Ludhiana News: ਬਾਇਓ ਗੈਸ ਫੈਕਟਰੀਆਂ ਲੱਗਣ ਦੇ ਵਿਰੋਧ 'ਚ DC ਦਫਤਰ ਦੇ ਬਾਹਰ ਪ੍ਰਦਰਸ਼ਨ
Advertisement
Article Detail0/zeephh/zeephh2289039

Ludhiana News: ਬਾਇਓ ਗੈਸ ਫੈਕਟਰੀਆਂ ਲੱਗਣ ਦੇ ਵਿਰੋਧ 'ਚ DC ਦਫਤਰ ਦੇ ਬਾਹਰ ਪ੍ਰਦਰਸ਼ਨ

ਲੁਧਿਆਣਾ ਡਿਪਟੀ ਕਮਿਸ਼ਨਰ ਦਫਤਰ ਦੇ ਬਹਾਰ ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਪਿੰਡ ਦੇ ਲੋਕਾਂ ਨੇ ਸੂਬੇ ਵਿੱਚ ਲੱਗ ਰਹੀਆਂ ਬਾਇਓ ਗੈਸ ਫੈਕਟਰੀਆਂ ਦੇ ਵਿਰੋਧ ਵਿੱਚ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਵਾਲੀ ਫਿਰੋਜ਼ਪੁਰ ਰੋਡ ਨੂੰ ਜਾਮ ਕਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ

Ludhiana News: ਬਾਇਓ ਗੈਸ ਫੈਕਟਰੀਆਂ ਲੱਗਣ ਦੇ ਵਿਰੋਧ 'ਚ DC ਦਫਤਰ ਦੇ ਬਾਹਰ ਪ੍ਰਦਰਸ਼ਨ

Ludhiana News(Tarsem Lal Bhardwaj): ਲੁਧਿਆਣਾ ਡਿਪਟੀ ਕਮਿਸ਼ਨਰ ਦਫਤਰ ਦੇ ਬਹਾਰ ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਪਿੰਡ ਦੇ ਲੋਕਾਂ ਨੇ ਸੂਬੇ ਵਿੱਚ ਲੱਗ ਰਹੀਆਂ ਬਾਇਓ ਗੈਸ ਫੈਕਟਰੀਆਂ ਦੇ ਵਿਰੋਧ ਵਿੱਚ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਵਾਲੀ ਫਿਰੋਜ਼ਪੁਰ ਰੋਡ ਨੂੰ ਜਾਮ ਕਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਰੇਬਾਜ਼ੀ ਕੀਤੀ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹਨਾਂ ਦੇ ਪਿੰਡ ਵਿੱਚ ਲੱਗੀ ਬਾਇਓ ਗੈਸ ਫੈਕਟਰੀਆ ਲਗਾਈਆਂ ਜਾਂ ਰਹੀਆਂ ਹਨ। ਜਿਨ੍ਹਾਂ ਦੇ ਪ੍ਰਦੂਸ਼ਣ ਅਤੇ ਬਦਬੂ ਕਰਕੇ ਉਹਨਾਂ ਨੂੰ ਘਰਾਂ ਦੇ ਵਿੱਚ ਰਹਿਣਾ ਵੀ ਮੁਸ਼ਕਿਲ ਹੋ ਗਿਆ ਹੈ। ਘੁੰਗਰਾਲੀ ਰਾਜਪੂਤਾਂ ਪਿੰਡ ਦੇ ਵਿੱਚ ਲੱਗੀ ਬਾਇਓ ਗੈਸ ਫੈਕਟਰੀ ਦੇ ਬਹਾਰ ਪਿਛਲੇ 37 ਦਿਨਾਂ ਤੋਂ ਕਿਸਾਨ ਜਥੇਬੰਦੀਆਂ ਅਤੇ ਪਿੰਡਾਂ ਵਾਲਿਆ ਵੱਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿੰਡ ਵਾਲਿਆਂ ਵੱਲੋਂ ਇਸੇ ਸਮੱਸਿਆ ਕਰਕੇ ਲੋਕ ਸਭਾ ਦੀਆਂ ਚੋਣਾਂ ਦੇ ਵਿੱਚ ਚੋਣਾਂ ਦਾ ਵੀ ਬਾਈਕਾਟ ਕੀਤਾ ਗਿਆ ਸੀ।

ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਇਕੱਠੇ ਹੋਏ ਸੈਂਕੜੇ ਗਿਣਤੀ ਵਿੱਚ ਪਿੰਡਾਂ ਦੇ ਲੋਕ ਅਤੇ ਕਿਸਾਨਾਂ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਉਨਾਂ ਦਾ ਪਿੰਡਾਂ ਵਿੱਚ ਰਹਿਣਾ ਵੀ ਔਖਾ ਹੋ ਗਿਆ ਹੈ। ਜੇਕਰ ਪ੍ਰਸ਼ਾਸਨ ਨੇ ਇਸ ਫੈਕਟਰੀ 'ਤੇ ਤਾਲਾ ਨਾ ਲਗਵਾਇਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ਇਹ ਵੀ ਪੜ੍ਹੋ: Amritsar News: ਹੌਸਲਾ ਬੁਲੰਦ ਹੋਵੇ ਤਾਂ ਸਰੀਰਕ ਅਪੰਗਤਾ ਵੀ ਬਣ ਜਾਂਦੀ ਹੈ ਮੰਜ਼ਿਲ ਤੱਕ ਪੁੱਜਣ ਦਾ ਹਥਿਆਰ

ਕਿਸਾਨਾਂ ਨੇ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਉਹਨਾਂ ਨਾਲ ਮੀਟਿੰਗ ਕੀਤੀ ਹੈ ਅਤੇ ਭਰੋਸਾ ਦਵਾਇਆ ਹੈ ਕਿ ਉਹਨਾਂ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਦੋ ਦਿਨ ਵਿੱਚ ਉਹ ਕਮੇਟੀ ਉਹਨਾਂ ਨੂੰ ਰਿਪੋਰਟ ਸੌਂਪੇਗੀ ਉਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਪਿੰਡ ਵਾਲਿਆਂ ਨੇ ਕਿਹਾ ਕਿ ਜੇਕਰ ਕੋਈ ਫੈਸਲਾ ਪ੍ਰਸ਼ਾਸਨ ਨਹੀਂ ਦਿੰਦਾ ਤਾਂ ਉਹਨਾਂ ਵੱਲੋਂ ਆਪਣਾ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Taran Taran News: ਲਾਪਤਾ ਵਿਅਕਤੀ ਦੀ ਨਹਿਰ ਚੋਂ ਮਿਲੀ ਲਾਸ਼, ਪਰਿਵਾਰ ਨੇ ਇਨਸਾਫ ਲਈ ਲਗਾਇਆ ਧਰਨਾ​ 

Trending news