Ludhiana News: ਲੁਧਿਆਣਾ ਪ੍ਰਸ਼ਾਸਨ ਨੇ ਦੀਵਾਲੀ, ਗੁਰਪੁਰਬ ਤੇ ਕ੍ਰਿਸਮਸ ਮੌਕੇ ਪਟਾਕੇ ਚਲਾਉਣ ਲਈ ਸਮਾਂ ਕੀਤਾ ਨਿਰਧਾਰਿਤ
Ludhiana News: ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੀਵਾਲੀ ਗੁਰਪੁਰਬ ਅਤੇ ਕ੍ਰਿਸਮਸ ਮੌਕੇ ਪਟਾਕੇ ਚਲਾਉਣ ਸਬੰਧੀ ਸਮਾਂ ਨਿਰਧਾਰਿਤ ਹੈ।
Ludhiana News: ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੀਵਾਲੀ ਗੁਰਪੁਰਬ ਅਤੇ ਕ੍ਰਿਸਮਸ ਮੌਕੇ ਪਟਾਕੇ ਚਲਾਉਣ ਸਬੰਧੀ ਸਮਾਂ ਨਿਰਧਾਰਿਤ ਹੈ। ਦੀਵਾਲੀ ਮੌਕੇ 8 ਵਜੇ ਤੋਂ 10 ਵਜੇ ਤੱਕ ਅਤੇ ਕ੍ਰਿਸਮਸ ਮੌਕੇ 11:55 ਤੋਂ ਲੈ ਕੇ 12:30 ਰਾਤ ਤੇ ਗੁਰਪੁਰਬ ਮੌਕੇ ਸਵੇਰੇ 4:00 ਵਜੇ ਤੋਂ ਸਵੇਰੇ 5 ਵਜੇ ਤੱਕ 1 ਘੰਟਾ, ਰਾਤ 9 ਵਜੇ ਤੋਂ 10 ਵਜੇ ਤੱਕ 1 ਘੰਟਾ ਚਲਾਉਣ ਦੀ ਛੋਟ ਦਿੱਤੀ ਗਈ ਹੈ।
ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਸੀ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈੱਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ), ਪੰਜਾਬ ਤੇ ਹਰਿਆਣਾ ਹਾਈ ਕੋਰਟ ਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਤੀਆਂ ਗਈਆਂ ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਹਰੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਸ ਤੇ ਨਵੇਂ ਸਾਲ ਸਮੇਤ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਜਿਸ ਦੌਰਾਨ ਵਿਗਿਆਨ, ਤਕਨਾਲੋਜੀ ਤੇ ਵਾਤਾਵਰਣ ਵਿਭਾਗ ਸਿਰਫ਼ ਹਰੇ ਪਟਾਕਿਆਂ ਦੀ ਹੀ ਇਜਾਜ਼ਤ ਦੇਵੇਗਾ ਜਿਸ ਵਿੱਚ ਬੇਰੀਅਮ ਸਾਲਟ ਜਾਂ ਐਂਟੀਮੋਨੀ, ਲਿਥੀਅਮ, ਮਰਕਰੀ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਨ ਦੀ ਵਰਤੋਂ ਨਾ ਕੀਤੀ ਗਈ ਹੋਵੇ।
ਇਹ ਵੀ ਪੜ੍ਹੋ : Supreme Court News: ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਨੂੰ ਪਰਾਲੀ ਸਾੜਨ ਦੇ ਮਾਮਲੇ ਕੰਟਰੋਲ ਕਰਨ ਦੀ ਦਿੱਤੀ ਹਦਾਇਤ
ਮੀਤ ਹੇਅਰ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ (ਰਾਤ 8:00 ਤੋਂ ਰਾਤ 10:00 ਵਜੇ ਤੱਕ), ਗੁਰਪੁਰਬ ਮੌਕੇ (ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ), ਕ੍ਰਿਸਮਸ 'ਤੇ (ਰਾਤ 11:55 ਤੋਂ ਸਵੇਰੇ 12:30 ਤੱਕ) ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ (ਰਾਤ 11:55 ਤੋਂ ਸਵੇਰੇ 12:30 ਤੱਕ) ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ।
ਇਹ ਵੀ ਪੜ੍ਹੋ : Bathinda News: ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਗਵਾਉਣ ਵਾਲੇ ਕਿਸਾਨਾਂ 'ਚੋਂ ਦੋ ਗ੍ਰਿਫ਼ਤਾਰ