Ludhiana gas leak tragedy News: ਪੰਜਾਬ ਵਿੱਚ ਐਤਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਹੋਣ ਦੀ ਘਟਨਾ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਬੀਮਾਰ ਹੋ ਗਏ। ਹੁਣ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। 6 ਮੈਂਬਰਾਂ ਦੀ ਕਮੇਟੀ ਬਣਾਈ ਗਈ ਹੈ। ਕਮੇਟੀ ਨੂੰ 1 ਮਈ ਤੱਕ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।


COMMERCIAL BREAK
SCROLL TO CONTINUE READING

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਨੁਸਾਰ ਐਨਡੀਆਰਐਫ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਵਾ ਵਿੱਚ ਹਾਈਡ੍ਰੋਜਨ ਸਲਫਾਈਡ ਗੈਸ ਦੀ ਮਾਤਰਾ ਬਹੁਤ ਜ਼ਿਆਦਾ ਸੀ ਪਰ ਇਹ ਗੈਸ ਕਿੱਥੋਂ ਆਈ ਅਤੇ ਕਿਵੇਂ ਬਣੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ।


ਇਹ ਵੀ ਪੜ੍ਹੋ: PM Modi Security Breach: PM ਮੋਦੀ ਦੀ ਸੁਰੱਖਿਆ 'ਚ ਕੁਤਾਹੀ!  ਰੋਡ ਸ਼ੋਅ ਦੌਰਾਨ ਵਿਅਕਤੀ ਨੇ ਫੁੱਲ ਨਾਲ ਸੁੱਟਿਆ ਮੋਬਾਈਲ

6 ਮੈਂਬਰੀ ਕਮੇਟੀ ਵਿੱਚ ਏਡੀਐਮ ਸਿਵਤੀ ਟਿਵਾਣਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਕੁਲਪ੍ਰੀਤ ਸਿੰਘ, ਏਸੀਪੀ ਵੈਭਵ ਸਹਿਗਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੁਪਰਡੈਂਟ ਇੰਜਨੀਅਰ ਆਰਕੇ ਬੱਤਰਾ ਅਤੇ ਪਰਮਜੀਤ ਸਿੰਘ ਅਤੇ ਡਿਪਟੀ ਡਾਇਰੈਕਟਰ ਫੋਰੈਂਸਿਕ ਗੌਰਵ ਪੁਰੀ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਟੀਮ ਸੋਮਵਾਰ ਨੂੰ ਇਸ ਪੂਰੇ ਮਾਮਲੇ 'ਤੇ ਆਪਣੀ ਰਿਪੋਰਟ ਦੇਵੇਗੀ।


ਬੀਤੇ ਦਿਨੀ ਪੂਰੇ ਇਲਾਕੇ ਵਿੱਚ ਭਗਦੜ ਮੱਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ ਹੋਏ ਸੀ। ਕਰੀਬ ਇੱਕ ਘੰਟੇ ਬਾਅਦ ਪੁਲਿਸ ਨੇ ਆ ਕੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਜਦੋਂ ਪੁਲਿਸ ਨੇ ਲਾਸ਼ ਨੂੰ ਬਾਹਰ ਕੱਢਿਆ ਤਾਂ ਪਤਾ ਲੱਗਾ ਕਿ ਇੰਨਾ ਵੱਡਾ ਹਾਦਸਾ ਹੋ ਗਿਆ ਹੈ।



ਆਸਪਾਸ ਪਈਆਂ ਲਾਸ਼ਾਂ ਨੂੰ ਦੇਖ ਕੇ ਆਸਪਾਸ ਦੇ ਲੋਕਾਂ 'ਚ  ਭਗਦੜ ਮੱਚ ਗਈ। ਮੁੰਨੀ ਲਾਲ ਨੇ ਦੱਸਿਆ ਕਿ ਆਮ ਤੌਰ ’ਤੇ ਸਵੇਰੇ ਇਸ ਇਲਾਕੇ ਵਿੱਚ ਕਾਫੀ ਭੀੜ ਰਹਿੰਦੀ ਹੈ ਪਰ ਐਤਵਾਰ ਨੂੰ ਛੁੱਟੀ ਹੋਣ ਕਾਰਨ ਸੜਕਾਂ ਸੁੰਨਸਾਨ ਸਨ। ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਮੁੱਢਲੀ ਜਾਂਚ ਵਿੱਚ ਸ਼ੱਕ ਜਤਾਇਆ ਗਿਆ ਹੈ ਕਿ ਸੀਵਰੇਜ ਵਿੱਚ ਕੋਈ ਕੈਮੀਕਲ ਪਾਇਆ ਗਿਆ ਹੈ, ਜਿਸ ਕਾਰਨ ਇਹ ਗੈਸ ਪੈਦਾ ਹੋਈ ਹੈ।  NDRF ਨੇ ਸੈਂਪਲ ਵੀ ਲਏ ਹਨ। ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।