Ludhiana School Roof Collapse: ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, 1 ਅਧਿਆਪਕ ਦੀ ਮੌਤ
Ludhiana School Roof Collapse: ਲੁਧਿਆਣਾ ਦੇ ਬੱਦੋਵਾਲ ਵਿਖੇ ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੇਂਟਰ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ 4 ਅਧਿਆਪਕ ਫ਼ਸ ਗਏ ਹਨ ਅਤੇ 2 ਨੂੰ ਬਾਹਰ ਸੁਰੱਖਿਅਤ ਕੱਢ ਲਿਆ ਗਿਆ ਹੈ।
Ludhiana School Roof Collapse: ਲੁਧਿਆਣਾ ਦੇ ਬੱਦੋਵਾਲ ਵਿਖੇ ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ 4 ਅਧਿਆਪਕ ਫ਼ਸ ਗਏ ਸੀ ਅਤੇ 2 ਨੂੰ ਬਾਹਰ ਸੁਰੱਖਿਅਤ ਕੱਢ ਲਿਆ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ 2 ਹਾਲੇ ਵੀ ਅੰਦਰ ਫਸੇ ਹੋਏ ਹਨ। ਸਰਕਾਰੀ ਸਮਾਰਟ ਸਕੂਲ ਦਾ ਲੈਂਟਰ ਡਿੱਗਣ ਨਾਲ ਹਫੜਾ-ਦਫੜੀ ਮੱਚ ਗਈ। ਹੁਣ 1 ਅਧਿਆਪਕ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਮਲਬੇ 'ਚ ਫਸੇ ਬਾਕੀ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।
ਕਿਹਾ ਜਾ ਰਿਹਾ ਹੈ ਕਿ ਚਾਰ ਦੇ ਕਰੀਬ ਅਧਿਆਪਕ ਮਲਬੇ ਹੇਠ ਦੱਬੇ ਹੋਏ ਹਨ ਜਿਸ ਵਿੱਚ ਦੋ ਅਧਿਆਪਕਾਂ ਨੂੰ ਲੋਕਾਂ ਨੇ ਬਚਾ ਲਿਆ ਹੈ। ਇਸ ਦੇ ਨਾਲ ਹੀ 2 ਅਧਿਆਪਕ ਅਜੇ ਵੀ ਮਲਬੇ 'ਚ ਫਸੇ ਹੋਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ: Punjab News: ਖੰਨਾ 'ਚ ਤੇਜ਼ ਰਫ਼ਤਾਰ ਮਹਿੰਦਰਾ ਪਿਕਅੱਪ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕਾਂ ਦੇ ਸਟਾਫ ਰੂਮ ਦਾ ਲੈਂਟਰ ਡਿੱਗ ਗਿਆ ਹੈ। ਘਟਨਾ ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਰਨਾ ਸ਼ੁਰੂ ਕਰ ਦਿੱਤਾ ਹੈ। ਸੁਰੱਖਿਅਤ ਕੱਢੇ ਅਧਿਆਪਕਾਂ ਨੂੰ ਤੁਰੰਤ ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਘਟਨਾ ਸਮੇਂ ਬੱਚੇ ਸਕੂਲ 'ਚ ਸੀ।
