Ravneet Singh Bittu: ਪੰਜਾਬ ਵਿੱਚ ਇੱਕ ਜੂਨ ਨੂੰ ਲੋਕ ਸਭਾ ਦੀਆਂ ਚੋਣਾਂ ਹੋਣੀਆਂ ਨੇ ਜਿਸ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਨਾਲ ਗਰਮਾ ਚੁੱਕਿਆ। ਚੋਣਾਂ ਵਿੱਚ ਪਰ ਭਾਰਤੀ ਜਨਤਾ ਪਾਰਟੀ ਲਈ ਕਿਸਾਨਾਂ ਦਾ ਸੰਘਰਸ਼ ਵੱਡੀ ਸਿਰਦਰਦੀ ਬਣਿਆ ਹੋਇਆ ਹੈ। ਕਿਸਾਨ ਯੂਨੀਅਨ ਵੱਲੋਂ ਇੱਕ ਐਲਾਨ ਕੀਤਾ ਗਿਆ ਸੀ ਕਿ ਉਹਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਵਿੱਚ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। 


COMMERCIAL BREAK
SCROLL TO CONTINUE READING

ਇਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਲੁਧਿਆਣਾ ਭਾਰਤੀ ਜਨਤਾ ਪਾਰਟੀ ਤੋਂ ਚੋਣ ਲੜ ਹੈ ਰਵਨੀਤ ਸਿੰਘ ਬਿੱਟੂ ਦੇ ਘਰ ਦਾ ਘਿਰਾਓ ਕੀਤਾ ਗਿਆ। ਅੱਜ ਪੰਜਾਬ ਭਰ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸੰਕੇਤਿਕ ਤੌਰ 'ਤੇ ਭਾਜਪਾ ਦੇ ਜਿੰਨੇ ਵੀ ਉਮੀਦਵਾਰ ਹਨ, ਉਹਨਾਂ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਅੱਜ ਲੁਧਿਆਣਾ ਦੇ ਵਿੱਚ ਵੀ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਦੀ ਰਿਹਾਇਸ਼ ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਆਪਣੇ ਹੱਕਾਂ ਦੇ ਲਈ ਰੋਸ ਮੁਜ਼ਾਰੇ ਕੀਤੇ ਗਏ। 


 


ਰਵਨੀਤ ਸਿੰਘ ਬਿੱਟੂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਕੇਦਰ ਦੀ ਸਰਕਾਰ ਨੇ ਕਿਸਾਨੀ ਸੰਘਰਸ਼ ਤੋਂ ਬਾਅਦ ਤਿੰਨ ਕਾਨੂੰਨ ਵਾਪਸ ਤਾਂ ਲੈ ਲਏ ਪਰ ਉਹਨਾਂ ਨੂੰ ਚੋਰ ਮੋਰੀਓ ਲਾਗੂ ਕੀਤਾ ਜਾ ਰਿਹਾ ਜਿਸਦੇ ਵਿਰੋਧ ਵਿੱਚ ਉਹਨਾਂ ਵੱਲੋਂ ਲਗਾਤਾਰ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ। 


 ਇਹ ਵੀ ਪੜ੍ਹੋ: Punjab Illegal Mining: ਨਜ਼ਾਇਜ਼ ਮਾਈਨਿੰਗ 'ਤੇ ਨੱਥ ਪਾਉਣ ਦੇ ਵੱਡੇ- ਵੱਡੇ ਦਾਅਵੇ ਕਰਨ ਵਾਲੀ AAP ਸਰਕਾਰ ਵੀ ਨਹੀਂ ਰੋਕ ਪਾਈ ਗੈਰ ਕਾਨੂੰਨੀ ਮਾਈਨਿੰਗ 
 


ਉਹਨਾਂ ਨੇ ਕਿਹਾ ਕਿ ਬਾਰਡਰਾਂ ਤੇ ਕਿਸਾਨ ਧਰਨਾ ਲਗਾਈ ਬੈਠੇ ਨੇ ਉਹਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾ ਰਿਹਾ ਅਤੇ ਜੋ ਕਿਸਾਨਾਂ ਦੀਆਂ ਮੰਗਾਂ ਨੇ ਮੰਗੀਆਂ ਨਹੀਂ ਜਾ ਰਹੀਆਂ ਜਿਨਾਂ ਨੂੰ ਲੈ ਕੇ ਕਿਸਾਨ ਲਗਾਤਾਰ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਕਰ ਰਹੇ ਨੇ ਤੇ ਅੱਜ ਜੋ ਭਾਰਤੀ ਕਿਸਾਨ ਯੂਨੀਅਨ ਐਲਾਨ ਕੀਤਾ ਸੀ ਉਹ ਤਹਿਤ ਉਹ ਰਵਨੀਤ ਸਿੰਘ ਬਿੱਟੂ ਦੇ ਘਰ ਦੇ ਬਾਹਰ ਆਪਣਾ ਪ੍ਰਦਰਸ਼ਨ ਕੀਤਾ।


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ


ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਦੇ ਕਾਰਨਾਂ ਬਾਰੇ ਪੁੱਛਿਆ ਗਿਆ ਤਾਂ ਉਹਨਾਂ ਨੇ ਕਿਹਾ ਕਿ ਅੱਜ ਪੰਜਾਬ ਭਰ ਦੇ ਵਿੱਚ 16 ਥਾਵਾਂ 'ਤੇ ਭਾਜਪਾ ਦੇ ਲੀਡਰਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਸਾਡੇ ਮਸਲੇ ਚੱਲੇ ਆ ਰਹੇ ਹਨ, ਜਿਨਾਂ ਵੱਲ ਸਰਕਾਰਾਂ ਨੇ ਗੌਰ ਨਹੀਂ ਕਰ ਰਹੀ। ਉਹਨਾਂ ਨੇ ਕਿਹਾ ਕਿ ਸਾਡਾ ਭਾਵੇਂ ਐਮਐਸਪੀ ਦਾ ਮੁੱਦਾ ਹੋਵੇ, ਭਾਵੇਂ ਸਵਾਮੀਨਾਥਨ ਸਿਫਾਰਸ਼ਾਂ ਲਾਗੂ ਕਰਨ ਦਾ ਮੁੱਦਾ ਹੋਵੇ, ਇਹਨਾਂ ਸਾਰਿਆਂ ਮੁੱਦਿਆਂ ਤੋਂ ਸਰਕਾਰ ਭੱਜ ਗਈ ਅਤੇ ਉਹਨਾਂ ਨੇ ਸਾਡੇ ਮਸਲੇ ਹੱਲ ਨਹੀਂ ਕੀਤੇ।