Ludhiana News:  ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ. ਦੇ ਡਾਕਟਰਾਂ ਵੱਲੋਂ ਆਪਣੇ ਪੇ ਸਕੇਲ ਨੂੰ ਲੈ ਕੇ ਬੀਤੇ ਕਈ ਦਿਨਾਂ ਤੋਂ ਹੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਹੜਤਾਲ ਦਾ ਅਸਰ ਹੁਣ ਆਮ ਲੋਕਾਂ ਤੇ ਪੈਂਦਾ ਵਿਖਾਈ ਦੇ ਰਿਹਾ ਹੈ। ਜਾਨਵਰਾਂ ਦਾ ਹਸਪਤਾਲ ਦੀ ਐਮਰਜੈਂਸੀ ਸੇਵਾਵਾਂ ਓ ਪੀ ਡੀ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੈ। ਇਲਾਜ ਨਾ ਮਿਲਣ ਕਰਕੇ ਜਾਨਵਰ ਮਰ ਰਹੇ ਹਨ।


COMMERCIAL BREAK
SCROLL TO CONTINUE READING

ਡਾਕਟਰ ਆਪਣੀ ਤਨਖਾਹ ਨੂੰ ਲੈ ਕੇ ਸੜਕਾਂ ਤੇ ਹਨ। ਜੀਐਨਈ ਕਾਲਜ ਤੋਂ ਅਵਾਰਾ ਡੋਗ ਦਾ ਇਲਾਜ ਕਰਵਾਉਣ ਆਏ ਦੋ ਨੌਜਵਾਨਾਂ ਨੇ ਦੱਸਿਆ ਕਿ ਡਾਕਟਰਾਂ ਦੀ ਹੜਤਾਲ ਕਰਕੇ ਸਾਰੀਆਂ ਸੇਵਾਵਾਂ ਬੰਦ ਹਨ ਅਤੇ ਉਨ੍ਹਾਂ ਨੂੰ ਹੁਣ ਕਿਸੇ ਨਿੱਜੀ ਹਸਪਤਾਲ ਦੇ ਵਿਚ ਲੈ ਕੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ ਕਿਉਂਕਿ ਬੇਜੁਬਾਨਾਂ ਦੇ ਲਈ ਜ਼ਿਆਦਾ ਹਸਪਤਾਲ ਨਹੀਂ ਹਨ ਅਤੇ ਸਰਕਾਰੀ ਹਸਪਤਾਲ ਇੱਕੋ ਹੀ ਹੈ ਜੇਕਰ ਉਨ੍ਹਾਂ ਨੂੰ ਇੱਥੇ ਇਲਾਜ਼ ਨਹੀਂ ਮਿਲੇਗਾ ਤਾਂ ਉਹ ਕਿੱਥੇ ਜਾਣਗੇ। 


ਇਹ ਵੀ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸਨ ਨੇ 18 ਫਰਵਰੀ ਨੂੰ ਛੁੱਟੀ ਦਾ ਕੀਤਾ ਐਲਾਨ! ਜਾਣੋ ਕਿਉਂ 

ਉਥੇ ਦੂਜੇ ਪਾਸੇ ਗੁਰੂ ਅੰਗਦ ਦੇਵ ਵੈਟਨਰੀ ਐਨਿਮਲ ਐਂਡ ਸਾਇੰਸ ਯੂਨੀਵਰਸਿਟੀ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਪੀਏਯੂ ਦੇ ਵਿਚ ਪੇ ਕਮਿਸ਼ਨ ਲਾਗੂ ਕਰ ਦਿੱਤਾ ਗਿਆ ਹੈ ਜਦੋਂ ਕਿ ਸਾਨੂੰ ਇਸ ਦੇ ਫਾਇਦੇ ਨਹੀਂ ਦਿੱਤੇ ਜਾ ਰਹੇ, ਅਸੀਂ ਕਾਫੀ ਲੰਬੇ ਸਮੇਂ ਤੋਂ ਇਸ ਲਈ ਸੰਘਰਸ਼ ਕਰ ਰਹੇ ਹਨ। ਇਸ ਕਰਕੇ ਹੀ ਸਾਡੇ ਵੱਲੋਂ ਮਜਬੂਰੀ ਤਿਆਗ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਂਕਿ ਸਰਕਾਰ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। 


ਡਾਕਟਰ ਕਮਲਦੀਪ ਸਿੰਘ ਨੇ ਕਿਹਾ ਕਿ ਸਾਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਭਰੋਸਾ ਦਿੱਤਾ ਗਿਆ ਸੀ ਪਰ ਸਾਡੀਆ ਗੱਲਾਂ ਉਹਨਾਂ ਨੇ ਨਹੀਂ ਮੰਨਿਆ ਜਿਸ ਕਰਕੇ ਅਸੀਂ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਹਾਲਾਂ ਕਿ ਐਮਰਜੈਂਸੀ ਸੇਵਾਵਾਂ ਬੰਦ ਹੋਣ ਸਬੰਧੀ ਉਨ੍ਹਾਂ ਕਿਹਾ ਕਿ ਅਸੀਂ ਖੁਦ ਬਹੁਤ ਮਜਬੂਰ ਹਾਂ ਪਰ ਫਿਰ ਵੀ ਅਸੀਂ ਕੁਝ ਵਿਦਿਆਰਥੀਆਂ ਦੀਆਂ ਡਿਊਟੀਆਂ ਲਗਾਈਆਂ ਹਨ। 


(ਭਰਤ ਸ਼ਰਮਾ ਦੀ ਰਿਪੋਰਟ)