Ludhiana Crime news: (BHARAT SHARMA): ਲੁਧਿਆਣਾ ਦੇ ਥਾਣਾ PAC ਅਧੀਨ ਅਯਾਲੀ ਕਲਾ ਨੇੜੇ ਹੋਈ ਕੋਰੀਅਰ ਡਿਲੀਵਰੀ BOY ਕੋਲੋਂ ਲੁੱਟ ਮਾਮਲੇ ਨੂੰ ਪੁਲਿਸ ਨੇ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਆਰੋਪੀਆਂ ਨੂੰ ਮੋਟਰਸਾਈਕਲ ਅਤੇ ਦਾਤ ਸਮੇਤ ਕਾਬੂ ਕੀਤਾ ਹੈ ਪੁਲਿਸ ਨੇ ਇਹਨਾਂ ਪਾਸੋਂ ਦੋ ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ।


COMMERCIAL BREAK
SCROLL TO CONTINUE READING

ਇਸ ਸੰਬੰਧ ਵਿੱਚ ਥਾਣਾ ਮੁਖੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਪਵਨਦੀਪ ਸਿੰਘ ਨੇ ਪੁਲਿਸ ਥਾਣਾ ਪੀਏਯੂ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ, ਉਸ ਦੇ ਨਾਲ ਅਯਾਲੀ ਖੁਰਦ ਨੇੜੇ ਦੋ ਆਰੋਪੀਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਉਸ ਕੋਲੋ ਕਰੀਬ 10 ਹਜ਼ਾਰ ਰੁਪਏ, ਮੋਬਾਇਲ ਸਮੇਤ ਏਅਰਪੌਡ ਦਾਤ ਦੀ ਨੋਕ ਤੇ ਖੋਹ ਲਏ ਸਨ।


ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਾਰਵਾਈ ਸ਼ੁਰੂ ਕਰ ਦਿੱਤੀ ਸੀ, ਮਾਮਲੇ ਦੀ ਜਾਂਚ ਕਰਦੇ ਹੋਏ ਦੋ ਆਰੋਪੀਆਂ ਨੂੰ ਕਾਬੂ ਕੀਤਾ ਹੈ ਅਤੇ ਇੱਕ ਦਾਤ ਵੀ ਬਰਾਮਦ ਕਰ ਲਿਆ ਹੈ।


ਇਹ ਵੀ ਪੜ੍ਹੋ: ਸਿਹਤ ਸੁਵਿਧਾਵਾਂ ਨੂੰ ਲੈ ਕੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