Budha Nala of Ludhiana: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਪੰਜਾਬ ਵਿਧਾਨ ਸਭਾ ਦੀ ਕਮੇਟੀ ਦੀ ਤਰਫੋਂ ਰਿਪੋਰਟ ਪੇਸ਼ ਕਰਦਿਆਂ ਲੁਧਿਆਣਾ ਦੇ ਬੁੱਢੇ ਨਾਲੇ ਦੀ ਹਾਲਤ ਸੁਧਾਰਨ ਲਈ ਖਰਚੇ ਗਏ 650 ਕਰੋੜ ਰੁਪਏ ਦੀ ਨਿਆਂਇਕ, ਵਿਜੀਲੈਂਸ ਜਾਂ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।


COMMERCIAL BREAK
SCROLL TO CONTINUE READING

ਇਸ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਅਗਵਾਈ ਹੇਠ ਸਮੁੱਚੇ ਬੁੱਢੇ ਨਾਲੇ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ। ਇਸ ਕਮੇਟੀ ਵਿੱਚ 14 ਵਿਧਾਇਕ ਸ਼ਾਮਲ ਹਨ ਇਨ੍ਹਾਂ ਸਾਰਿਆਂ ਨੇ ਇਸ ਸਮੁੱਚੇ ਪ੍ਰਾਜੈਕਟ ਦੀ ਡੂੰਘਾਈ ਨਾਲ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। 


ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 


ਸਮਾਰਟ ਸਿਟੀ ਪ੍ਰੋਜੈਕਟ ਤਹਿਤ ਇਸ ਬੁੱਢਾ ਡਰੇਨ ਦੀ ਸਫ਼ਾਈ ਲਈ 650 ਕਰੋੜ ਰੁਪਏ ਦੀ ਰਾਸ਼ੀ ਤਿਆਰ ਕੀਤੀ ਗਈ ਸੀ, ਜਿਸ ਦੀ ਡਿਟੇਲ ਪ੍ਰੋਜੈਕਟ ਰਿਪੋਰਟ (ਡੀ.ਪੀ.ਆਰ.) 'ਤੇ ਕਈ ਸਵਾਲ ਖੜ੍ਹੇ ਕੀਤੇ ਗਏ ਹਨ ਸੀਨੀਅਰ ਅਧਿਕਾਰੀਆਂ ਦੀ ਲਾਪਰਵਾਹੀ ਵੀ ਸਾਹਮਣੇ ਆਈ ਹੈ।


ਗੌਰਤਲਬ ਹੈ ਕਿ ਬੁੱਢੇ ਨਾਲੇ  ਦੀ ਹਾਲਤ ਸੁਧਾਰਨ ਲਈ ਪੰਜਾਬ ਸਰਕਾਰ ਨੇ ਬਜਟ ਵਿੱਚ 650 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਸੀ। ਬੁੱਢਾ ਡਰੇਨ ਦੀ ਹਾਲਤ ਸੁਧਾਰਨ ਨਾਲ ਸਤਲੁਜ ਦਰਿਆ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਕਾਫੀ ਮਦਦ ਮਿਲੇਗੀ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਹੀ ਨਹੀਂ ਸਗੋਂ ਰਾਜਸਥਾਨ ਨੂੰ ਵੀ ਫਾਇਦਾ ਹੋਵੇਗਾ। 


ਇਸ ਦਾ ਅਸਰ ਹਰੀਕੇ ਹੈੱਡ ਵੈਟਲੈਂਡ ਵਿੱਚ ਵੀ ਦੇਖਣ ਨੂੰ ਮਿਲੇਗਾ। ਸਤਲੁਜ ਦਰਿਆ ਦਾ ਪਾਣੀ ਸਾਫ਼ ਹੋਣ ਨਾਲ ਦਰਿਆ ਦੇ ਆਲੇ-ਦੁਆਲੇ ਧਰਤੀ ਹੇਠਲੇ ਪਾਣੀ ਵਿੱਚ ਭਾਰੀ ਧਾਤਾਂ ਦੀ ਬਹੁਤਾਤ ਵੀ ਘੱਟ ਜਾਵੇਗੀ। ਇਸੇ ਮਹੀਨੇ ਪੰਜਾਬ ਮੰਤਰੀ ਮੰਡਲ ਨੇ ਬੁੱਢਾ ਡਰੇਨ ਦੀ ਸਫ਼ਾਈ ਲਈ 650 ਕਰੋੜ ਰੁਪਏ ਮਨਜ਼ੂਰ ਕੀਤੇ ਸਨ।