Ludhiana Crime News/ਤਰਸੇਮ ਭਾਰਦਵਾਜ:  ਲੁਧਿਆਣਾ ਦੇ ਸ਼ਕਤੀ ਨਗਰ ਇਲਾਕੇ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ ਜਿੱਥੇ ਕਰੀਬ ਦੋ ਦਰਜਨ ਹਥਿਆਰਬੰਦ ਬਦਮਾਸ਼ਾਂ ਨੇ ਦੋ ਨੌਜਵਾਨਾਂ ਉੱਪਰ ਹਮਲਾ ਕਰ ਦਿੱਤਾ। ਪੀੜਤਾਂ ਨੂੰ ਸਿਵਲ ਹਸਪਤਾਲ ਲਿਆਉਂਦਾ ਗਿਆ ਜਿਨਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਹਮਲੇ ਦੇ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।


COMMERCIAL BREAK
SCROLL TO CONTINUE READING

ਪੀੜ੍ਹਤ ਨੌਜਵਾਨ ਦੇ ਭਰਾ ਅਤੇ ਇੱਕ ਹੋਰ ਲੜਕੇ ਨੇ ਦੱਸਿਆ ਹੈ ਕਿ ਉਹ ਸ਼ਾਮ ਕਰੀਬ 7.30 ਵਜੇ ਸ਼ਕਤੀ ਨਗਰ ਇਲਾਕੇ ਵਿੱਚ ਸਥਿਤ ਇੱਕ ਬਰਗਰ ਦੀ ਰਹੇੜੀ ਕੋਲ ਬਰਗਰ ਖਾ ਰਹੇ ਸਨ। ਕਿ ਮੌਕੇ ਤੇ ਪਹੁੰਚ ਕਰੀਬ ਦੋ ਦਰਜਨ ਨੌਜਵਾਨਾਂ ਨੇ ਉਹਨਾਂ ਉੱਪਰ ਹਮਲਾ ਕਰ ਦਿੱਤਾ। ਹਾਲਾਂਕਿ ਹਮਲੇ ਦੇ ਕਾਰਨਾਂ ਬਾਰੇ ਉਹ ਹਾਲੇ ਨਹੀਂ ਦੱਸ ਸਕਦੇ। ਲੇਕਿਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਆਰੋਪੀਆਂ ਨਾਲ ਪੀੜਤਾਂ ਦਾ ਬੀਤੇ ਦਿਨ ਕੋਈ ਵਿਵਾਦ ਹੋਇਆ ਸੀ ਜਿਸ ਮਾਮਲੇ ਵਿੱਚ ਸਮਝੌਤਾ ਵੀ ਹੋ ਗਿਆ ਸੀ।


ਇਹ ਵੀ ਪੜ੍ਹੋJalandhar Accident News: ਜਲੰਧਰ 'ਚ ਔਡੀ ਨੇ ਈ-ਰਿਕਸ਼ਾ ਸਵਾਰ ਲੋਕਾਂ ਨੂੰ ਕੁਚਲਿਆ, 3 ਦੀ ਮੌਤ


ਪੀੜਤ ਦੇ ਭਰਾ ਨੇ ਦੱਸਿਆ ਹੈ ਕਿ ਹਮਲੇ ਤੋਂ ਬਾਅਦ ਉਹ ਇਹਨਾਂ ਨੂੰ ਚੱਕ ਕੇ ਹਸਪਤਾਲ ਲਿਆਏ। ਹਮਲੇ ਵਿੱਚ ਉਸ ਦੇ ਭਰਾ ਰਾਹੁਲ ਦੇ ਗੰਭੀਰ ਸੱਟਾਂ ਵੱਜੀਆਂ ਹਨ। ਉਹਨਾਂ ਨੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ।