ਭਰਤ ਸ਼ਰਮਾ/ ਲੁਧਿਆਣਾ: ਲੁਧਿਆਣਾ ਜਲੰਧਰ ਬਾਈਪਾਸ  'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਕੀਤੀ ਨਾਕਾਬੰਦੀ ਦੌਰਾਨ ਸੀ ਗ੍ਰੇਡ ਦਾ ਗੈਂਗਸਟਰ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ । ਗੈਂਗਸਟਰ ਉਪਰ ਇਕ ਦਰਜਨ ਤੋਂ ਵੱਧ ਮਾਮਲੇ ਦਰਜ ਹਨ। ਜਿਨ੍ਹਾਂ ਵਿੱਚ ਇਰਾਦਾ, ਕਤਲ ਲੁੱਟ-ਖੋਹ ਅਤੇ ਡਕੈਤੀ ਦੇ ਮਾਮਲੇ ਸ਼ਾਮਲ ਹਨ, ਫਰਾਰ ਗੈਂਗਸਟਰ ਕੌਂਸਲਰ ਦੀ ਚੋਣ ਵੀ ਲੜ ਚੁੱਕਾ ਹੈ। ਜਿਸ ਦੀਆਂ ਤਸਵੀਰਾਂ ਲਗਾਤਾਰ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਵਿਧਾਇਕ ਨਾਲ  ਸੋਸਲ ਮੀਡੀਆ ਉਪਰ ਵਾਇਰਲ ਹੋ ਰਹੀਆਂ ਹਨ । ਗੈਂਗਸਟਰ ਵੱਲੋਂ ਉਸ ਉਪਰ ਗੱਡੀ ਚਲਾਉਣ ਦੀ ਵੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਦੀ ਪੁਸ਼ਟੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਵੱਲੋਂ ਕੀਤੀ ਗਈ ਹੈ।


COMMERCIAL BREAK
SCROLL TO CONTINUE READING

 


ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੈਗਸਟਰ ਜਿੰਦੀ ਤੇ ਇਕ ਦਰਜਨ ਤੋਂ ਵੱਧ ਮਾਮਲੇ ਦਰਜ ਹਨ ਅਤੇ ਉਸ ਦੀ ਪੁਲਿਸ ਲੰਮੇ ਸਮੇਂ ਤੋਂ ਭਾਲ ਕਰ ਰਹੀ ਸੀ ਬੀਤੇ ਦਿਨੀਂ ਜਲੰਧਰ ਬਾਈਪਾਸ ਨੇੜੇ ਜਦੋਂ ਸੀਆਈਏ ਸਟਾਫ਼ ਵੱਲੋਂ ਨਾਕੇਬੰਦੀ ਕੀਤੀ ਹੋਈ ਸੀ ਉਸ ਵੇਲੇ ਗੈਂਗਸਟਰ ਚਿੱਟੇ ਰੰਗ ਦੇ ਸਵਿਫ਼ਟ ਕਾਰ ਵਿਚ ਆਇਆ ਤਾਂ ਉਸ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਨਾ ਕਿਤੇ ਮੌਜੂਦ ਪੁਲਿਸ ਮੁਲਾਜ਼ਮਾਂ ਤੇ ਗੈਂਗਸਟਰ ਨੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਸ ਦੀ ਗੱਡੀ ਦੇ ਟਾਇਰ ਤੇ ਫਾਇਰ ਵੀ ਕੀਤਾ ਪਰ ਉਹ ਮੌਕੇ ਤੋਂ ਭੱਜਣ ਵਿਚ ਕਾਮਯਾਬ ਰਿਹਾ।


 


ਲੁਧਿਆਣਾ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਲਗਾਤਾਰ ਜਲੰਧਰ ਲੁਧਿਆਣਾ ਅਤੇ ਨੇੜੇ-ਤੇੜੇ ਦੇ ਇਲਾਕਿਆਂ ਦੇ ਵਿੱਚ ਉਸ ਦੀ ਭਾਲ ਕਰ ਰਹੀ ਹੈ। ਗੈਂਗਸਟਰ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਕਾਂਗਰਸ ਦੇ ਕੁੱਝ ਆਗੂਆਂ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਮੌਜੂਦਾ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਅਤੇ ਸਾਬਕਾ ਐਮ. ਐਲ. ਏ. ਸੰਜੇ ਤਲਵਾਰ ਸ਼ਾਮਿਲ ਨੇ 


 


WATCH LIVE TV