Ludhiana News: ਲੁਧਿਆਣਾ ਦੀ ਡੱਲਾ ਨਹਿਰ ਵਿੱਚ ਅੱਜ ਸਵੇਰੇ ਗੋਤਾਖੋਰਾਂ ਨੂੰ ਇੱਕ ਵਿਅਕਤੀ ਦੀ ਲਾਸ਼ ਨਹਿਰ ਵਿੱਚ ਤੈਰਦੀ ਹੋਈ ਮਿਲੀ। ਗੋਤਾਖੋਰਾਂ ਨੇ ਨਹਿਰ ਵਿੱਚ ਛਾਲ ਮਾਰ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਬਾਹਰ ਕੱਢਿਆ। ਜਿਸ ਨੇ ਤੁਰੰਤ ਹਠੂਰ ਪੁਲਿਸ ਨੂੰ ਸੂਚਿਤ ਕੀਤਾ। ਗੋਤਾਖੋਰਾਂ ਨੇ ਵਿਅਕਤੀ ਦੀ ਪਛਾਣ ਕਰਨ ਲਈ ਵੀਡੀਓਗ੍ਰਾਫੀ ਵੀ ਕੀਤੀ ਅਤੇ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ। 


COMMERCIAL BREAK
SCROLL TO CONTINUE READING

ਗੋਤਾਖੋਰ ਬੰਟੀ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਨਹਿਰ 'ਤੇ ਗਿਆ ਹੋਇਆ ਸੀ। ਜਦੋਂ ਉਸ ਨੇ ਲਾਸ਼ ਨੂੰ ਤੈਰਦੀ ਦੇਖਿਆ ਤਾਂ ਉਸ ਨੇ ਰੌਲਾ ਪਾਇਆ ਅਤੇ ਆਸ-ਪਾਸ ਦੇ ਲੋਕਾਂ ਨੂੰ ਇਕੱਠਾ ਕਰ ਲਿਆ। ਲੋਕਾਂ ਦੀ ਹਾਜ਼ਰੀ ਵਿੱਚ ਉਸ ਨੇ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਹਠੂਰ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ।


ਇਹ ਵੀ ਪੜ੍ਹੋ: Punjab News: ਨਾਜਾਇਜ਼ ਮਾਈਨਿੰਗ ਦੀ ਜੜ੍ਹ ਪੁੱਟਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਰਗਰਮ, ਹੁਣ ਤੱਕ 27 ਕੇਸ ਦਰਜ

ਮ੍ਰਿਤਕ ਨੌਜਵਾਨ ਦੀ ਲਾਸ਼ ਦੀ ਹਾਲਤ ਖਰਾਬ ਹੈ। ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮਰਨ ਵਾਲੇ ਦੀ ਬਾਂਹ ਉੱਤੇ ਏਕੋਨਕਰ ਲਿਖਿਆ ਹੋਇਆ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਗਰਾਓਂ ਦੇ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਹੈ। ਆਸ-ਪਾਸ ਦੇ ਪਿੰਡਾਂ ਅਤੇ ਥਾਣਿਆਂ ਨੂੰ ਸੂਚਿਤ ਕੀਤਾ ਗਿਆ ਤਾਂ ਜੋ ਜੇਕਰ ਕੋਈ ਵਿਅਕਤੀ ਲਾਪਤਾ ਹੈ ਤਾਂ ਉਸ ਦੀ ਮਿਲੀ ਲਾਸ਼ ਤੋਂ ਪਛਾਣ ਕੀਤੀ ਜਾ ਸਕੇ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ: Punjab News: ਘਰ 'ਚ ਧੀ ਦਾ ਸੀ ਵਿਆਹ; ਪੁੱਤ ਦੀ ਨਿਊਜੀਲੈਂਡ 'ਚ ਮੌਤ­, ਪਰਿਵਾਰ ਦਾ ਰੋ-ਰੋ ਬੁਰਾ ਹਾਲ