Ludhiana News: ਲੁਧਿਆਣਾ ਜੀ ਆਰ ਪੀ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਦੱਸ ਦਈਏ ਕਿ ਟਰੇਨ ਰਾਹੀਂ ਇਲਾਹਾਬਾਦ ਤੋਂ ਛਿਪਾ ਕੇ 2 ਕਿਲੋ ਸੋਨਾ ਲਿਜਾ ਰਹੇ ਵਪਾਰੀ ਕਾਬੂ ਕੀਤੇ ਗਏ ਹਨ।  ਇਸ ਦੌਰਾਨ ਸ਼ੱਕ ਹੋਣ ਉੱਤੇ ਮੁਲਜ਼ਮਾਂ ਦੀ ਲਈ ਤਲਾਸ਼ੀ ਗਈ। ਇਸ ਤੋਂ ਬਾਅਦ ਸਭ ਲੋਕ ਹੈਰਾਨ ਰਹਿ ਗਏ। ਇਸ ਦੌਰਾਨ ਟੀਮ ਨੂੰ 2 ਕਿੱਲੋ ਸੋਨਾ ਬਰਾਮਦ ਹੋਇਆ ਹੈ। 


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਦੇ ਮੁਤਾਬਿਕ ਵਪਾਰੀ ਅੰਮ੍ਰਿਤਸਰ ਦੇ ਰਹਿਣ ਵਾਲੇ ਹੈ। ਇਲਹਬਾਦ ਤੋਂ ਵਾਪਿਸ ਆ ਰਹੇ ਸਨ। ਜੀ ਆਰ ਪੀ ਨੇ ਕਰ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ। ਦੋਵਾਂ ਕੋਲੋ 2 ਕਿਲੋ ਸੋਨਾ ਕਰ ਵਿਭਾਗ ਨੇ ਜਬਤ ਕੀਤਾ ਹੈ। ਇਸ ਦੌਰਾਨ ਟੈਕਸ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਦੋਵਾਂ ਦੀ ਪਹਿਚਾਣ ਅਮਰਜੋਤ ਸਿੰਘ ਅਤੇ ਅਮਰੀਕ ਸਿੰਘ ਵਜੋਂ ਹੋਈ ਹੈ।


ਇਹ ਵੀ ਪੜ੍ਹੋ: Ludhiana Fire News: ਲੁਧਿਆਣਾ 'ਚ ਪਲਾਸਟਿਕ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ


ਸ਼ਨੀਵਾਰ ਨੂੰ ਜੀਆਰਪੀ ਪੁਲਿਸ ਨੇ ਪੰਜਾਬ ਦੇ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਗਸ਼ਤ ਦੌਰਾਨ ਦੋ ਸੋਨੇ ਦੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਟਾਟਾ ਮੁਰੀ ਐਕਸਪ੍ਰੈਸ ਗੱਡੀ ਰਾਹੀਂ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਉਤਰੇ ਸਨ। ਪੁਲਿਸ ਚੈਕਿੰਗ ਦੌਰਾਨ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਫੜੇ ਗਏ।


ਜਦੋਂ ਨੌਜਵਾਨ ਕੋਲੋਂ ਬਰਾਮਦ ਹੋਏ ਬੈਗ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਸੋਨਾ ਬਰਾਮਦ ਹੋਇਆ। ਨੌਜਵਾਨਾਂ ਕੋਲੋਂ 2 ਕਿਲੋ 107 ਗ੍ਰਾਮ ਸੋਨਾ ਬਰਾਮਦ ਹੋਇਆ ਹੈ। ਫੜੇ ਗਏ ਨੌਜਵਾਨਾਂ ਦੇ ਨਾਂ ਅਮਰਜੋਤ ਅਤੇ ਅਮਰੀਕ ਹਨ। ਇੰਸਪੈਕਟਰ ਜਤਿੰਦਰ ਸਿੰਘ ਅਨੁਸਾਰ ਦੋਵਾਂ ਨੌਜਵਾਨਾਂ ਨੇ ਮੰਨਿਆ ਕਿ ਉਹ ਇਲਾਹਾਬਾਦ ਤੋਂ ਸੋਨਾ ਲਿਆ ਕੇ ਲੁਧਿਆਣਾ ਅਤੇ ਅੰਮ੍ਰਿਤਸਰ ਸਪਲਾਈ ਕਰਨ ਜਾ ਰਹੇ ਸਨ।


ਸੂਤਰਾਂ ਅਨੁਸਾਰ ਇਹ ਸੋਨਾ ਸਰਾਫਾ ਬਾਜ਼ਾਰ ਵਿੱਚ ਕਿਸੇ ਕਾਰੋਬਾਰੀ ਨੂੰ ਸਪਲਾਈ ਕੀਤਾ ਜਾਣਾ ਸੀ। ਦੋਵਾਂ ਨੌਜਵਾਨਾਂ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਉਨ੍ਹਾਂ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ ਜਿਨ੍ਹਾਂ ਨੇ ਸੋਨਾ ਡਿਲੀਵਰ ਕਰਨਾ ਸੀ। ਫਿਲਹਾਲ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।


ਇਹ ਵੀ ਪੜ੍ਹੋ: Manish Sisodia News: ਦੀਵਾਲੀ ਤੋਂ ਪਹਿਲਾਂ ਘਰ ਪਹੁੰਚੇ ਮਨੀਸ਼ ਸਿਸੋਦੀਆ, ਅਦਾਲਤ ਨੇ ਦਿੱਤੀ ਇਜਾਜ਼ਤ