Ludhiana News: ਲੁਧਿਆਣਾ `ਚ ਕਾਂਗਰਸੀ ਆਗੂ `ਤੇ ਕੁਝ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ
Ludhiana News: ਮੌਕੇ ਉੱਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Ludhiana News: ਲੁਧਿਆਣਾ ਵਿੱਚ ਕਾਂਗਰਸੀ ਆਗੂ 'ਤੇ ਬੀਤੀ ਰਾਤ ਕੁਝ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਚ ਕੈਦ ਹੋ ਗਈ। ਮੌਕੇ ਉੱਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਲੁਧਿਆਣਾ 'ਚ ਦੇਰ ਰਾਤ ਕਾਕੋਵਾਲ ਰੋਡ ਵਾਰਡ ਨੰਬਰ 4 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਖਦੇਵ ਬਾਵਾ 'ਤੇ ਬਾਈਕ ਸਵਾਰ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ ਨੂੰ ਬਚਾਉਣ ਆਈ ਉਸ ਦੀ ਪਤਨੀ ਦੀ ਵੀ ਕੁੱਟਮਾਰ ਕੀਤੀ। ਬਦਮਾਸ਼ਾਂ ਨੇ ਬਾਵਾ ਦੇ ਸਿਰ 'ਤੇ ਕੱਚ ਦੀਆਂ ਬੋਤਲਾਂ ਮਾਰੀਆਂ। ਬਾਵਾ ਦਾ ਰੌਲਾ ਸੁਣ ਕੇ ਉਸ ਦੀ ਪਤਨੀ ਘਰੋਂ ਬਾਹਰ ਆਈ ਤਾਂ ਬਦਮਾਸ਼ਾਂ ਨੇ ਉਸ ਦੀ ਕੁੱਟਮਾਰ ਕੀਤੀ।
ਬਾਵਾ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਚੌਕਸੀ ਰੱਖੀ ਹੋਈ ਹੈ। ਉਹ ਬੀਤੀ ਰਾਤ ਮਾਤਾ ਜਵਾਲਾ ਜੀ ਪਾਸੋਂ ਹਲ ਲੈ ਕੇ ਆਇਆ ਸੀ। ਦਫਤਰ ਦੇ ਬਾਹਰ ਆਪਣੇ ਸਾਥੀਆਂ ਨਾਲ ਖੜ੍ਹਾ ਸੀ। ਇਸੇ ਦੌਰਾਨ ਅਚਾਨਕ ਕੁਝ ਬਾਈਕ ਸਵਾਰ ਬਦਮਾਸ਼ ਆਏ ਅਤੇ ਲੋਕਾਂ ਨੂੰ ਪੁੱਛਣ ਲੱਗੇ ਕਿ ਸੁਖਦੇਵ ਬਾਵਾ ਕੌਂਸਲਰ ਕੌਣ ਹੈ। ਇਹ ਸੁਣ ਕੇ ਬਦਮਾਸ਼ਾਂ ਨੇ ਉਸ ਦੇ ਸਿਰ 'ਤੇ ਬੋਤਲਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ: Faridkot Accident News: ਨਿੱਜੀ ਸਕੂਲ ਵੈਨ ਦੀ ਮੋਟਰਸਾਈਕਲ ਤੇ ਕਾਰ ਨਾਲ ਹੋਈ ਟੱਕਰ, ਡਰਾਈਵਰ ਗੰਭੀਰ ਜ਼ਖ਼ਮੀ
ਬਾਵਾ ਅਨੁਸਾਰ ਉਹ ਖੂਨ ਨਾਲ ਲੱਥਪੱਥ ਜ਼ਮੀਨ 'ਤੇ ਡਿੱਗ ਪਿਆ। ਪਰਿਵਾਰਕ ਮੈਂਬਰ ਉਸ ਨੂੰ ਬਚਾਉਣ ਲਈ ਆਏ ਪਰ ਬਦਮਾਸ਼ਾਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ। ਸ਼ਰੇਆਮ ਗੁੰਡਾਗਰਦੀ ਕਾਰਨ ਇਲਾਕੇ ਦੇ ਲੋਕ ਵੀ ਡਰੇ ਹੋਏ ਹਨ। ਹਮਲਾ ਕਰਨ ਤੋਂ ਬਾਅਦ ਬਦਮਾਸ਼ ਫਰਾਰ ਹੋ ਗਏ। ਲੋਕ ਉਸ ਨੂੰ ਡਾਕਟਰ ਕੋਲ ਲੈ ਗਏ। ਫਿਲਹਾਲ ਅੰਦਰੋਂ ਕਾਫੀ ਸੱਟਾਂ ਲੱਗੀਆਂ ਹਨ।
ਇਹ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਲੋਕਾਂ ਨੇ ਤੁਰੰਤ ਥਾਣਾ ਬਸਤੀ ਜੋਧੇਵਾਲ ਦੀ ਪੁਲੀਸ ਨੂੰ ਸੂਚਿਤ ਕੀਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਬਾਵਾ ਅਨੁਸਾਰ ਜੇਕਰ ਦੋਸ਼ੀ ਨਾ ਫੜੇ ਗਏ ਤਾਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Nihang Firing Video: ਨਾਬਾਲਗ ਨਿਹੰਗ ਨੇ ਅੰਮ੍ਰਿਤਸਰ ਗੋਲਡਨ ਗੇਟ ਨੇੜੇ ਕੀਤੀ ਫਾਇਰਿੰਗ, ਵੀਡੀਓ ਹੋ ਰਹੀ ਵਾਇਰਲ