Ludhiana News: ਸਾਂਸਦ ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਸਮੇਤ 4 ਕਾਂਗਰਸੀ ਨੂੰ ਮਿਲੀ ਜਮਾਨਤ
Advertisement
Article Detail0/zeephh/zeephh2143497

Ludhiana News: ਸਾਂਸਦ ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਸਮੇਤ 4 ਕਾਂਗਰਸੀ ਨੂੰ ਮਿਲੀ ਜਮਾਨਤ

Ludhiana News: ਕਾਂਗਰਸੀ ਆਗੂ ਨੂੰ ਨਗਰ ਨਿਗਮ ਲੁਧਿਆਣਾ ਦੇ ਗੇਟ ਨੂੰ ਤਾਲਾ ਲਗਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਹ ਆਗੂ ਨਾਭਾ ਜੇਲ੍ਹ ਵਿੱਚ ਬੰਦ ਹਨ। ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਕਾਂਗਰਸੀ ਆਗੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ।

Ludhiana News: ਸਾਂਸਦ ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਸਮੇਤ 4 ਕਾਂਗਰਸੀ ਨੂੰ ਮਿਲੀ ਜਮਾਨਤ

Ludhiana News (ਤਰਸੇਮ ਨਾਲ ਭਾਰਦਵਾਜ): ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰੇ ਕਾਂਗਰਸੀ ਆਗੂਆਂ ਨੂੰ ਜ਼ਮਾਨਤ ਮਿਲ ਗਈ ਹੈ। ਕਾਂਗਰਸੀ ਆਗੂ ਨੂੰ ਨਗਰ ਨਿਗਮ ਲੁਧਿਆਣਾ ਦੇ ਗੇਟ ਨੂੰ ਤਾਲਾ ਲਗਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਹ ਆਗੂ ਨਾਭਾ ਜੇਲ੍ਹ ਵਿੱਚ ਬੰਦ ਹਨ। ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਕਾਂਗਰਸੀ ਆਗੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਸੀ। ਇਨ੍ਹਾਂ ਆਗੂਆਂ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਅਦਾਲਤ ਨੇ ਚਾਰਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।

ਬੀਤੇ ਦਿਨੀਂ ਦਿੱਤੀ ਸੀ ਗ੍ਰਿਫ਼ਤਾਰੀ

ਲੁਧਿਆਣਾ ਤੋਂ ਸੰਸਦ ਮੈਂਬਰ ਬਿੱਟੂ,  ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਪ੍ਰਧਾਨ ਸੰਜੇ ਤਲਵਾਰ ਅਤੇ ਸ਼ਾਮ ਸੁੰਦਰ ਮਲਹੋਤਰਾ ਨੇ ਮੰਗਲਵਾਰ (5 ਮਾਰਚ) ਨੂੰ ਆਪਣੀ ਗ੍ਰਿਫਤਾਰੀ ਦਿੱਤੀ ਸੀ। ਪੁਲਿਸ ਵੱਲੋਂ ਦਰਜ ਐਫਆਈਆਰ ਦੇ ਵਿਰੋਧ ਵਿੱਚ ਕਾਂਗਰਸੀ ਆਗੂਆਂ ਨੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ ਸਨ। ਇਸ ਦੌਰਾਨ ਕਰੀਬ ਅੱਧਾ ਘੰਟਾ ਪੁਲਿਸ ਨਾਲ ਆਗੂਆਂ ਤੇ ਸਮਰਥਕਾਂ ਵਿਚਾਲੇ ਹੱਥੋਪਾਈ ਹੋਈ। ਪੁਲਿਸ ਬੈਰੀਕੇਡ ਪਾਰ ਕਰ ਰਹੇ ਆਗੂਆਂ ਨੂੰ ਚੁੱਕ ਕੇ ਬੱਸਾਂ ਅਤੇ ਵਾਹਨਾਂ ਵਿੱਚ ਥਾਣੇ ਲੈ ਗਈ ਸੀ।

fallback

ਪੂਰਾ ਮਾਮਲਾ ਕੀ ਹੈ?

ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਵਲੋਂ 27 ਫਰਵਰੀ ਨੂੰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਮਾਤਾ ਰਾਣੀ ਚੌਕ ਸਥਿਤ ਨਗਰ ਨਿਗਮ ਦੇ ਮੇਨ ਆਫਿਸ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਇਸ ਮਾਮਲੇ ’ਚ ਨਗਰ ਨਿਗਮ ਵਲੋਂ ਇਕ ਚੌਕੀਦਾਰ ਜ਼ਰੀਏ ਬਿੱਟੂ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਸੰਜੇ ਤਲਵਾੜ ਤੇ 60 ਹੋਰ ਕਾਂਗਰਸੀਆਂ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ।. ਜਿਸ ਤੋਂ ਬਾਅਦ ਰਵਨੀਤ ਬਿੱਟੂ, ਭਾਰਤ ਭੂਸ਼ਣ ਆਸ਼ੂ, ਸੰਜੇ ਤਲਵਾੜ, ਸ਼ਾਮ ਸੁੰਦਰ ਅਰੋੜਾ ‘ਤੇ 28 ਫਰਵਰੀ ਨੂੰ U/S 353,186,149 ਆਈਪੀਸੀ ਦਰਜ ਕੀਤੀ ਗਈ ਐਫਆਈਆਰ ਤਹਿਤ ਲੁਧਿਆਣਾ ਪੁਲਿਸ ਨੇ ਬੀਤੇ ਦਿਨ ਗ੍ਰਿਫਤਾਰ ਕਰਨ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।

fallback

ਇਹ ਵੀ ਪੜ੍ਹੋ: Gurdaspur News: 11 ਲੱਖ ਖਰਚ ਵਿਦੇਸ਼ ਗਏ ਪੰਜਾਬ ਦੇ ਦੋ ਨੌਜਵਾਨ, ਰੂਸ ਲਈ ਯੂਕਰੇਨ ਖਿਲਾਫ ਜੰਗ ਲੜਨ ਲ਼ਈ ਮਜ਼ਬੂਰ; ਪੜ੍ਹੋ ਪੂਰਾ ਮਾਮਲਾ

 

Trending news