Ludhiana News: ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਲੁਧਿਆਣਾ ਦੇ ਵਿੱਚ ਪਟਾਕੇ ਆਉਂਦਾ ਇੱਕ ਵੱਡਾ ਜਖੀਰਾ ਬਰਾਮਦ ਕੀਤਾ ਗਿਆ ਹੈ ਜੋ ਕਿ ਲੁਹਾਰਾ ਦੇ ਨੇੜੇ ਇੱਕ ਗੋਦਾਮ ਦੇ ਵਿੱਚ ਰੱਖੇ ਗਏ ਸਨ। ਲਗਭਗ ਪਟਾਕਿਆਂ ਦੇ ਇਹ 300 ਦੇ ਕਰੀਬ ਡੱਬੇ ਬਰਾਮਦ ਹੋਏ ਹਨ ਜਿਨਾਂ ਬਾਜ਼ਾਰ ਦੇ ਵਿੱਚ ਲੱਖਾਂ ਰੁਪਏ ਕੀਮਤ ਦੱਸੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਹੈ ਕਿ ਬਾਜ਼ਾਰ ਦੇ ਵਿੱਚ ਘੱਟੋ ਘੱਟ ਇਹ 50 ਲੱਖ ਰੁਪਏ ਦੇ ਵਿਕਣੇ ਸਨ। 


COMMERCIAL BREAK
SCROLL TO CONTINUE READING

ਉਹਨਾਂ ਨੇ ਲੁਧਿਆਣਾ ਦੇ ਬਾਕੀ ਵਪਾਰੀਆਂ ਨੂੰ ਵੀ ਕਿਹਾ ਕਿ ਇਸ ਤਰਾਂ ਗੈਰ ਕਾਨੂੰਨੀ ਢੰਗ ਦੇ ਨਾਲ ਪਟਾਕਿਆਂ ਨੂੰ ਸਟੋਰ ਨਾ ਕੀਤਾ ਜਾਵੇ ਕਿਉਂਕਿ ਅਕਸਰ ਹੀ ਕਈ ਵਾਰ ਅਣਸੁਖਾਵੀ ਘਟਨਾਵਾਂ ਵਾਪਰਦੀਆਂ ਹਨ। ਉਹਨਾਂ ਨੇ ਕਿਹਾ ਕਿ ਅਸੀਂ ਵਪਾਰੀਆਂ ਨੂੰ ਤੰਗ ਨਹੀਂ ਕਰ ਰਹੇ ਪਰ ਗੈਰ ਕਾਨੂੰਨੀ ਢੰਗ ਦੇ ਨਾਲ ਕਿਸੇ ਨੂੰ ਵੀ ਕੋਈ ਕੰਮ ਨਹੀਂ ਕਰਨ ਦਿੱਤਾ ਜਾਵੇਗਾ।


ਇਹ ਵੀ ਪੜ੍ਹੋ: Fazilka Accident News: ਦੋ ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ, ਜ਼ਖ਼ਮੀ ਹਸਪਤਾਲ ਦਾਖ਼ਲ

ਪਟਾਕਿਆਂ ਦੇ ਗੁਦਾਮ ਦੇ ਬਾਹਰ ਇੱਕ ਸਿਆਸੀ ਆਗੂ ਦਾ ਪੋਸਟਰ ਵੀ ਲੱਗਿਆ ਹੋਇਆ ਹੈ ਜਿਸ ਨੂੰ ਲੈ ਕੇ ਜਦੋਂ ਪੱਤਰਕਾਰਾਂ ਨੇ ਸਵਾਲ ਕੀਤਾ ਤਾਂ ਪੁਲਿਸ ਕਮਿਸ਼ਨਰ ਨੇ ਗੋਲਮੋਲ ਜਵਾਬ ਦਿੰਦਿਆਂ ਕਿਹਾ ਕਿ ਇਹ ਪੋਸਟਰ ਤੁਸੀਂ ਵੀ ਵੇਖਿਆ ਹੈ ਅਤੇ ਅਸੀਂ ਵੀ ਵੇਖਿਆ ਹੈ ਤੁਸੀਂ ਵੀ ਇਸ ਦੀ ਜਾਂਚ ਕਰੋ ਤੇ ਅਸੀਂ ਵੀ ਕਰ ਰਹੇ ਹਨ. ਉਹਨਾਂ ਕਿਹਾ ਕਿ ਕਿਸੇ ਨੂੰ ਵੀ ਗੈਰ ਕਾਨੂੰਨੀ ਕੰਮ ਨਹੀਂ ਕਰਨ ਦਿੱਤਾ ਜਾਵੇਗਾ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਫਿਲਹਾਲ ਸਟੋਰ ਦੇ ਵਿੱਚ ਸਥਿਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਤੋਂ ਕਈ ਹੋਰ ਖੁਲਾਸੇ ਵੀ ਹੋ ਸਕਦੇ ਹਨ। ਉਹਨਾਂ ਕਿਹਾ ਕਿ ਗੁਪਤ ਸੂਚਨਾ ਦੇ ਅਧਾਰ ਉੱਤੇ ਇਹ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਗਈ ਹੈ।


ਸੀਪੀ ਮਨਦੀਪ ਸਿੱਧੂ ਨੇ ਦੱਸਿਆ ਕਿ ਦੀਵਾਲੀ ਤੋਂ ਪਹਿਲਾਂ ਰਾਤੋ-ਰਾਤ ਅਮੀਰ ਬਣਨ ਦੇ ਲਾਲਚ ਵਿੱਚ ਕੁਝ ਲੋਕ ਪਟਾਕਿਆਂ ਦੇ 5 ਟਰੱਕ ਲਿਆ ਕੇ ਇੱਥੇ ਨਾਜਾਇਜ਼ ਢੰਗ ਨਾਲ ਸਟੋਰ ਕਰ ਲੈਂਦੇ ਹਨ। ਇਸ ਸਬੰਧੀ ਸੂਚਨਾ ਮਿਲਣ 'ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਵਾਂਗ ਹੀ ਸੰਗਰੂਰ, ਦਿੜਬਾ ਅਤੇ ਬਟਾਲਾ ਵਿੱਚ ਗੈਰ-ਕਾਨੂੰਨੀ ਪਟਾਕਿਆਂ ਦੇ ਗੋਦਾਮਾਂ ਵਿੱਚ ਧਮਾਕਿਆਂ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਉਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਲੁਧਿਆਣਾ ਪੁਲੀਸ ਇਸ ਸੀਜ਼ਨ ਵਿੱਚ ਪਹਿਲਾਂ ਹੀ ਚੌਕਸ ਹੈ।