Ludhiana Hyatt hotel blast threat news: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਲੁਧਿਆਣਾ ਦੇ ਪ੍ਰਸਿੱਧ ਹਯਾਤ ਹੋਟਲ ਨੂੰ ਅੱਜ ਬੰਬ ਧਮਾਕੇ 'ਚ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਲੁਧਿਆਣਾ ਪੁਲਿਸ ਵੱਲੋਂ ਹੋਟਲ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਹੋਟਲ ਦੇ ਅੰਦਰ ਦਾਖਲ ਹੋਣ ਤੇ ਬਾਹਰ ਜਾਣ 'ਤੇ ਪੂਰਨ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ।


COMMERCIAL BREAK
SCROLL TO CONTINUE READING

ਇਸ ਦੌਰਾਨ ਪੁਲਿਸ ਵੱਲੋਂ ਮੰਗਲਵਾਰ ਨੂੰ ਲੁਧਿਆਣਾ ਦੇ ਇੱਕ ਪੰਜ ਤਾਰਾ ਹੋਟਲ ਨੂੰ ਉਡਾਉਣ ਦੀ ਧਮਕੀ ਦੇਣ ਵਾਲੇ ਇੱਕ ਸ਼ੱਕੀ ਵਿਅਕਤੀ ਨੂੰ ਦਿੱਲੀ ਤੋਂ ਹਿਰਾਸਤ ਵਿੱਚ ਵੀ ਲਿਆ ਗਿਆ।  


ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੁਧਿਆਣਾ ਪੁਲਿਸ 'ਚ ਹੜਕੰਪ ਮਚ ਗਿਆ। ਇਸ ਦੌਰਾਨ ਹੋਟਲ ਨੂੰ ਸੀਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੁਪਹਿਰ 2 ਵਜੇ ਦੇ ਕਰੀਬ ਲੁਧਿਆਣਾ ਦੇ ਸਰਾਭਾ ਨਗਰ ਪੁਲਿਸ ਥਾਣਾ ਸੰਯੁਕਤ ਕਮਿਸ਼ਨਰ ਸੌਮਿਆ ਮਿਸ਼ਰਾ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ। 


ਰਿਪੋਰਟਾਂ ਮੁਤਾਬਕ ਇਹ ਧਮਕੀ ਵਟਸਐਪ ਰਾਹੀਂ ਦਿੱਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਸਾਵਧਾਨੀ ਵਜੋਂ ਹੋਟਲ 'ਚ ਸੁਰੱਖਿਆ ਵਧਾ ਦਿੱਤੀ ਗਈ। ਇੱਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਧਮਕੀ ਦਿੱਲੀ ਤੋਂ ਆਈ ਹੈ ਅਤੇ ਧਮਕੀ ਦੇਣ ਵਾਲਾ ਸ਼ਖਸ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੈ। 


ਸੂਤਰਾਂ ਮੁਤਾਬਕ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਸੌਮਿਆ ਮਿਸ਼ਰਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੂਰੇ ਹੋਟਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉੱਥੇ ਹੋਟਲ ਦੇ ਗਾਹਕ ਪੁਲਿਸ ਅਧਿਕਾਰੀਆਂ 'ਤੇ ਨਾਰਾਜ਼ ਹੁੰਦੇ ਹੋਏ ਦੇਖੇ ਗਏ। 


ਇਹ ਵੀ ਪੜ੍ਹੋ: Covid-19 iNCOVACC Nasal Vaccine Price: ਜਾਣੋ ਭਾਰਤ ਬਾਇਓਟੈੱਕ ਦੀ ਨੇਜ਼ਲ ਵੈਕਸੀਨ ਦੀ ਕੀਮਤ


ਸੌਮਿਆ ਮਿਸ਼ਰਾ ਨੇ ਹੋਰ ਜਾਣਕਾਰੀ ਦਿੱਤੀ ਕਿ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।  



ਇਹ ਵੀ ਪੜ੍ਹੋ: ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ 'ਚ ਹੋਏ ਵੱਡੇ ਖੁਲਾਸੇ ਤੋਂ ਬਾਅਦ ਉਸਦੀ ਭੈਣ ਨੇ PM ਮੋਦੀ ਤੋਂ ਕੀਤੀ ਸੀਬੀਆਈ ਜਾਂਚ ਦੀ ਮੰਗ


(Apart from news of blast threat to Ludhiana's Hyatt hotel, stay tuned to Zee PHH for more updates)