Ludhiana Cricket Match Clash News: ਪੰਜਾਬ ਦੇ ਲੁਧਿਆਣਾ 'ਚ ਕ੍ਰਿਕਟ ਮੈਚ ਦੌਰਾਨ ਖੂਨੀ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਝੜਪ ਦੌਰਾਨ 5 ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 2 ਲੋਕ ਪੀਜੀਆਈ ਵਿੱਚ ਦਾਖ਼ਲ ਹਨ, ਜਿਨ੍ਹਾਂ ਵਿੱਚੋਂ 1 ਨੌਜਵਾਨ ਕੋਮਾ ਵਿੱਚ ਚਲਾ ਗਿਆ। ਕਿਹਾ ਜਾ ਰਿਹਾ ਹੈ ਕਿ ਇਹ ਝਗੜਾ (Ludhiana Cricket Match Clash)ਬੱਲੇਬਾਜ਼ ਦੇ ਆਊਟ ਹੋਣ 'ਤੇ ਸ਼ੁਰੂ ਹੋਇਆ ਸੀ ।


COMMERCIAL BREAK
SCROLL TO CONTINUE READING

ਮੈਚ 'ਚ ਅੰਪਾਇਰਿੰਗ ਕਰ ਰਹੇ ਨੌਜਵਾਨ ਨੇ ਬੱਲੇਬਾਜ਼ ਨੂੰ ਆਊਟ ਕਰ ਦਿੱਤਾ ਪਰ  (Ludhiana Cricket Match Clash) ਬੱਲੇਬਾਜ਼ੀ ਕਰ ਰਹੇ ਨੌਜਵਾਨ ਨੇ ਖੁਦ ਨੂੰ ਨਾਟ ਆਊਟ ਕਹਿਣਾ ਸ਼ੁਰੂ ਕਰ ਦਿੱਤਾ।


ਇਹ ਵੀ ਪੜ੍ਹੋ:  Happy Raikoti: ਗਾਇਕ ਹੈਪੀ ਰਾਏਕੋਟੀ ਖਿਲਾਫ਼ ਜਲੰਧਰ ਪੁਲਿਸ ਨੂੰ ਸ਼ਿਕਾਇਤ ਦਰਜ, ਜਾਣੋ ਕਿਉਂ

ਇਹ ਮਾਮਲਾ ਉਦੋਂ ਵਿਗੜ ਗਿਆ ਜਦੋਂ ਗੇਂਦਬਾਜ਼ੀ ਕਰ ਰਹੇ ਨੌਜਵਾਨ (Ludhiana Cricket Match Clash) ਨੇ ਕਿਹਾ ਕਿ ਜੇਕਰ ਉਹ ਮੈਚ ਨਹੀਂ ਖੇਡਦਾ ਤਾਂ ਡਰਾਅ ਹੋ ਜਾਂਦਾ ਹੈ। ਇਹ ਕਹਿ ਕੇ ਉਹ ਘਰ ਵਾਪਸ ਜਾਣ ਲੱਗਾ ਤਾਂ ਇਸੇ ਦੌਰਾਨ ਬੱਲੇਬਾਜ਼ੀ ਕਰਨ ਵਾਲੀ ਟੀਮ ਦੇ ਕੁਝ ਖਿਡਾਰੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।


ਇਸ ਦੌਰਾਨ ਉਸ ਨੂੰ ਬਚਾਉਣ ਲਈ ਆਏ 4 ਵਿਅਕਤੀਆਂ ਨੂੰ ਵੀ ਮੁਲਜ਼ਮਾਂ ਨੇ ਡੰਡਿਆਂ ਨਾਲ ਕੁੱਟਿਆ। ਲਹੂ-ਲੁਹਾਨ ਨੌਜਵਾਨ ਦੀਆਂ ਚੀਕਾਂ ਸੁਣ ਕੇ ਆਸਪਾਸ ਦੇ ਲੋਕ ਛੱਤਾਂ 'ਤੇ ਇਕੱਠੇ ਹੋ ਗਏ। ਕੁਝ ਲੋਕਾਂ ਨੇ ਇਸ ਖੂਨੀ (Ludhiana Cricket Match Clash) ਝੜਪ ਦੀ ਵੀਡੀਓ ਬਣਾ ਲਈ। ਹਮਲਾਵਰਾਂ ਨੇ ਸਿਰ 'ਤੇ ਸ਼ਰੇਆਮ ਡਾਂਗਾ ਮਾਰੀਆਂ, ਜਿਸ ਕਾਰਨ ਦੋ ਵਿਅਕਤੀ ਮੌਕੇ 'ਤੇ ਹੀ ਬੇਹੋਸ਼ ਹੋ ਗਏ। ਜ਼ਖਮੀਆਂ ਨੂੰ ਨਿੱਜੀ ਹਸਪਤਾਲ ਭੇਜਿਆ ਗਿਆ, ਜਿੱਥੋਂ ਦੋ ਨੌਜਵਾਨਾਂ ਨੂੰ ਪੀ.ਜੀ.ਆਈ. ਦਾਖਲ ਕਰਵਾਇਆ ਗਿਆ ਹੈ।


ਥਾਣਾ ਜਮਾਲਪੁਰ ਦੇ ਐਸਐਚਓ ਵਿਕਰਮਜੀਤ ਸਿੰਘ ਅਨੁਸਾਰ ਦੋਵਾਂ ਧਿਰਾਂ ਵੱਲੋਂ ਸ਼ਿਕਾਇਤਾਂ ਮਿਲੀਆਂ ਸਨ। ਫਿਲਹਾਲ ਦੋਵਾਂ ਧਿਰਾਂ ਤੋਂ 2 ਦਿਨ ਦਾ ਸਮਾਂ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।