Ludhiana Car Accident News: ਜ਼ਖਮੀ ਨੌਜਵਾਨ ਦੀ ਪਛਾਣ ਸ਼ੁਭਮ ਵਜੋਂ ਹੋਈ ਹੈ। ਸ਼ੁਭਮ ਖੰਨਾ ਦਾ ਰਹਿਣ ਵਾਲਾ ਹੈ। ਇੱਥੇ ਉਹ ਆਪਣੇ ਰਿਸ਼ਤੇਦਾਰ ਦੇ ਘਰ ਲੋਹੜੀ ਦਾ ਤਿਉਹਾਰ ਮਨਾਉਣ ਲਈ ਰਾਮ ਨਗਰ ਆਇਆ ਹੋਇਆ ਸੀ। ਲੋਕਾਂ ਦੀ ਮਦਦ ਨਾਲ ਸ਼ੁਭਮ ਨੂੰ ਕਾਰ 'ਚੋਂ ਬਾਹਰ ਕੱਢਿਆ ਗਿਆ।
Trending Photos
Ludhiana Car Accident News: ਲੁਧਿਆਣਾ ਨੀਲਾ ਝੰਡਾ ਰੋਡ ਗੰਦੇ ਨਾਲੇ ਦੀ ਪੁਲੀ 'ਤੇ ਇੱਕ ਤੇਜ਼ ਰਫ਼ਤਾਰ ਕਾਰ ਇੱਕ ਘਰ ਵਿੱਚ ਜਾ ਵੱਜੀ। ਮੌਕੇ 'ਤੇ ਮੌਜੂਦ ਲੋਕਾਂ ਨੇ ਹਾਦਸੇ ਦਾ ਕਾਰਨ ਸੰਤੁਲਨ ਵਿਗੜਨਾ ਦਸਿਆ ਹੈ। ਘਰ ਵਿੱਚ ਟੱਕਰ ਹੋਣ ਤੋਂ ਬਾਅਦ ਕਾਰ ਰਸਤੇ ਵਿੱਚ ਜਾ ਰਹੇ ਇੱਕ ਰਿਕਸ਼ੇ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਘਰ ਦੇ ਬਹਾਰ ਖੜੀ ਇੱਕ ਐਕਟਿਵਾ ਵੀ ਨੁਕਸਾਨੀ ਗਈ। ਹਾਦਸੇ ਦੌਰਾਨ ਗੱਡੀ ਦੇ ਏਅਰ ਬੈਗ ਵੀ ਖੁੱਲ੍ਹ ਗਏ। ਇਸ ਹਾਦਸੇ ਵਿੱਚ ਕਾਰ ਚਾਲਕ ਨੂੰ ਸੱਟ ਜਰੂਰ ਲੱਗੀ ਹੈ।
ਜ਼ਖਮੀ ਨੌਜਵਾਨ ਦੀ ਪਛਾਣ ਸ਼ੁਭਮ ਵਜੋਂ ਹੋਈ ਹੈ। ਸ਼ੁਭਮ ਖੰਨਾ ਦਾ ਰਹਿਣ ਵਾਲਾ ਹੈ। ਇੱਥੇ ਉਹ ਆਪਣੇ ਰਿਸ਼ਤੇਦਾਰ ਦੇ ਘਰ ਲੋਹੜੀ ਦਾ ਤਿਉਹਾਰ ਮਨਾਉਣ ਲਈ ਰਾਮ ਨਗਰ ਆਇਆ ਹੋਇਆ ਸੀ। ਲੋਕਾਂ ਦੀ ਮਦਦ ਨਾਲ ਸ਼ੁਭਮ ਨੂੰ ਕਾਰ 'ਚੋਂ ਬਾਹਰ ਕੱਢਿਆ ਗਿਆ। ਖੂਨ ਨਾਲ ਲੱਥਪੱਥ ਨੌਜਵਾਨ ਨੂੰ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਨੌਜਵਾਨ ਦਾ ਜਬਾੜਾ ਬੁਰੀ ਤਰ੍ਹਾਂ ਟੁੱਟ ਗਿਆ ਹੈ।
ਮਕਾਨ ਮਾਲਕ ਸਰਬਜੀਤ ਕੌਰ ਨੇ ਦੱਸਿਆ ਕਿ ਜਦੋਂ ਹਾਦਸਾ ਵਾਪਰਿਆ ਤਾਂ ਉਹ ਘਰ ਦੇ ਅੰਦਰ ਹੀ ਬੈਠੀ ਸੀ। ਕਾਰ ਬਹੁਤ ਤੇਜ਼ ਰਫਤਾਰ ਨਾਲ ਆਈ। ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ, ਗੱਡੀ 'ਚੋਂ ਸ਼ਰਾਬ ਦੀ ਬੋਤਲ ਵੀ ਮਿਲੀ ਹੈ। ਪਹਿਲਾਂ ਕਾਰ ਚਾਲਕ ਨੇ ਘਟਨਾ ਵਾਲੀ ਥਾਂ ਨੇੜੇ ਕਾਰ ਰੋਕੀ। ਉਸਨੇ ਦੁਕਾਨ ਤੋਂ ਇੱਕ ਸਿਗਰਟ ਖਰੀਦੀ। ਸਿਗਰਟ ਪੀਣ ਤੋਂ ਬਾਅਦ ਜਦੋਂ ਉਹ ਕਾਰ ਦੇ ਆਲੇ-ਦੁਆਲੇ ਘੁੰਮ ਕੇ ਵਾਪਸ ਜਾਣ ਲੱਗਾ ਤਾਂ ਸਟੇਅਰਿੰਗ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਘਰ ਨਾਲ ਜਾ ਟਕਰਾਈ। ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਇਮਾਰਤ ਨੂੰ ਕਾਫੀ ਨੁਕਸਾਨ ਹੋਇਆ ਹੈ। ਐਕਟਿਵਾ ਦਾ ਗੇਟ, ਪਿੱਲਰ ਟੁੱਟਿਆ ਹੋਇਆ ਹੈ। ਇੱਕ ਪੈਦਲ ਯਾਤਰੀ ਨੂੰ ਮਾਮੂਲੀ ਸੱਟਾਂ ਲੱਗੀਆਂ।
ਘਟਨਾ ਵਾਲੀ ਥਾਂ 'ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਪੀਸੀਆਰ ਦੀ ਟੀਮ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਕਾਰ ਚਾਲਕ ਦੇ ਵਾਹਨ ਸਬੰਧੀ ਸੂਚਨਾ ਨੋਟ ਕੀਤੀ। ਉਸ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ। ਨੌਜਵਾਨ ਦਾ ਜਬਾੜਾ ਬੁਰੀ ਤਰ੍ਹਾਂ ਜ਼ਖਮੀ ਹੈ। ਦੂਜੇ ਪਾਸੇ ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਗੱਡੀ ਨੂੰ ਜਬਤ ਕਰ ਲਿਆ ਹੈ