Ludhiana News: ਚਾਈਨਾ ਡੋਰ ਨੂੰ ਲੈਕੇ ਪ੍ਰਸ਼ਾਸਨ ਹੋਇਆ ਸਖ਼ਤ, ਗਠਿਤ ਕੀਤੀਆਂ ਫਲਾਇੰਗ ਟੀਮਾਂ
Ludhiana News: ਚਾਈਨਾ ਡੋਰ ਨੂੰ ਲੈ ਕੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਵਾਉਣ ਦੇ ਮਕਸਦ ਨਾਲ ਫਲਾਇੰਗ ਟੀਮਾਂ ਕੀਤੀਆਂ ਗਈਆਂ ਹਨ।
Ludhiana News: ਚਾਈਨਾ ਡੋਰ ਨੂੰ ਲੈਕੇ ਹੁਣ ਲੁਧਿਆਣਾ ਪ੍ਰਸ਼ਾਸਨ ਹੋਰ ਸਖ਼ਤ ਹੋ ਗਿਆ ਹੈ। ਚਾਈਨਾ ਡੋਰ ਵੇਚਣ ਅਤੇ ਇਸਤੇਮਾਲ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਲੁਧਿਆਣਾ ਦੇ ਡੀਸੀ ਵੱਲੋਂ ਫਲਾਇੰਗ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀ ਅਗਵਾਈ ਸੀਨੀਅਰ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ।
ਲੁਧਿਆਣੇ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚਾਈਨਾ ਡੋਰ ਨੂੰ ਲੈ ਕੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਵਾਉਣ ਦੇ ਮਕਸਦ ਨਾਲ ਫਲਾਇੰਗ ਟੀਮਾਂ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀ ਅਗਵਾਈ ਸੀਨੀਅਰ ਅਧਿਕਾਰੀ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਇਹ ਟੀਮਾਂ ਚਾਈਨਾ ਡੋਰ ਵੇਚਣ ਅਤੇ ਇਸਤੇਮਾਲ ਕਰਨ ਵਾਲਿਆਂ ਖਿਲਾਫ ਕਾਰਵਾਈ ਲਈ ਫੀਲਡ ਦੇ ਵਿੱਚ ਰਹੇਗੀ। ਇਸ ਦੌਰਾਨ ਉਹਨਾਂ ਨੇ ਲੁਧਿਆਣਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਚਾਈਨਾ ਡੋਰ ਦਾ ਇਸਤੇਮਾਲ ਬਿਲਕੁਲ ਨਾ ਕਰਨ ਕਿਉਂਕਿ ਇਸ ਨਾਲ ਉਹ ਸਿਰਫ ਦੂਜਿਆਂ ਦੇ ਹੀ ਜਾਣ ਨੂੰ ਖਤਰੇ ਵਿੱਚ ਨਹੀਂ ਪਾ ਰਹੇ ਬਲਕਿ ਆਪਣੇ ਆਪਣੇ ਬੱਚਿਆਂ ਦੀ ਜਾਨ ਨੂੰ ਵੀ ਖਤਰੇ ਵਿੱਚ ਪਾ ਰਹੇ ਹਨ ਕਿਉਂਕਿ ਇਸ ਨਾਲ ਕਰੰਟ ਲੱਗਣ ਦੀਆਂ ਘਟਨਾਵਾਂ ਵੀ ਅਕਸਰ ਸਾਹਮਣੇ ਆ ਰਹੀਆਂ ਹਨ।