Ludhiana Encounter News ਲੁਧਿਆਣਾ ਗੈਂਗਸਟਰ ਇਨਕਾਉਂਟਰ ਮਾਮਲੇ ਵਿੱਚ ਹੁਣ ਇਨਕਾਉਂਟਰ ਵਾਲੀ ਥਾਂ ਉੱਤੇ ਫੋਰੈਨਸਿਕ ਟੀਮ ਪਹੁੰਚ ਗਈ ਹੈ। ਇਨਕਾਉਂਟਰ ਵਾਲੀ ਜਗ੍ਹਾ ਉੱਤੇ ਫੋਰੈਨਸਿਕ ਟੀਮ ਵੱਲੋਂ ਜਾਂਚਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬੀਤੇ ਦਿਨੀ ਦੋਰਾਹਾ ਦੇ ਟਿੱਬਾ ਪੁਲ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਂਗਸਟਰ ਢੇਰ ਕਰ ਦਿੱਤਾ ਗਿਆ ਸੀ। ਇਸ ਮੁਕਾਬਲੇ ਵਿੱਚ ਇਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ ਹੈ।


ਬੀਤੀ ਦਿਨੀਂ ਪੁਲਿਸ ਨਾਲ ਮੁਠਭੇੜ ਵਿੱਚ ਦੋ ਗੈਂਗਸਟਰਾਂ ਦਾ ਇਨਕਾਉਂਟਰ ਹੋਇਆ ਸੀ। ਲੁਧਿਆਣਾ ਦੇ ਵਪਾਰੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਦੋਵੇਂ ਗੈਂਗਸਟਰ ਲੋੜੀਂਦੇ ਸਨ। 

ਕਾਰੋਬਾਰੀ ਸੰਭਵ ਜੈਨ ਦੇ ਅਗਵਾ ਮਾਮਲੇ 'ਚ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਵਿੱਚ ਦੋ ਗੈਂਗਸਟਰ ਹਲਾਕ ਹੋ ਗਏ ਹਨ।

 


COMMERCIAL BREAK
SCROLL TO CONTINUE READING

 ਇਹ ਮੁਕਾਬਲਾ ਦੋਰਾਹਾ ਨੇੜੇ ਸ਼ਾਮ 5.50 ਵਜੇ ਹੋਇਆ। ਇਸ ਵਿੱਚ ਮਾਰੇ ਗਏ ਗੈਂਗਸਟਰਾਂ ਦੀ ਪਛਾਣ ਸੰਜੀਵ ਉਰਫ਼ ਸੰਜੂ ਬ੍ਰਾਹਮਣ ਅਤੇ ਸ਼ੁਭਮ ਗੋਪੀ ਵਜੋਂ ਹੋਈ ਹੈ। ਪੁਲਿਸ ਨੇ ਕਾਰੋਬਾਰੀ ਅਗਵਾ ਮਾਮਲੇ ਵਿੱਚ ਛਾਪੇਮਾਰੀ ਕੀਤੀ ਸੀ। ਇੱਥੇ ਭੱਜੇ ਬਦਮਾਸ਼ਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਮੁਤਾਬਕ ਪੁਲਿਸ ਨੇ ਵੀ ਜਵਾਬੀ ਕਾਰਵਾਈ 'ਚ ਬਦਮਾਸ਼ਾਂ 'ਤੇ ਗੋਲੀਬਾਰੀ ਕੀਤੀ।


ਇਸ ਬਾਰੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਇਹ ਗੈਂਗਸਟਰ ਕਾਰੋਬਾਰੀ ਸੰਭਵ ਜੈਨ ਦੇ ਕੇਸ ਵਿੱਚ ਲੋੜੀਂਦੇ ਸਨ। ਇਸ ਮਾਮਲੇ 'ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਸੰਜੂ ਅਤੇ ਗੋਪੀ ਦਾ ਸੀਆਈਏ ਟੀਮ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ। ਕਰਾਸ ਫਾਇਰਿੰਗ ਵਿੱਚ ਦੋਵਾਂ ਨੂੰ ਗੋਲੀਆਂ ਲੱਗੀਆਂ ਅਤੇ ਇੱਕ ਏਐਸਆਈ ਨੂੰ ਵੀ ਗੋਲੀ ਲੱਗੀ। ਇਨ੍ਹਾਂ ਬਦਮਾਸ਼ਾਂ ਦਾ ਕਾਫ਼ੀ ਅਪਰਾਧਿਕ ਰਿਕਾਰਡ ਹੈ। ਦੋਵਾਂ ਦੀ ਮੌਤ ਹੋ ਗਈ ਹੈ ਪਰ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ।

 


ਜਾਣਕਾਰੀ ਅਨੁਸਾਰ ਮਾਰੇ ਗਏ ਗੈਂਗਸਟਰਾਂ ਦੀ ਪਛਾਣ ਸੰਜੀਵ ਕੁਮਾਰ ਸੰਜੂ ਤੇ ਸੁਭਮ ਗੋਪੀ ਵਜੋਂ ਹੋਈ ਹੈ। ਦੱਸ ਦਈਏ ਕਿ ਇਹ ਜਿਵੇਂ ਹੀ ਪੁਲਿਸ ਇੰਨਾਂ ਗੈਂਗਸਟਰਾਂ ਦੀ ਲੋਕੇਸ਼ਨ ਦਾ ਟਰੇਸ ਕਰਦੇ ਹੋਏ ਇਨ੍ਹਾਂ ਦਾ ਪਿੱਛਾ ਕੀਤਾ ਤਾਂ ਦੋਵੇਂ ਗੈਂਗਸਟਰਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਸੀ।