Ludhiana News: ਲੁਧਿਆਣਾ ਵਿੱਚ ਜਲੰਧਰ ਬਾਈਪਾਸ ਨੇੜੇ ਉਸ ਵੇਲੇ ਇੱਕ ਭਿਆਨਕ ਹਾਦਸਾ ਵਾਪਰਿਆ ਜਦੋਂ ਟੈਂਪੂ ਟਰੈਵਲਰ ਦੇ ਟਰਾਲੀ ਨਾਲ ਟਕਰਾ ਗਿਆ। ਇਸ ਹਾਦਸੇ ਦੌਰਾਨ ਟੈਂਪੂ-ਟਰੈਵਲਰ ''ਚ ਸਵਾਰ 13 ਲੋਕ ਜ਼ਖਮੀ ਹੋ ਗਏ। ਮੌਕੇ 'ਤੇ ਮੌਜੂਦ ਰਾਹਗੀਰਾਂ ਨੇ ਜਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ। ਹਾਦਸੇ ਵਿੱਚ ਜਖ਼ਮੀ ਹੋਏ ਲੋਕ ਹੁਸ਼ਿਆਰਪੁਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।


COMMERCIAL BREAK
SCROLL TO CONTINUE READING

ਹਾਦਸੇ ਵਿੱਚ ਜਖ਼ਮੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਹ ਹਰਿਦੁਆਰ ਤੋਂ ਹੁਸ਼ਿਆਰਪੁਰ ਵੱਲ ਪਰਤ ਰਿਹਾ ਸੀ। ਉਸ ਦੇ ਟੈਂਪੂ-ਟਰੈਵਲਰ ਅੱਗੇ ਜਾ ਰਹੀ ਟਰਾਲੀ ਨਾਲ ਟਕਰਾ ਗਈ ਅਤੇ ਜਲੰਧਰ ਬਾਈਪਾਸ ਨੇੜੇ ਡਿਵਾਈਡਰ ਨਾਲ ਜਾ ਟਕਰਾਇਆ। ਇਸ ਹਾਦਸੇ 'ਚ ਟੈਂਪੂ-ਟਰੈਵਲਰ 'ਚ ਸਵਾਰ 13 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।