Ludhiana News: ਜੈਇੰਦਰ ਕੌਰ ਨੇ 'ਆਪ' ਸਰਕਾਰ ਨੂੰ ਔਰਤਾਂ ਨਾਲ ਕੀਤੇ ਵਾਅਦਿਆਂ 'ਤੇ ਘੇਰਦੇ ਹੋਏ ਆਲੋਚਨਾ ਕੀਤੀ ਕਿ 1,000 ਰੁਪਏ ਦੀ ਮਦਦ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ।
Trending Photos
Ludhiana News: ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈਇੰਦਰ ਕੌਰ ਨੇ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕਰਕੇ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਿਆ, ਕਿਹਾ 'ਆਪ' ਸਰਕਾਰ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਵਿੱਚ ਅਸਫਲ ਰਹੀ।
ਲੁਧਿਆਣਾ ਵਿੱਚ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ 'ਆਪ' ਸਰਕਾਰ 'ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਔਰਤਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜੋ ਕਿ ਅਜੇ ਤੱਕ ਪੂਰਾ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੀ ਔਰਤਾਂ ਨੂੰ 2,100 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ, ਪਰ ਉਹ ਇਸ ਨੂੰ ਲੈ ਕੇ ਦਿੱਲੀ ਦੀਆਂ ਔਰਤਾਂ ਨੂੰ ਇਸ ਬਾਰੇ ਜਾਗਰੂਕ ਕਰਨਗੇ। ਇੰਨਾ ਹੀ ਨਹੀਂ, ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੇ ਮੁੱਦੇ ਸਮੇਤ ਪੰਜਾਬ ਦੀਆਂ ਔਰਤਾਂ ਨੂੰ ਸਸ਼ਕਤ ਬਣਾਉਣ 'ਤੇ ਉਨ੍ਹਾਂ ਕਿਹਾ ਕਿ ਇਸ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਪੰਜਾਬ ਦੀਆਂ ਔਰਤਾਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ।