Ludhiana News:  ਲੁਧਿਆਣਾ ਦੀ ਆਤਮ ਚੌਂਕੀ ਦੇ ਬਾਹਰ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਦੋ ਲੋਕਾਂ ਨੂੰ ਜਲੰਧਰ ਪੁਲਿਸ ਨੇ ਕਾਬੂ ਕੀਤਾ ਹੈ। ਇਸ ਦੌਰਾਨ ਮੁਲਜ਼ਮਾਂ ਦੇ ਨਾਲ ਆਏ ਲੋਕਾਂ ਨੇ ਵੀਡੀਓ ਬਣਾ ਰਹੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।


COMMERCIAL BREAK
SCROLL TO CONTINUE READING

ਲੁਧਿਆਣਾ ਦੇ ਆਤਮ ਨਗਰ ਚੌਂਕੀ ਦੇ ਬਾਹਰ ਉਸ ਸਮੇਂ ਹੰਗਾਮਾ ਹੋ ਗਿਆ ਜਦ ਜਲੰਧਰ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਪਾਸਪੋਰਟ ਦਫਤਰ ਦੇ ਬਾਹਰੋਂ ਇਕ ਔਰਤ ਤੇ ਇੱਕ ਮਰਦ ਨੂੰ ਹਿਰਾਸਤ ਵਿੱਚ ਲਿਆ ਜਿਨ੍ਹਾਂ ਉਤੇ ਦੋਸ਼ ਸੀ ਕਿ ਉਨ੍ਹਾਂ ਨੇ ਜਲੰਧਰ ਵਿੱਚ ਚਾਰ ਤੋਂ ਪੰਜ ਲੋਕਾਂ ਨਾਲ ਵਿਦੇਸ਼ ਭੇਜਣ ਦੇ ਨਾਮ ਉਤੇ ਠੱਗੀ ਲਗਾਈ ਹੈ।


ਜਲੰਧਰ ਪੁਲਿਸ ਵੱਲੋਂ ਮੁਲਜ਼ਮਾਂ ਉਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਸੀ। ਜਲੰਧਰ ਪੁਲਿਸ ਵੱਲੋਂ ਟਰੈਪ ਲਗਾ ਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਪਰ ਜਦੋਂ ਪੁਲਿਸ ਉਨ੍ਹਾਂ ਨੂੰ ਆਤਮ ਨਗਰ ਚੌਂਕੀ ਵਿੱਚ ਲੈ ਕੇ ਆਈ ਤਾਂ ਉਥੇ ਮੌਜੂਦ ਇੱਕ ਨੌਜਵਾਨ ਵੱਲੋਂ ਜਦ ਉਨ੍ਹਾਂ ਦੀ ਵੀਡੀਓ ਬਣਾਉਣੀ ਸ਼ੁਰੂ ਕੀਤੀ ਗਈ ਤਾਂ ਮੁਲਜ਼ਮਾਂ ਨਾਲ ਆਈਆਂ ਔਰਤਾਂ ਵੱਲੋਂ ਉਸ ਲੜਕੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਗਈ। ਇਸ ਤੋਂ ਬਾਅਦ ਉਸ ਲੜਕੇ ਨੂੰ ਵੀ ਚੌਂਕੀ ਦੇ ਅੰਦਰ ਲੈ ਗਏ ਅਤੇ ਪੁਲਿਸ ਨੇ ਕਿਹਾ ਕਿ ਉਹ ਇਸ ਵਿੱਚ ਜਾਂਚ ਕਰਨਗੇ।


ਜਲੰਧਰ ਤੋਂ ਆਏ ਏਐਸਆਈ ਨੇ ਸਾਰੇ ਮਾਮਲੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲੰਧਰ ਲਿਜਾਇਆ ਜਾਵੇਗਾ। ਦੂਸਰੇ ਪਾਸੇ ਪਾਸੇ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ ਨਾਲ ਆਏ ਲੋਕਾਂ ਨੇ ਕਿਹਾ ਕਿ ਉਨ੍ਹਾਂ ਨਾਲ ਧੱਕਾ ਹੋ ਰਿਹਾ।


ਇਹ ਵੀ ਪੜ੍ਹੋ : Assistant Professor Recruitment: ਹਾਈ ਕੋਰਟ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਨੂੰ ਦਿੱਤੀ ਹਰੀ ਝੰਡੀ


ਜਦ ਐਸਐਚਓ ਮਾਡਲ ਟਾਊਨ ਨਾਲ ਮਾਮਲੇ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਜਲੰਧਰ ਪੁਲਿਸ ਲੁਧਿਆਣਾ ਆਈ ਹੈ ਅਤੇ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਪਰ ਇਸ ਮਾਮਲੇ ਵਿੱਚ ਜਲੰਧਰ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇੱਕ ਨੌਜਵਾਨ ਜੋ ਉਹ ਹਿਰਾਸਤ ਲਿਆ ਉਸ ਬਾਰੇ ਵੀ ਉਹ ਜਾਂਚ ਕਰ ਰਹੇ ਹਨ।


ਇਹ ਵੀ ਪੜ੍ਹੋ : Cabinet Ministers Portfolio: ਪੰਜਾਬ ਸਰਕਾਰ ਨੇ ਨਵੇਂ ਬਣਾਏ ਕੈਬਨਿਟ ਮੰਤਰੀਆਂ ਨੂੰ ਦਿੱਤੇ ਵਿਭਾਗ