ਕਾਰੋਬਾਰੀਆਂ ਨੇ ਕਿਹਾ ਕਿ ਜੋ ਗਲਤੀ ਸ਼੍ਰੋਮਣੀ ਅਕਾਲੀ ਦਲ ਅਤੇ ਹੋਰਨਾਂ ਸਰਕਾਰਾਂ ਨੇ ਕੀਤੀਆਂ ਉਹੀ ਗਲਤੀ ਨਵੀਂ ਸਰਕਾਰ ਨੇ ਵੀ ਕੀਤੀ ਹੈ।
Trending Photos
Ludhiana industrialists on Punjab Governemnt's Industrial Policy news: ਪੰਜਾਬ ਸਰਕਾਰ ਵੱਲੋਂ ਨਵੀਂ ਸਨਅਤੀ ਨੀਤੀ 'ਤੇ ਸ਼ੁਕਰਵਾਰ ਨੂੰ ਕੈਬਨਿਟ ਦੀ ਮੀਟਿੰਗ ਦੌਰਾਨ ਮੋਹਰ ਲਗਾ ਦਿੱਤੀ ਗਈ ਹੈ ਜਿਸ ਨੂੰ ਲੈ ਕੇ ਲੁਧਿਆਣਾ ਦੇ ਕਾਰੋਬਾਰੀ ਬਹੁਤੇ ਖੁਸ਼ ਨਹੀਂ ਵਿਖਾਈ ਦੇ ਰਹੇ ਹਨ। ਲੁਧਿਆਣਾ ਦੇ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਅਸੀਂ ਪੁਰਾਣੀ ਇੰਡਸਟਰੀ ਨੂੰ ਬਚਾਉਣ ਲਈ ਸਰਕਾਰ ਨੂੰ ਕਈ ਸੁਝਾਅ ਦਿੱਤੇ ਸਨ ਜਿਨ੍ਹਾਂ ਨੂੰ ਨਵੀਂ ਨੀਤੀ ਦੇ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ।
ਕਾਰੋਬਾਰੀਆਂ ਨੇ ਇਹ ਵੀ ਕਿਹਾ ਕਿ ਨਵੀਂ ਸਨਅਤੀ ਨੀਤੀ ਦੇ ਵਿੱਚ ਨਵੀਂ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਵੱਲੋਂ ਤਜਵੀਜ਼ਾਂ ਰੱਖੀਆਂ ਗਈਆਂ ਹਨ ਪਰ ਪੁਰਾਣੀ ਸਨਅਤ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।
ਲੁਧਿਆਣਾ ਦੇ ਕਾਰੋਬਾਰੀ ਬਾਤਿਸ਼ ਜਿੰਦਲ ਅਤੇ ਗੁਰਮੀਤ ਸਿੰਘ ਕੁਲਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਨਅਤੀ ਨੀਤੀ ਲਿਆਂਦੀ ਗਈ ਹੈ ਅਸੀਂ ਪਹਿਲਾਂ ਹੀ ਉਸ ਵਿੱਚ ਕਿਹਾ ਸੀ ਕਿ ਪੁਰਾਣੀ ਸਨਅਤ ਨੂੰ ਰਾਹਤ ਦੇਣ ਦੀ ਗੱਲ ਕੀਤੀ ਜਾਵੇ ਪਰ ਇਸ ਵਿੱਚ ਪੁਰਾਣੀ ਸਨਅਤ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ।
ਉਨਾਂ ਇਹ ਵੀ ਕਿਹਾ ਕਿ ਪੰਜਾਬ ਦੀ ਡੇਢ ਲੱਖ ਇੰਡਸਟਰੀ ਯੂਨਿਟ ਘਾਟੇ ਵੱਲ ਜਾ ਰਹੀ ਹੈ ਅਤੇ 15 ਤੋਂ 20 ਫੀਸਦੀ ਸਾਈਕਲ ਇੰਡਸਟਰੀ ਅਤੇ ਨਾਲ ਹੀ 10 ਤੋਂ 15 ਫੀਸਦੀ ਟੈਕਸਟਾਇਲ ਇੰਡਸਟਰੀ ਬੰਦ ਹੋ ਗਈ ਹੈ।
ਇਹ ਵੀ ਪੜ੍ਹੋ: ਮੋਗਾ ਪੁਲਿਸ ਦਾ ਵੱਡਾ ਐਕਸ਼ਨ! ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧ ਰੱਖਣ ਵਾਲੇ ਲੋਕਾਂ ਦੇ ਘਰ ਛਾਪੇਮਾਰੀ
ਇਸ ਤੋਂ ਇਲਾਵਾ ਨਿਟਵੀਅਰ ਇੰਡਸਟਰੀ ਦਾ ਵੀ ਕਾਫੀ ਬੁਰਾ ਹਾਲ ਹੈ ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਸਾਡੀ ਸੁਝਾਅ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਕਾਰੋਬਾਰੀਆਂ ਨੇ ਕਿਹਾ ਕਿ ਜੋ ਗਲਤੀ ਸ਼੍ਰੋਮਣੀ ਅਕਾਲੀ ਦਲ ਅਤੇ ਹੋਰਨਾਂ ਸਰਕਾਰਾਂ ਨੇ ਕੀਤੀਆਂ ਉਹੀ ਗਲਤੀ ਨਵੀਂ ਸਰਕਾਰ ਨੇ ਵੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੁਰਾਣੀ ਸਨਅਤ ਨੂੰ ਇਸ ਨਾਲ ਕੋਈ ਫ਼ਾਇਦਾ ਨਹੀਂ ਹੋਣ ਵਾਲਾ ਹੈ ਅਤੇ ਨਾ ਹੀ ਸਾਡੇ ਵੱਲੋਂ ਜੋ ਸੁਝਾਅ ਦਿੱਤੇ ਗਏ ਸਨ ਉਨ੍ਹਾਂ ਨੂੰ ਸਨਅਤੀ ਨੀਤੀ ਦੇ ਵਿੱਚ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਸ਼ਾਮਿਲ ਕੀਤਾ ਗਿਆ ਹੈ।
- ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ
ਇਹ ਵੀ ਪੜ੍ਹੋ: ਜਾਣੋ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਖ਼ਬਰਾਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀ ਕਿਹਾ
(For more news apart from Ludhiana industrialists on Punjab Governemnt's Industrial Policy news, stay tuned to Zee PHH)