ਇਸ ਬਾਰੇ ਹਰਜੋਤ ਸਿੰਘ ਬੈਂਸ ਨੇ ਟਵੀਟ ਵੀ ਕੀਤਾ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਜ਼ਿਲ੍ਹਾ ਲੁਧਿਆਣਾ) ਤੋਂ ਬਹੁਤ ਹੀ ਦੁਖਦਾਈ ਸੂਚਨਾ ਮਿਲੀ ਹੈ ਕਿ ਸਕੂਲ਼ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ ਜਿੰਨਾਂ ਵਿੱਚੋਂ ਇੱਕ ਅਧਿਆਪਕ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ। ਮੈਂ ਸਿੱਖਿਆ ਵਿਭਾਗ ਦੇ ਸਾਰੇ ਅਫਸਰਾਂ ਅਤੇ ਜ਼ਿਲਾ ਪ੍ਰਸਾਸ਼ਨ ਲੁਧਿਆਣਾ ਨੂੰ ਤੁਰੰਤ ਹਰ ਸੰਭਵ ਸਹਾਇਤਾ ਪਹੁੰਚਾਉਣ ਬਾਰੇ ਕਹਿ ਦਿੱਤਾ ਹੈ। ਮੈਂ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਸਾਰੇ ਪਰਿਵਾਰ ਨੂੰ ਇਹ ਅਤੀ ਦੁਖਦਾਈ ਭਾਣਾ ਮੰਨਣ ਦੀ ਤਾਕਤ ਬਖਸ਼ਣ ਦੀ ਅਰਦਾਸ ਕਰਦਾ ਹਾਂ।
ਦਰਅਸਲ ਇਮਾਰਤ ਦੀ ਦੂਜੀ ਮੰਜ਼ਿਲ ਉੱਤੇ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਲੈਂਟਰ ਉੱਤੇ ਵਜ਼ਨ ਪੈਣ ਕਰਕੇ ਪਹਿਲਾਂ ਉੱਪਰਲੀ ਮੰਜ਼ਿਲ ਦਾ ਲੈਂਟਰ ਟੁੱਟਿਆ ਜਿਸ ਕਾਰਨ ਉਹ ਪਹਿਲੀ ਇਮਾਰਤ ਦੇ ਲੈਂਟਰ ਉੱਤੇ ਆ ਡਿੱਗਾ ਜਿਸ ਨਾਲ ਪਹਿਲੀ ਮੰਜ਼ਿਲ ਦਾ ਲੈਂਟਰ ਵੀ ਵਜ਼ਨ ਕਰਕੇ ਟੁੱਟ ਗਿਆ। ਸਟਾਫ਼ ਰੂਮ ਵਿੱਚ ਖਾਣਾ ਖਾ ਰਹੇ ਚਾਰ ਅਧਿਆਪਕ ਇਸਦੀ ਲਪੇਟ ਵਿੱਚ ਆ ਗਏ, ਚਾਰੇ ਮਹਿਲਾ ਅਧਿਆਪਕ ਹਨ। ਜਿਨ੍ਹਾਂ ਵਿੱਚ ਇੰਦੂ ਰਾਣੀ ਗਣਿਤ ਅਧਿਆਪਕ, ਸੁਖਜੀਤ ਕੌਰ, ਪ੍ਰੀ ਪ੍ਰਾਇਮਰੀ ਅਧਿਆਪਕ, ਨਰਿੰਦਰਜੀਤ ਕੌਰ ਅੰਗਰੇਜ਼ੀ ਅਧਿਆਪਕ, ਰਵਿੰਦਰ ਕੌਰ ਇਤਿਹਾਸ ਦੀ ਅਧਿਆਪਕ ਸ਼ਾਮਿਲ ਹਨ।
ਹਾਦਸੇ ਤੋਂ ਤੁਰੰਤ ਬਾਅਦ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਨਡੀਆਰਐਫ ਟੀਮ ਨੂੰ ਸੂਚਿਤ ਕੀਤਾ। ਟੀਮ ਦੇ 18 ਲੋਕਾਂ ਨੇ ਮੌਕੇ 'ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਫਿਲਹਾਲ 4 ਅਧਿਆਪਕਾਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਭੇਜਿਆ ਗਿਆ ਹੈ। ਮਲਬੇ ਹੇਠ ਅਜੇ ਵੀ ਕਈ ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਡੀਸੀ ਸੁਰਭੀ ਮਲਿਕ ਨੇ ਕਿਹਾ- ਜ਼ਖਮੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਹੈ। ਸਕੂਲ ਨੂੰ ਹਰ ਪਾਸਿਓਂ ਸੀਲ ਕਰ ਦਿੱਤਾ ਗਿਆ ਹੈ। ਇਮਾਰਤ ਦੀ ਐਨਡੀਆਰਐਫ ਟੀਮ ਬਚਾਅ ਕਾਰਜ ਚਲਾ ਰਹੀ ਹੈ।