Ludhiana Gas Leak: ਲੁਧਿਆਣਾ ਗੈਸ ਮਾਮਲੇ `ਚ ਮੈਜਿਸਟ੍ਰੇਟ ਜਾਂਚ `ਚ ਨਹੀਂ ਪਾਇਆ ਗਿਆ ਕੋਈ ਜ਼ਿੰਮੇਵਾਰ!
Ludhiana Gas Leak News: ਗਿਆਸਪੁਰਾ ਦੇ ਸੂਰਾ ਰੋਡ `ਤੇ ਜ਼ਹਿਰੀਲੀ ਗੈਸ ਨਿਕਲਣ ਦੇ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਲੋਕਾਂ ਦੀ ਮੌਤ ਹਾਈਡ੍ਰੋਜਨ ਸਲਫਾਈਡ ਗੈਸ ਕਾਰਨ ਹੋਈ ਹੈ।
Ludhiana Gas Leak News: 30 ਅਪ੍ਰੈਲ ਨੂੰ ਹੋਏ ਲੁਧਿਆਣਾ ਗੈਸ ਮਾਮਲੇ ਵਿੱਚ ਅੱਜ ਵੱਡਾ ਖੁਲਾਸਾ ਹੋਇਆ ਹੈ। ਇਸ ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ 11 ਲੋਕਾਂ ਦੀ ਜਾਨ ਚਲੀ ਗਈ ਸੀ ਅਤੇ ਹੁਣ ਇਸ ਮਾਮਲੇ ਵਿੱਚ ਮੈਜਿਸਟ੍ਰੇਟ ਜਾਂਚ ਰਿਪੋਰਟ ਸਾਹਮਣੇ ਆਈ ਹੈ। ਇਸ ਮੈਜਿਸਟ੍ਰੇਟ ਜਾਂਚ ਰਿਪੋਰਟ ਮੁਤਾਬਿਕ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਗਿਆ ਹੈ।
ਲੁਧਿਆਣਾ ਪੱਛਮੀ ਦੇ ਐਸਡੀਐਮ ਹਰਜਿੰਦਰ ਸਿੰਘ ਵੱਲੋਂ ਤੱਥ ਖੋਜ ਕਮੇਟੀ ਨੂੰ ਸੌਂਪੀ ਗਈ ਰਿਪੋਰਟ ਵਿੱਚ ਇਸ ਘਟਨਾ ਲਈ ਸਿੱਧੇ ਤੌਰ ’ਤੇ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਡੀ.ਐਮ ਹਰਜਿੰਦਰ ਸਿੰਘ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਸਮੇਤ ਕੋਈ ਵੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀਂ ਹੈ ਕਿਉਂਕਿ ਇਸ ਸਬੰਧੀ ਵੱਖ-ਵੱਖ ਏਜੰਸੀਆਂ ਵੱਲੋਂ ਡੂੰਘਾਈ ਨਾਲ ਜਾਂਚ, ਵਿਸ਼ਲੇਸ਼ਣ ਦੀ ਲੋੜ ਹੈ। ਐਸਡੀਐਮ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਵੱਖ-ਵੱਖ ਏਜੰਸੀਆਂ ਦੇ ਨਾਲ-ਨਾਲ ਲੋਕਾਂ ਨਾਲ ਸੰਪਰਕ ਕੀਤਾ ਗਿਆ।
ਇਹ ਵੀ ਪੜ੍ਹੋ: Hyderabad Car Accident: ਤੇਜ਼ ਰਫ਼ਤਾਰ ਦਾ ਕਹਿਰ; ਸਵੇਰ ਦੀ ਸੈਰ ਕਰਨ ਨਿਕਲੀ 3 ਔਰਤਾਂ ਦੀ ਹੋਈ ਮੌਤ!
ਰਿਪੋਰਟ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਨਗਰ ਨਿਗਮ ਲੁਧਿਆਣਾ (Ludhiana Gas Leak) ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਘਟਨਾ ਦੇ ਸਮੇਂ ਸੀਵਰ ਵਿੱਚ ਕੋਈ ਰੁਕਾਵਟ ਨਹੀਂ ਸੀ ਅਤੇ ਪੀਪੀਸੀਬੀ ਨੇ ਉਸ ਦਿਨ ਕਿਸੇ ਵੀ ਰਸਾਇਣਕ ਡਿਸਚਾਰਜ ਤੋਂ ਇਨਕਾਰ ਕੀਤਾ ਹੈ ਕਿਉਂਕਿ ਘਟਨਾ ਸਥਾਨ ਦੇ ਨੇੜੇ ਦੀਆਂ ਸਾਰੀਆਂ ਫੈਕਟਰੀਆਂ ਉਸ ਦਿਨ ਬੰਦ ਸਨ।
ਗੌਰਤਲਬ ਹੈ ਕਿ ਪੰਜਾਬ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਗਿਆਸਪੁਰਾ ਇਲਾਕੇ (Ludhiana Gas Leak) ਵਿੱਚ ਗੈਸ ਲੀਕ ਹੋਣ ਦੀ ਘਟਨਾ ਵਿੱਚ 11 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਚਾਰ ਬੀਮਾਰ ਹੋ ਗਏ ਸਨ। ਹੁਣ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਸਨ।
6 ਮੈਂਬਰਾਂ ਦੀ ਕਮੇਟੀ ਬਣਾਈ ਗਈ ਸੀ। ਕਮੇਟੀ ਨੂੰ 1 ਮਈ ਤੱਕ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਸੀ ਪਰ ਅੱਜ ਮੈਜਿਸਟ੍ਰੇਟ ਜਾਂਚ ਰਿਪੋਰਟ ਮੁਤਾਬਿਕ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਗਿਆ ਹੈ।