਿਚਕਾਰ ਖੜ੍ਹੇ ਹੋ ਕੇ ਰੌਲਾ ਪਾਇਆ ਅਤੇ ਹੋਰ ਲੋਕਾਂ ਨੂੰ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਾਇਆ। ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ। ਵਿਜ਼ੀਬਿਲਟੀ ਬਹੁਤ ਘੱਟ ਸੀ। ਇਸੇ ਦੌਰਾਨ ਲੁਧਿਆਣਾ ਤੋਂ ਅੰਬਾਲਾ ਨੂੰ ਜਾਂਦੇ ਸਮੇਂ ਪਿੰਡ ਦਹੇੜੂ ਨੇੜੇ ਲੁਧਿਆਣਾ ਦੀ ਇੱਕ ਸਕੂਲੀ ਬੱਸ ਪਹਿਲਾਂ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ, ਜੋ ਸ਼ੀਸ਼ੇ ਨਾਲ ਲੱਦੀ ਹੋਈ ਸੀ।