Ludhiana Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਯਾਨੀ ਸ਼ੁੱਕਰਵਾਰ ਤੋਂ ਇੱਕ ਵਾਰ ਫਿਰ ਬੰਦ ਹੋ ਗਿਆ ਹੈ। ਇਸ ਟੋਲ ਪਲਾਜ਼ਾ ਤੋਂ ਇੱਕ ਦਿਨ ਵਿੱਚ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ। ਇਸ ਟੋਲ ਪਲਾਜ਼ਾ ਦੀ ਰੋਜ਼ਾਨਾ ਦੀ ਕਮਾਈ 70 ਲੱਖ ਰੁਪਏ ਦੇ ਕਰੀਬ ਹੈ। ਅੱਜ ਸਵੇਰ ਤੋਂ ਹੀ ਬੰਦ ਸੀ।


COMMERCIAL BREAK
SCROLL TO CONTINUE READING

ਮਤਲਬ ਲੋਕਾਂ ਨੂੰ ਉੱਥੋਂ ਲੰਘਣ ਲਈ ਕੁਝ ਵੀ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ (Ludhiana Ladowal Toll Plaza) ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਅਸੀਂ ਇਹ ਫੈਸਲਾ ਲਿਆ ਹੈ।


ਇਹ ਵੀ ਪੜ੍ਹੋ: Panchayat Elections: ਪੰਜਾਬ ਦੇ ਇਸ ਪਿੰਡ 'ਚ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ, ਨਿਰਮਲ ਸਿੰਘ ਸੰਧੂ ਬਣੇ ਸਰਪੰਚ 
 


ਇਹ ਹਨ ਮੰਗਾਂ (Ludhiana Ladowal Toll Plaza)
ਮੁਲਾਜ਼ਮਾਂ ਨੂੰ ਛੁੱਟੀ ਨਹੀਂ ਦਿੱਤੀ ਜਾ ਰਹੀ, ਨਾ ਹੀ ਪੀਐਫ ਦੀ ਕਟੌਤੀ ਕੀਤੀ ਜਾ ਰਹੀ ਹੈ। ਦਰਅਸਲ ਨਾ ਹੀ ਈਐਸ ਆਈ ਦੀ ਜੋ ਵੈਲਫੇਅਰ ਸਕੀਮ ਹੈ ਉਸ ਵਿੱਚ ਪਾਇਆ ਗਿਆ ਹੈ ਜਿਸ ਨੂੰ ਲੈ ਕੇ ਟੋਲ ਪਲਾਜ਼ਾ  (Ludhiana Ladowal Toll Plaza)  ਉੱਤੇ ਕੰਮ ਕਰਨ ਵਾਲੇ ਮੁਲਾਜ਼ਮ ਪਿਛਲੇ ਇੱਕ ਮਹੀਨੇ ਤੋਂ ਕੰਪਨੀ ਦੇ ਨਾਲ ਮੀਟਿੰਗਾਂ ਕਰ ਰਹੇ ਹਨ ਪਰ ਕੋਈ ਸਿੱਟਾ ਨਹੀਂ ਨਿਕਲਿਆ। ਕੰਪਨੀ ਦੇ ਮੁਲਾਜ਼ਮਾਂ ਵੱਲੋਂ ਅੱਜ ਟੋਲ ਪਲਾਜ਼ਾ ਉੱਤੇ ਕੰਮ ਕਰਨ ਵਾਲੇ ਮੁਲਾਜ਼ਮ ਪਿਛਲੇ ਇੱਕ ਮਹੀਨੇ ਤੋਂ ਕੰਪਨੀ ਦੇ ਨਾਲ ਮੀਟਿੰਗਾਂ ਕਰ ਰਹੇ ਹਨ ਪਰ ਕੋਈ ਸਿੱਟਾ ਨਹੀਂ ਨਿਕਲਿਆ। 


ਕੰਪਨੀ ਦੇ ਮੁਲਾਜ਼ਮਾਂ ਵੱਲੋਂ ਅੱਜ ਦਾ ਸਮਾਂ ਦਿੱਤਾ ਗਿਆ ਸੀ ਟੋਲ ਨੂੰ ਬੰਦ ਕਰਨ ਨੂੰ ਲੈ ਕੇ ਪਰ ਅੱਜ ਵੀ ਟੋਲ ਪਲਾਜ਼ਾ  (Ludhiana Ladowal Toll Plaza)  ਦੇ ਮੁਲਾਜ਼ਮਾਂ ਦੀ ਮੀਟਿੰਗ ਕੰਪਨੀ ਦੇ ਨਾਲ ਚੱਲ ਰਹੀ ਹੈ ਅਤੇ ਜੇਕਰ 12 ਵਜੇ ਤੱਕ ਕੋਈ ਸਿੱਟਾ ਨਾ ਨਿਕਲਿਆ ਤਾਂ ਮੁਲਾਜ਼ਮਾਂ ਵੱਲੋਂ ਕੰਮਕਾਜ ਬੰਦ ਕਰ ਦਿੱਤਾ ਜਾਵੇਗਾ ਅਤੇ ਟੋਲ ਬਿਲਕੁਲ ਫਰੀ ਕਰ ਦਿੱਤਾ ਜਾਵੇਗਾ।