Ludhiana News: ਲੁਧਿਆਣਾ ਵਿੱਚ ਨਾਬਾਲਗ ਲੜਕੀ ਨਾਲ ਛੇੜਛਾੜ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕਰਨ ਤੋਂ ਨਾਰਾਜ਼ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲੀਸ ਚੌਕੀ ਜਨਕਪੁਰੀ ਦਾ ਘਿਰਾਓ ਕਰਕੇ ਪੀੜਤ ਪਰਿਵਾਰ ਦੇ ਮੈਬਰਾਂ ਨੇ ਚੌਕੀ ਦੇ ਬਾਹਰ ਨਾਅਰੇਬਾਜ਼ੀ ਕੀਤੀ।


COMMERCIAL BREAK
SCROLL TO CONTINUE READING

ਪ੍ਰਦਰਸ਼ਨਕਾਰੀਆਂ ਮੁਤਾਬਕ ਸ਼ੁੱਕਰਵਾਰ ਨੂੰ ਜਨਕਪੁਰੀ ਗਲੀ ਨੰਬਰ 8 'ਚ ਇਕ ਨੌਜਵਾਨ ਨੇ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ। ਜਦੋਂ ਉਸ ਦੇ ਪਰਿਵਾਰ ਨੇ ਨੌਜਵਾਨ ਦਾ ਵਿਰੋਧ ਕੀਤਾ ਤਾਂ ਕੁਝ ਦੁਕਾਨਦਾਰਾਂ ਨੇ ਲੜਕੀ ਦੇ ਪਿਤਾ, ਮਾਤਾ ਅਤੇ ਹੋਰ ਰਿਸ਼ਤੇਦਾਰਾਂ ਦੀ ਕੁੱਟਮਾਰ ਕੀਤੀ।


ਜਾਣਕਾਰੀ ਦਿੰਦਿਆਂ ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਨਾਲ ਇਲਾਕੇ ਦੇ ਇਕ ਨੌਜਵਾਨ ਨੇ ਛੇੜਛਾੜ ਕੀਤੀ ਸੀ। ਲੜਕੀ ਨੇ ਘਰ ਆ ਕੇ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਜਿਵੇਂ ਹੀ ਉਹ ਨੌਜਵਾਨ ਤੋਂ ਪੁੱਛਗਿੱਛ ਕਰਨ ਗਿਆ ਤਾਂ ਉਕਤ ਨੌਜਵਾਨ ਭੱਜ ਗਿਆ। ਜਦੋਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ ਤਾਂ ਆਸ-ਪਾਸ ਦੇ ਦੁਕਾਨਦਾਰਾਂ ਨੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਮੁਸਲਿਮ ਧਰਮ ਅਤੇ ਭਾਈਚਾਰੇ ਬਾਰੇ ਵੀ ਸਖ਼ਤ ਸ਼ਬਦਾਂ ਦੀ ਵਰਤੋਂ ਕੀਤੀ ਅਜੇ ਤੱਕ ਪੁਲਿਸ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਹੀਂ ਕੀਤੀ ਹੈ।


ਅੱਜ ਉਹ ਆਪਣੀ ਸ਼ਿਕਾਇਤ ’ਤੇ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਪੁਲਿਸ ਚੌਕੀ ਆਇਆ ਸੀ ਪਰ ਪੁਲਿਸ ਨੇ ਕੋਈ ਸੁਣਵਾਈ ਨਹੀਂ ਕੀਤੀ। ਪੁਲਿਸ ਨੇ ਬੇਸ਼ੱਕ ਮਾਮਲਾ ਦਰਜ ਕਰ ਲਿਆ ਹੈ, ਪਰ ਦੋਸ਼ੀ ਸ਼ਰੇਆਮ ਘੁੰਮ ਰਹੇ ਹਨ। ਪੁਲਿਸ ਦੀ ਢਿੱਲਮੱਠ ਕਾਰਨ ਅੱਜ ਸੜਕ ਜਾਮ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ: Farmers Protest: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਕਰਨ ਦਾ ਐਲਾਨ


ਦੂਜੇ ਪਾਸੇ ਇਸ ਮਾਮਲੇ ਸਬੰਧੀ ਜਨਕਪੁਰੀ ਪੁਲਿਸ ਚੌਕੀ ਦੇ ਇੰਚਾਰਜ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਕੇਸ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


ਇਹ ਵੀ ਪੜ੍ਹੋ: Punjab News: ਅਬੋਹਰ 'ਚ ਗਰਮੀ ਕਾਰਨ ਬਜ਼ੁਰਗ ਦੀ ਮੌਤ; ਹਸਪਤਾਲ 'ਚ ਸੀ ਜ਼ੇਰੇ ਇਲਾਜ