ਲੁਧਿਆਣਾ ਕੋਰਟ ਕੰਪਲੈਕਸ ਫਾਇਰਿੰਗ ਮਾਮਲਾ: 8 ਲੋਕਾਂ ਖਿਲਾਫ FIR, ਦਰਜ 6 ਗ੍ਰਿਫ਼ਤਾਰ; ਜਾਣੋ ਪੂਰਾ ਮਾਮਲਾ
Ludhiana Court Complex Outside Firing news: ਦਸਿੱਆ ਜਾ ਰਿਹਾ ਹੈ ਕਿ ਇੱਕ ਗੈਂਗ ਅਤੇ ਦੂਜੀ ਧਿਰ `ਚ ਝਗੜਾ ਹੋਇਆ ਜਿਸ ਦੌਰਾਨ ਇੱਕ ਧਿਰ ਵੱਲੋਂ ਗੋਲੀਆਂ ਚਲਾਈਆਂ ਗਈਆਂ।
Ludhiana Court Complex Outside Firing news: ਪੰਜਾਬ ਦੀ ਲੁਧਿਆਣਾ ਅਦਾਲਤ ਦੇ ਬਾਹਰ ਬੀਏ ਦਿਨੀ ਲਾਇਸੈਂਸੀ ਪਿਸਤੌਲ ਨਾਲ ਗੋਲੀਆਂ ਚਲਾਈਆਂ ਗਈਆਂ। ਇਸ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ਸਿੰਘ ਜੰਡੂ ਸਮੇਤ 8 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਜੰਡੂ ਹਲਕਾ ਆਤਮਾ ਨਗਰ ਤੋਂ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਦੇ ਨਜ਼ਦੀਕੀ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇਸ ਮਾਮਲੇ 'ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਦਸਿੱਆ ਜਾ ਰਿਹਾ ਹੈ ਕਿ ਬੀਤੇ ਦਿਨੀ ਪੱਲਾ ਗੈਂਗ ਅਤੇ ਦੂਜੀ ਧਿਰ 'ਚ ਝਗੜਾ ਹੋਇਆ ਜਿਸ ਦੌਰਾਨ ਇੱਕ ਧਿਰ ਵੱਲੋਂ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ ਇਸ ਦੀ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਪੁਲਿਸ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਗੋਲੀਆਂ ਚੱਲੀਆਂ ਹਨ। ਇਸ ਦੌਰਾਨ ਪੁਲਿਸ ਮੁਲਾਜ਼ਮ ਨੇ ਦੋ ਖੋਲ ਬਰਾਮਦ ਹੋਣ ਦੀ ਵੀ ਪੁਸ਼ਟੀ ਕੀਤੀ ਸੀ ਜਦੋਂ ਕਿ ਪ੍ਰਤੱਖ ਦਰਸ਼ੀਆਂ ਨੇ ਤਿੰਨ ਗੋਲ਼ੀਆਂ ਚਲੀਆਂ ਹੋਣ ਦੀ ਗੱਲ ਕਹੀ ਹੈ। ਪੁਲਿਸ ਦੇ ਸੀਨੀਅਰ ਅਫਸਰ ਮੌਕੇ ਤੇ ਪਹੁੰਚ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਸੀ।
ਇਹ ਵੀ ਪੜ੍ਹੋ: Turkiye-Syria Earthquake: ਭੂਚਾਲ ਕਾਰਨ ਹੁਣ ਤੱਕ 7800 ਤੋਂ ਵੱਧ ਮੌਤਾਂ, ਭਾਰਤ ਨੇ ਭੇਜੇ ਬਚਾਅ ਉਪਕਰਨ ਤੇ ਚਾਰ ਜਹਾਜ਼
ਜਾਣੋ ਪੂਰਾ ਮਾਮਲਾ
ਦੋ ਗੁੱਟਾਂ ਵਿਚਕਾਰ ਹੋਈ ਹਿੰਸਕ ਝੜਪ ਤੋਂ ਬਾਅਦ ਅਦਾਲਤ ਦੇ ਚੌਗਿਰਦੇ ਵਿਚ ਵੀ ਹਫੜਾ-ਦਫੜੀ ਮੱਚ ਗਈ। ਇਸ ਝੜਪ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਸ ਵਿੱਚ ਇੱਕ ਵਿਅਕਤੀ ਦੀ ਛਾਤੀ ਅਤੇ ਪਿੱਠ 'ਤੇ ਗੋਲੀ ਲੱਗੀ, ਜਦਕਿ ਦੂਜੇ ਦੇ ਹੱਥ 'ਤੇ ਸੱਟ ਲੱਗੀ। ਦੋਵੇਂ ਧਿਰਾਂ ਫਰਵਰੀ 2020 ਵਿੱਚ ਮਾਡਲ ਟਾਊਨ ਥਾਣੇ ਵਿੱਚ ਦਰਜ ਕੇਸ ਦੀ ਸੁਣਵਾਈ ਲਈ ਅਦਾਲਤ ਵਿੱਚ ਆਈਆਂ ਸਨ। ਅਦਾਲਤ ਦੇ ਪਿੱਛੇ ਵਾਲੀ ਗਲੀ ਵਿੱਚ ਦੋਵਾਂ ਧਿਰਾਂ ਵਿੱਚ ਲੜਾਈ ਹੋ ਗਈ। ਜਿਸ ਤੋਂ ਬਾਅਦ ਮਾਮਲਾ ਗੋਲੀਬਾਰੀ ਤੱਕ ਪਹੁੰਚ ਗਿਆ। ਜ਼ਖਮੀਆਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਸਾਹਿਲ ਅਤੇ ਹਿਮਾਂਸ਼ੂ ਵਜੋਂ ਹੋਈ ਹੈ।