Ludhiana News: ਸਿਵਲ ਹਸਪਤਾਲ `ਚ ਚੂਹਿਆਂ ਦੀ ਵੀਡੀਓ ਵਾਇਰਲ ਮਨੁੱਖੀ ਅਧਿਕਾਰ ਕਮਿਸ਼ਨ ਨੇ ਕੀਤੀ ਸਖ਼ਤ ਕਾਰਵਾਈ
Ludhiana News: ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਚੂਹਿਆਂ ਦੇ ਹਮਲੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਹੈ।
Ludhiana News (ਤਰਸੇਮ ਲਾਲ ਭਾਰਦਵਾਜ) : ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਚੂਹਿਆਂ ਦੇ ਹਮਲੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਪ੍ਰਮੁੱਖ ਸਿਹਤ ਸਕੱਤਰ, ਸਿਵਲ ਸਰਜਨ ਅਤੇ ਡੀਸੀ ਤੋਂ ਜਲਦੀ ਰਿਪੋਰਟ ਮੰਗੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਹੋਣੀ ਹੈ।
ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਚੂਹਿਆਂ ਦੇ ਹਮਲੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਖ਼ਤ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਪ੍ਰਮੁੱਖ ਸਿਹਤ ਸਕੱਤਰ, ਸਿਵਲ ਸਰਜਨ ਅਤੇ ਡੀਸੀ ਤੋਂ ਜਲਦੀ ਰਿਪੋਰਟ ਮੰਗੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਹੋਣੀ ਹੈ।
ਮਨੁੱਖੀ ਅਧਿਕਾਰ ਕਮਿਸ਼ਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਸ ਨੂੰ ਇੱਕ ਵੀਡੀਓ ਮਿਲੀ ਹੈ ਜਿਸ ਵਿੱਚ 60 ਤੋਂ 80 ਚੂਹੇ ਮਰੀਜ਼ਾਂ ਦੇ ਆਲੇ-ਦੁਆਲੇ ਅਤੇ ਬਿਸਤਰਿਆਂ ਦੇ ਨੇੜੇ ਘੁੰਮਦੇ ਦਿਖਾਈ ਦੇ ਰਹੇ ਹਨ। ਵੀਡੀਓ ''ਚ ਚੂਹੇ ਖਾਣ-ਪੀਣ ਵਾਲੀਆਂ ਚੀਜ਼ਾਂ ਨੂੰ ਕੱਟਦੇ ਨਜ਼ਰ ਆ ਰਹੇ ਹਨ। ਅਜਿਹੇ ਹਾਲਾਤਾਂ ਕਾਰਨ ਮਰੀਜ਼ਾਂ ਨੂੰ ਗੰਭੀਰ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਪਰਸਨ ਜਸਟਿਸ ਸੰਤ ਪ੍ਰਕਾਸ਼ ਨੇ ਇਸ ਮਾਮਲੇ ਵਿੱਚ ਖੁਦ ਹੀ ਕਾਰਵਾਈ ਕੀਤੀ ਹੈ।
ਲੁਧਿਆਣਾ ਦੇ ਸਿਵਲ ਹਸਪਤਾਲ 'ਚ ਚੂਹਿਆਂ ਨੇ ਕਾਫੀ ਤਬਾਹੀ ਮਚਾਈ ਹੋਈ ਸੀ। ਜੱਚਾ-ਬੱਚਾ ਹਸਪਤਾਲ ਦੀ ਇਮਾਰਤ ਵਿੱਚ ਹਰ ਰੋਜ਼ ਚੂਹੇ ਛਾਲਾਂ ਮਾਰਦੇ ਹਨ। ਚੂਹੇ ਮਰੀਜਾਂ ਦੇ ਬਿਸਤਰਿਆਂ ਵੱਲ ਛਾਲਾਂ ਮਾਰਦੇ ਹਨ। ਇਸ ਕਾਰਨ ਮਰੀਜ਼ਾਂ ਨੂੰ ਸਾਰੀ ਰਾਤ ਜਾਗ ਕੇ ਕੱਟਣੀ ਪੈਂਦੀ ਹੈ।
ਹਸਪਤਾਲ ਪ੍ਰਸ਼ਾਸਨ ਇਹ ਤਰਕ ਦੇ ਰਿਹਾ ਇਹ ਚੂਹੇ ਮਰੀਜ਼ਾਂ ਲਈ ਘਰੋਂ ਲਿਆਂਦੇ ਪੌਸ਼ਟਿਕ ਭੋਜਨ ਨੂੰ ਖਾਂਦੇ ਹਨ। ਮਰੀਜ਼ਾਂ ਦੇ ਸੇਵਾਦਾਰ ਹਸਪਤਾਲ ਲੈ ਕੇ ਆਉਣ ਵਾਲੇ ਭਾਂਡਿਆਂ ਨੂੰ ਚੂਹੇ ਖਿੱਚ ਕੇ ਲੈ ਜਾਂਦੇ ਹਨ। ਸੇਵਾਦਾਰਾਂ ਨੇ ਉਨ੍ਹਾਂ ਦੀਆਂ ਕਈ ਵੀਡੀਓਜ਼ ਵੀ ਬਣਾਈਆਂ ਹਨ। ਜਿਸ ਵਿੱਚ 10 ਤੋਂ 15 ਦੇ ਕਰੀਬ ਚੂਹੇ ਇੱਕ ਪਲੇਟ ਵਿੱਚੋਂ ਖਾਣਾ ਖਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਸਿਵਲ ਹਸਪਤਾਲ ਪ੍ਰਸ਼ਾਸਨ ਨੇ ਕੱਲ੍ਹ ਹਸਪਤਾਲ ਵਿੱਚ ਪਏ ਟੋਇਆਂ ਨੂੰ ਭਰ ਦਿੱਤਾ ਹੈ। ਪੀਏਯੂ ਦੀ ਮਦਦ ਨਾਲ ਉਨ੍ਹਾਂ ਨੇ ਸਪਰੇਅ ਕਰਵਾਈ ਅਤੇ ਪਿੰਜਰੇ ਲਗਾਏ।
ਇਹ ਵੀ ਪੜ੍ਹੋ : Khemkaran News: ਮਹਿਲਾ ਕਮਿਸ਼ਨ ਨੇ ਵਲਟੋਹਾ ਮਾਮਲੇ 'ਤੇ ਲਿਆ ਸਖ਼ਤ ਨੋਟਿਸ, SSP ਤੇ DC ਤੋਂ ਮੰਗੀ ਰਿਪੋਰਟ