Ludhiana News: ਲੋਕ ਸਭਾ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਰਮਾਇਆ ਹੋਇਆ ਹੈ। ਲੁਧਿਆਣਾ ਵਿੱਚ ਵੀ ਵੱਖ-ਵੱਖ ਪਾਰਟੀਆਂ ਦੇ ਵੱਡੇ ਲੀਡਰ ਆਪਣੇ-ਆਪਣੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਦੇ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਚੋਣ ਪ੍ਰਚਾਰ ਕਰਨ ਪਹੁੰਚੇ।


COMMERCIAL BREAK
SCROLL TO CONTINUE READING

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ 2017 ਵਿੱਚ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਕਾਰ ਦਿੱਤਾ ਸੀ। ਪਰ ਹੁਣ ਲੋਕਾਂ ਨੇ ਪੰਜ ਸਾਲ ਕਾਂਗਰਸ ਦੀ ਸਰਕਾਰ ਅਤੇ ਢਾਈ ਸਾਲ ਦਾ ਸਮਾਂ ਆਮ ਆਦਮੀ ਪਾਰਟੀ ਨੂੰ ਹੋ ਗਿਆ। ਲੋਕਾਂ ਨੇ ਦੋਵਾਂ ਪਾਰਟੀਆਂ ਨੂੰ ਮੌਕਾ ਦੇ ਕੇ ਦੇਖ ਲਿਆ। ਪਰ ਜੋ ਵਿਕਾਸ ਜੋ ਕੰਮ ਸ਼੍ਰੋਮਣੀ ਅਕਾਲੀ ਦਲ ਨੇ ਕੀਤੇ ਉਸ ਕਿਸੇ ਵੀ ਪਾਰਟੀ ਤੋਂ ਨਹੀਂ ਹੋ ਸਕਿਆ।


ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਪੰਜਾਬ ਵਿੱਚ ਕਰਵਾਏ ਗਏ ਵਿਕਾਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲ ਮੁੜ ਤੋਂ ਲੋਕਾਂ ਦਾ ਰੁਝਾਨ ਵੱਧ ਰਿਹਾ ਹੈ। ਉਹਨਾਂ ਨੇ ਕਿਹਾ ਅੱਜ ਦਿੱਲੀ ਦੇ ਵਿੱਚ ਵੋਟਾਂ ਹੋ ਰਹੀਆਂ ਹਨ, ਉਹਨਾਂ ਦਾ ਮਨ ਵੋਟ ਪਾਉਣ ਦਾ ਨਹੀਂ ਸੀ ਇਸ ਲਈ ਉਹ ਇੱਥੇ ਪਹੁੰਚੇ ਹਨ। ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਦਿੱਲੀ ਵਿੱਚ ਵੀ ਬਹੁਤ ਵਿੱਚ ਸਿੱਖ ਭਾਈਚਾਰੇ ਦੇ ਲੋਕ ਵੱਲੋਂ ਇਹੀ ਅਪੀਲ ਹੈ ਕਿ ਬੀਜੇਪੀ ਨੂੰ ਵੋਟ ਨਾ ਪਾਉਣ।


ਇਹ ਵੀ ਪੜ੍ਹੋ: Anantnag Accident: ਅਨੰਤਨਾਗ 'ਚ ਸੜਕ ਹਾਦਸੇ 'ਚ ਪੰਜਾਬ ਦੇ ਰਹਿਣ ਵਾਲੇ 4 ਸੈਲਾਨੀਆਂ ਦੀ ਮੌਤ, 3 ਜ਼ਖ਼ਮੀ


ਜੀਕੇ ਨੇ ਕਿਹਾ ਕਿ ਪੰਜਾਬ ਦੇ ਵਿੱਚ ਇੱਕ ਜੂਨ ਨੂੰ ਵੋਟਾਂ ਪੈਣੀਆਂ ਹਨ। ਇੱਕ ਜੂਨ 1984 ਨੂੰ ਘੱਲੂਘਾਰਾ ਹੋਇਆ ਸੀ ਜਿਸ ਨੂੰ ਜਿਸ ਨੂੰ ਕਦੇ ਵੀ ਸਿੱਖ ਕੌਮ ਭੁਲਾ ਨਹੀਂ ਸਕਦੀ। ਇਸਦਾ ਜਵਾਬ ਲੋਕ ਹੁਣ ਵੋਟਾਂ ਦੇ ਵਿੱਚ ਜਰੂਰ ਦੇਣਗੇ। ਮਨਜੀਤ ਸਿੰਘ ਜੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਦੇ ਵਿੱਚ ਵੋਟ ਪਾਉਣ ਦੀ ਲੋਕਾਂ ਨੂੰ ਅਪੀਲ ਕੀਤੀ।


ਇਹ ਵੀ ਪੜ੍ਹੋ: Nri News: ਕੈਨੇਡਾ ਵਿੱਚ 16 ਖਿਡਾਰੀਆਂ ਨੂੰ ਦਰੜਨ ਵਾਲੇ ਟਰੱਕ ਡਰਾਈਵਰ ਨੂੰ ਡਿਪੋਰਟ ਕਰਨ ਦਾ ਹੁਕਮ