Ludhiana News: ਲੁਧਿਆਣਾ `ਚ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਗ੍ਰਿਫਤਾਰ, ਇੱਕ ਪਿਸਤੌਲ ਬਰਾਮਦ
Ludhiana Crime News: ਖੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ, ਪੁਲਿਸ ਵੱਲੋਂ ਬੌਬੀ ਨੂੰ ਲੁਧਿਆਣਾ ਦੇ ਖੰਨਾ ਸ਼ਹਿਰ ਵਿੱਚ ਗ੍ਰਿਫਤਾਰ ਕੀਤਾ ਗਿਆ।
Punjab Gangster Lawrence Bishnoi Gang Member Arrested in Ludhiana: ਲੁਧਿਆਣਾ ਪੁਲਿਸ ਨੇ ਬੁੱਧਵਾਰ ਚੰਡੀਗੜ੍ਹ, ਮੋਹਾਲੀ ਅਤੇ ਨੇੜਲੇ ਇਲਾਕਿਆਂ ਦੇ ਅਮੀਰ ਲੋਕਾਂ ਨੂੰ ਧਮਕੀਆਂ ਭਰੀਆਂ ਕਾਲਾਂ ਕਰਨ ਅਤੇ ਫਿਰੌਤੀ ਦੀ ਮੰਗ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਗੁਰਗੇ ਨੂੰ ਗ੍ਰਿਫਤਾਰ ਕੀਤਾ ਹੈ।
ਮਿਲੀ ਜਾਣਕਾਰੀ ਕੇ ਮੁਤਾਬਕ ਜਿਹੜਾ ਮੁਲਜ਼ਮ ਗ੍ਰਿਫਤਾਰ ਕੀਤਾ ਗਿਆ ਹੈ ਉਸਦੀ ਪਹਿਚਾਣ 24 ਸਾਲਾਂ ਕਸ਼ਮੀਰ ਸਿੰਘ ਉਰਫ਼ ਬੌਬੀ ਸ਼ੂਟਰ ਵਜੋਂ ਹੋਈ ਹੈ ਅਤੇ ਉਹ ਪਟਿਆਲਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਆਪਣੇ ਅਧਿਕਾਰਤ ਬਿਆਨ ਵਿੱਚ ਦੱਸਿਆ ਕਿ, "ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ ਦੇ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਦੌਰਾਨ, ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਗਿਆ।"
ਉਨ੍ਹਾਂ ਇਹ ਵੀ ਦੱਸਿਆ ਕਿ ਫੜਿਆ ਗਿਆ ਦੋਸ਼ੀ ਮੋਹਾਲੀ, ਚੰਡੀਗੜ੍ਹ ਅਤੇ ਨੇੜਲੇ ਨਿਲਾਕੀਆਂ ਵਿੱਚ ਅਮੀਰ ਵਿਅਕਤੀਆਂ ਨੂੰ ਧਮਕੀਆਂ ਦੇਣ ਅਤੇ ਫਿਰੌਤੀ ਦੀ ਮੰਗ ਕਰ ਰਿਹਾ ਸੀ।
ਪੁਲਿਸ ਵੱਲੋਂ ਇਹ ਵੀ ਦੱਸਿਆ ਗਿਆ ਕਿ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਕੀਤਾ ਗਏ ਹਨ। ਪੁਲਿਸ ਅਧਿਕਾਰੀ ਨੇ ਅੱਗੇ ਜਾਣਕਾਰੀ ਦਿੱਤੀ ਕਿ "ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਵੱਲੋਂ ਜਬਰੀ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫ਼ੋਨ ਕਾਲਾਂ ਕੀਤੀਆਂ ਗਈਆਂ ਹਨ ਪਰ ਪੁਲਿਸ ਟੀਮਾਂ ਵੱਲੋਂ ਇਸ ਮਾਮਲੇ 'ਚ ਵਿਆਪਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Bhakra Dam News: ਗੋਬਿੰਦ ਸਾਗਰ ਝੀਲ ਦਾ ਪਾਣੀ ਭਾਖੜਾ ਡੈਮ ਦੇ ਫਲੱਡ ਗੇਟਾਂ ਤੱਕ ਪੁੱਜਿਆ
ਖੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ, ਪੁਲਿਸ ਵੱਲੋਂ ਬੌਬੀ ਨੂੰ ਲੁਧਿਆਣਾ ਦੇ ਖੰਨਾ ਸ਼ਹਿਰ ਵਿੱਚ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਥਾਣਾ ਮੁਹਾਲੀ ਵਿਖੇ ਵੀ ਅਸਲਾ ਐਕਟ ਦੀ ਧਾਰਾ 25,54,59 ਤਹਿਤ 24 ਜੂਨ ਨੂੰ ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਸੀ। ਫਿਲਹਾਲ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: Punjab Floods 2023: ਪੰਜਾਬ ਵਿੱਚ 155 ਰਾਹਤ ਕੈਂਪਾਂ ਵਿੱਚ ਠਹਿਰੇ 4,000 ਤੋਂ ਵੱਧ ਹੜ੍ਹ ਪ੍ਰਭਾਵਿਤ ਲੋਕ, ਹੁਣ ਤੱਕ 38 ਮੌਤਾਂ