Ludhiana News: ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ 3 ਜਨਵਰੀ ਨੂੰ ਕੈਦੀਆਂ ਵੱਲੋਂ ਜਨਮਦਿਨ ਦੀ ਪਾਰਟੀ ਦਾ ਆਯੋਜਨ ਕਰਨ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਚੱਲ ਰਹੀ ਜਾਂਚ ਵਿੱਚ ਜੇਲ੍ਹ ਦੇ ਦੋ ਡਿਪਟੀ ਸੁਪਰਡੈਂਟਾਂ ‘ਤੇ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਪੁਲਿਸ ਨੇ ਡਿਪਟੀ ਸੁਪਰਡੈਂਟ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।


COMMERCIAL BREAK
SCROLL TO CONTINUE READING

ਜਾਂਚ ਇਹ ਖੁਲਾਸਾ ਹੋਇਆ ਹੈ ਕਿ ਦੋਵੇਂ ਮੁਲਜ਼ਮ ਰਿਸ਼ਵਤ ਲੈਂਦੇ ਸਨ ਅਤੇ ਜੇਲ੍ਹ ਦੀਆਂ ਬੈਰਕਾਂ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਸਪਲਾਈ ਕਰਦੇ ਸਨ। ਦੋਵੇਂ UPI ਜ਼ਰੀਏ ਰਿਸ਼ਵਤ ਲੈਂਦੇ ਹਨ। ਦੋਵਾਂ ਡਿਪਟੀ ਸੁਪਰਡੈਂਟਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਹੁਣ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ 19 ਦਿਨ ਪਹਿਲਾਂ ਜੇਲ੍ਹ ਵਿੱਚ ਰੱਖੀ ਗਈ ਜਨਮਦਿਨ ਪਾਰਟੀ ਵਿੱਚ ਵਰਤੇ ਗਏ ਮੋਬਾਈਲ ਫੋਨ ਦੇ ਲਿੰਕ ਦੀ ਭਾਲ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਅਧਿਕਾਰੀ ਕੈਦੀਆਂ ਦੀ ਮਿਲੀਭੁਗਤ ਨਾਲ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਉਹ ਯੂਪੀਆਈ ਰਾਹੀਂ ਕੈਦੀਆਂ ਦੇ ਰਿਸ਼ਤੇਦਾਰਾਂ ਤੋਂ ਰਿਸ਼ਵਤ ਲੈਂਦੇ ਸਨ। ਉਹ ਕੈਦੀਆਂ ਤੋਂ ਮੋਬਾਈਲ ਫ਼ੋਨ ਅਤੇ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਕਰਨ ਦੀਆਂ ਖ਼ਬਰਾਂ ਵਿੱਚ ਵੀ ਬਣੇ ਰਹਿੰਦੇ ਸੀ।


ਇਹ ਵੀ ਪੜ੍ਹੋ: Weather News: ਚੰਡੀਗੜ੍ਹ ਸਮੇਤ ਪੰਜਾਬ 'ਚ ਪਾਰਾ ਫ੍ਰੀਜਿੰਗ Temperature ਤੋਂ ਮਹਿਜ 3 ਡਿਗਰੀ ਦੂਰ


ਦੱਸ ਦਈਏ ਕਿ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚੋਂ ਕੈਦੀਆਂ ਦੀ ਜਸ਼ਨ ਮਨਾਉਣ ਵਾਲੀ ਵੀਡੀਓ ਸਾਹਮਣੇ ਆਈ ਸੀ। ਕੈਦੀ ਆਪਣੇ ਨਾਲ ਜ਼ੇਲ੍ਹ ਵਿੱਚ ਬੰਦ ਸਾਥੀ ਮਨੀ ਰਾਣਾ ਦਾ ਜਨਮ ਦਿਨ ਮਨਾ ਰਹੇ ਸਨ। ਜਿਸ ਦੀ ਵੀਡੀਓ ਬੈਰਕ ਵਿੱਚ ਬਣਾਈ ਗਈ ਸੀ, ਵੀਡੀਓ ਬਣਾਉਣ ਤੋਂ ਬਾਅਦ ਇਸ ਨੂੰ ਸੋਸ਼ਲ ਮੀਡੀਆ ਉੱਤੇ ਪੋਸਟ ਕਰ ਦਿੱਤਾ ਗਿਆ । ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਬੈਰਕ ਦੀ ਤਲਾਸ਼ੀ ਵੀ ਲਈ ਸੀ। ਜਿਸ ਨੌਜਵਾਨ ਦੇ ਮੋਬਾਈਲ ਉੱਤੇ ਇਹ ਵੀਡੀਓ ਬਣੀ ਸੀ, ਉਸਨੇ ਫੋਨ ਨੂੰ ਜ਼ਮੀਨ ਉੱਤੇ ਸੁੱਟ ਕੇ ਤੋੜ ਦਿੱਤਾ ਸੀ। ਇਸ ਤੋਂ ਬਾਅਦ ਪੁਲਿਸ ਨੇ ਕੁਝ ਕੈਦੀਆਂ ਖ਼ਿਲਾਫ਼ ਕੇਸ ਵੀ ਦਰਜ ਕੀਤਾ ਸੀ।


ਇਹ ਵੀ ਪੜ੍ਹੋ: Weather News: ਚੰਡੀਗੜ੍ਹ ਸਮੇਤ ਪੰਜਾਬ 'ਚ ਪਾਰਾ ਫ੍ਰੀਜਿੰਗ Temperature ਤੋਂ ਮਹਿਜ 3 ਡਿਗਰੀ ਦੂਰ