Ludhiana Crime News Today, headless dead body found: ਲੁਧਿਆਣਾ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਜ਼ਿਲ੍ਹੇ ਦੇ ਇੱਕ ਇਲਾਕੇ ਵਿੱਚ ਸਿਰ ਕਟੀ ਲਾਸ਼ ਮਿਲੀ ਹੈ। ਇਸ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਹੈ।  


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਦੇ ਮੁਤਾਬਕ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 7 ਦੇ ਅਧੀਨ ਆਉਂਦੇ ਆਦਰਸ਼ ਨਗਰ ਦੀ ਗਲੀ ਨੰਬਰ 8 ਦੇ ਵਿੱਚ ਇੱਕ ਸਿਰ ਕਟੀ ਲਾਸ਼ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਸ਼ ਨੂੰ ਲਿਫਾਫੇ ਦੇ ਵਿੱਚ ਬੰਨ੍ਹ ਕੇ ਸੜਕ 'ਤੇ ਸੁੱਟਿਆ ਗਿਆ ਹੈ। 


ਦੱਸਿਆ ਜਾ ਰਿਹਾ ਹੈ ਕਿ ਨੇੜੇ-ਤੇੜੇ ਦੇ ਦੁਕਾਨਦਾਰਾਂ ਵੱਲੋਂ ਜਦੋਂ ਸਵੇਰੇ ਦੁਕਾਨਾਂ ਖੋਲੀਆਂ ਗਈਆਂ ਤਾਂ ਉਨ੍ਹਾਂ ਨੂੰ ਬਦਬੂ ਆਉਣੀ ਸ਼ੁਰੂ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਨੇ ਮੌਕੇ 'ਤੇ ਜਾ ਕੇ ਜਦੋਂ ਪੜਤਾਲ ਕੀਤੀ ਤਾਂ ਉਨ੍ਹਾਂ ਨੂੰ ਇੱਕ ਲਵਾਰਿਸ ਲਾਸ਼ ਬਰਾਮਦ ਹੋਈ, ਜਿਸ ਦਾ ਸਿਰ ਕਟਿਆ ਹੋਇਆ ਸੀ। 


ਇਹ ਵੀ ਪੜ੍ਹੋ: Canada News: ਕੈਨੇਡਾ 'ਚ 25 ਸਾਲਾ ਪੰਜਾਬੀ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ, ਗੈਂਗਵਾਰ ਗਤੀਵਿਧੀਆਂ 'ਚ ਸੀ ਸ਼ਾਮਿਲ 


ਇਸ ਨੂੰ ਲੈ ਕੇ ਹੁਣ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਪੁਲਿਸ ਦੇ ਅੱਗੇ ਇਸ ਮਾਮਲੇ ਨੂੰ ਹੱਲ ਕਰਨ ਦੀ ਚੁਣੌਤੀ ਬਣੀ ਹੋਈ ਹੈ। ਪੁਲਿਸ ਮੁਤਾਬਕ ਰਾਤ 11 ਵਜੇ ਤੱਕ ਦੁਕਾਨਾਂ ਖੁੱਲੀਆਂ ਰਹਿੰਦੀਆਂ ਹਨ ਤੇ ਉਸ ਤੋਂ ਬਾਅਦ ਹੀ ਕਿਸੇ ਨੇ ਇਸ ਲਾਸ਼ ਨੂੰ ਸੜਕ ਤੇ ਸੁੱਟਿਆ ਹੈ। 


ਉਨ੍ਹਾਂ ਕਿਹਾ ਕਿ ਨੇੜੇ ਤੇੜੇ ਦੇ ਕੈਮਰੇ ਖਾਂਗਾਲੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਲਦ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।  


ਇਹ ਵੀ ਪੜ੍ਹੋ: Punjab News: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ! 


(For more news apart from Ludhiana Crime News Today, headless dead body found, stay tuned to Zee PHH)