Ludhiana Toll Plaza News: ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ਦੀਆਂ ਕੀਮਤਾਂ ਦੇ ਵਿੱਚ ਇੱਕ ਵਾਰ ਮੁੜ ਤੋਂ ਇਜਾਫਾ ਕੀਤਾ ਗਿਆ ਹੈ। ਬੀਤੀ ਰਾਤ ਤੋਂ ਇਹ ਵਧੀਆ ਕੀਮਤਾਂ ਲਾਗੂ ਕੀਤੀਆਂ ਗਈਆਂ ਹਨ। ਲਗਭਗ 30 ਫੀਸਦੀ ਦਾ ਇਜਾਫਾ ਕਰਨ ਕਰਕੇ ਲਗਭਗ ਹਰ ਗੱਡੀ ਦਾ ਰੇਟ ਇੱਕ ਸਾਈਡ ਦਾ 50 ਰੁਪਏ ਤੱਕ ਵੱਧ ਗਿਆ ਹੈ ਜਿਸ ਦਾ ਲੋਕਾਂ ਦੇ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਇਹ ਨਜਾਇਜ਼ ਹੈ। ਪੰਜਾਬ ਦਾ ਇਹ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੈ। ਸਰਕਾਰ ਨੂੰ ਇਸ ਤੇ ਠੱਲ ਪਾਉਣ ਦੀ ਲੋੜ ਹੈ। ਰਾਹਗੀਰਾਂ ਨੇ ਕਿਹਾ ਕਿ ਮਨਮਰਜ਼ੀ ਦੇ ਨਾਲ ਕੀਮਤਾਂ ਵਧਾਈਆਂ ਜਾ ਰਹੀਆਂ ਹਨ। 


COMMERCIAL BREAK
SCROLL TO CONTINUE READING

ਟੋਲ ਪਲਾਜ਼ਾ ਮੁਲਾਜ਼ਮਾਂ 'ਤੇ ਕੋਈ ਵੀ ਕੰਟਰੋਲ ਨਹੀਂ ਹੈ, ਉਹਨਾਂ ਨੇ ਕਿਹਾ ਕਿ ਬੀਤੇ ਛੇ ਮਹੀਨਿਆਂ ਦੇ ਵਿੱਚ ਤੀਜੀ ਵਾਰ ਇਹ ਕੀਮਤ ਵਧੀ ਹੈ। ਪਹਿਲਾਂ ਕੀਮਤਾਂ 135 ਰੁਪਏ ਸੀ ਉਸ ਤੋਂ ਬਾਅਦ 150 ਕਰ ਦਿੱਤੀ ਗਈ ਫਿਰ 165 ਅਤੇ ਹੁਣ 215 ਰੁਪਏ ਛੋਟੀ ਕਾਰ ਦੇ ਇੱਕ ਗੇੜੇ ਦੇ ਕਰ ਦਿੱਤੇ ਹਨ। ਇਸੇ ਤਰ੍ਹਾਂ ਕਮਰਸ਼ੀਅਲ ਗੱਡੀਆਂ ਦੇ ਪਾਸ ਦੀ ਕੀਮਤ ਵੀ 20 ਕਿਲੋਮੀਟਰ ਦੀ ਰੇਂਜ ਤੱਕ 330 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Khanna Accident News: ਧੁੰਦ ਕਰਕੇ ਬੱਸ ਸਮੇਤ 25 ਤੋਂ 30 ਵਾਹਨ ਆਪਸ 'ਚ ਟਕਰਾਏ, 40 ਬੱਚੇ ਵਾਲ- ਵਾਲ ਬਚੇ 


-ਸ਼ੁੱਕਰਵਾਰ ਰਾਤ ਤੋਂ ਇਹ ਦਰ 30 ਫੀਸਦੀ ਵਧਾ ਦਿੱਤੀ ਗਈ ਹੈ। ਇਸ ਦਾ ਅਸਰ ਲੁਧਿਆਣਾ ਅਤੇ ਜਲੰਧਰ ਜਾਂ ਇਸ ਤੋਂ ਬਾਹਰ ਜਾਣ ਵਾਲੇ ਲੋਕਾਂ 'ਤੇ ਪਵੇਗਾ। ਹੁਣ ਤੁਹਾਨੂੰ ਕਾਰ-ਜੀਪ-ਵੈਨ ਦੇ ਸਿੰਗਲ ਸਫ਼ਰ ਲਈ 215 ਰੁਪਏ ਦੇਣੇ ਪੈਣਗੇ। ਪਹਿਲਾਂ ਇਸ ਦੀ ਕੀਮਤ 165 ਰੁਪਏ ਸੀ।


-ਮਲਟੀ-ਐਕਸਲ ਵਾਹਨਾਂ ਲਈ ਟੋਲ ਦਰਾਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ। NHAI ਨੇ ਹੁਣ ਵਾਹਨਾਂ ਦੇ ਐਕਸਲ ਦੀ ਗਿਣਤੀ ਦੇ ਆਧਾਰ 'ਤੇ ਟੋਲ ਦਰਾਂ ਨੂੰ ਬਦਲ ਦਿੱਤਾ ਹੈ। 3 ਐਕਸਲ ਵਾਲੇ ਵਪਾਰਕ ਵਾਹਨਾਂ ਨੂੰ ਇੱਕ ਯਾਤਰਾ ਲਈ 795 ਰੁਪਏ, 4-6 ਐਕਸਲ ਵਾਲੇ ਵਾਹਨਾਂ ਨੂੰ 1140 ਰੁਪਏ ਅਤੇ ਸੱਤ ਜਾਂ ਇਸ ਤੋਂ ਵੱਧ ਐਕਸਲ ਵਾਲੇ ਵੱਡੇ ਵਾਹਨਾਂ ਨੂੰ 1390 ਰੁਪਏ ਦਾ ਟੋਲ ਅਦਾ ਕਰਨਾ ਪਵੇਗਾ।


-ਇਸ 'ਚ ਖਾਸ ਗੱਲ ਇਹ ਹੈ ਕਿ ਬਿਨਾਂ ਫਾਸਟੈਗ ਵਾਲੇ ਵਾਹਨਾਂ 'ਤੇ ਯਾਤਰਾ ਲਈ ਦੁੱਗਣਾ ਖਰਚਾ ਲਿਆ ਜਾਵੇਗਾ। ਜੇਕਰ ਕਾਰ 'ਚ ਫਾਸਟੈਗ ਨਹੀਂ ਹੈ ਤਾਂ 430 ਰੁਪਏ ਦੇਣੇ ਹੋਣਗੇ। ਇਸ ਤੋਂ ਇਲਾਵਾ NHAI ਨੇ ਮਾਸਿਕ ਪਾਸ 'ਚ ਵੀ ਬਦਲਾਅ ਕੀਤਾ ਹੈ। ਇਹ ਟੋਲ ਪਲਾਜ਼ਾ ਤੋਂ 20 ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਤੱਕ ਸੀਮਤ ਹੈ। ਗੈਰ-ਵਪਾਰਕ ਵਾਹਨਾਂ ਲਈ ਪਾਸ ਦਰ 330 ਰੁਪਏ ਹੈ।