Punjab News: ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਉਮੀਦਵਾਰ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Punjab News: ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਉਮੀਦਵਾਰ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਨਗਰ ਨਿਗਮ ਵਿੱਚ ਤਾਇਨਾਤ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਦੇ ਸਰਕਾਰੀ ਬੁਲਾਰੇ ਅਨੁਸਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਅਮਨਦੀਪ ਸਿੰਘ ਚੰਢੋਕ ਵਾਸੀ ਜੀਟੀਬੀ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ ਜੋ ਕਿ ਹਾਲ ਹੀ ਵਿੱਚ ਗ੍ਰਾਮ ਪੰਚਾਇਤ ਸ਼ਾਂਤੀ ਵਿਹਾਰ, ਭਾਮੀਆਂ ਕਲਾਂ ਤੋਂ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਸਨ।
ਚੰਢੋਕ, ਜੋ ਕਿ ਇੱਕ ਪ੍ਰਾਪਰਟੀ ਕੰਸਲਟੈਂਟ ਅਤੇ ਬਿਲਡਰ ਹੈ, ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਗੁਰਦੀਪ ਸਿੰਘ ਨੇ ਇਨਰੋਲਮੈਂਟ ਅਫਸਰ ਵਜੋਂ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ: Diwali 2024: ਸਪੀਕਰ ਕੁਲਤਾਰ ਸੰਧਵਾਂ ਨੇ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ, ਵੇਖੋ ਵੀਡੀਓ
ਇਲਜ਼ਾਮ ਅਨੁਸਾਰ ਮੁਲਜ਼ਮ ਨੇ ਰਿਟਰਨਿੰਗ ਅਫ਼ਸਰ ਨਾਲ ਮਿਲ ਕੇ ਕੰਮ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਚੰਢੋਕ ਦੇ ਨਾਮਜ਼ਦਗੀ ਪੱਤਰਾਂ ਵਿੱਚ ਕੁਝ ਊਣਤਾਈਆਂ ਸਨ, ਜਿਨ੍ਹਾਂ ਨੂੰ 10,000 ਰੁਪਏ ਦੀ ਰਿਸ਼ਵਤ ਦੇ ਬਦਲੇ ਨਜ਼ਰਅੰਦਾਜ਼ ਕੀਤਾ ਜਾ ਸਕਦਾ ਸੀ। ਗੱਲਬਾਤ ਤੋਂ ਬਾਅਦ ਗੁਰਦੀਪ ਸਿੰਘ ਨੇ ਨਾਮਜ਼ਦਗੀ ਫਾਈਲ ਦੀ ਪ੍ਰਕਿਰਿਆ ਲਈ ਸ਼ੁਰੂਆਤੀ 5,000 ਰੁਪਏ ਦੀ ਰਿਸ਼ਵਤ ਲਈ ਅਤੇ ਫਿਰ ਹੋਰ ਪੰਚਾਇਤ ਮੈਂਬਰ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਫਾਈਲਾਂ ਜਮ੍ਹਾਂ ਕਰਾਉਣ ਲਈ 10,000 ਰੁਪਏ ਦੀ ਹੋਰ ਮੰਗ ਕੀਤੀ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਗੁਰਦੀਪ ਸਿੰਘ ਨੇ ਆਪਣੀ ਚੋਣ ਜਿੱਤ ਯਕੀਨੀ ਬਣਾਉਣ ਲਈ 50,000 ਰੁਪਏ ਦੀ ਮੋਟੀ ਰਿਸ਼ਵਤ ਵੀ ਮੰਗੀ ਸੀ। ਇਹ ਮੁਲਜ਼ਮ ਚੋਣਾਂ ਤੋਂ ਬਾਅਦ ਵੀ ਮੋਬਾਈਲ ਫ਼ੋਨ 'ਤੇ ਰਿਸ਼ਵਤ ਦੀ ਮੰਗ ਕਰ ਰਹੇ ਸਨ ਅਤੇ ਸ਼ਿਕਾਇਤਕਰਤਾ ਨੇ ਇਹ ਗੱਲ ਆਪਣੇ ਮੋਬਾਈਲ ਫ਼ੋਨ 'ਤੇ ਰਿਕਾਰਡ ਕਰ ਲਈ ਸੀ ਅਤੇ ਕੀਤੀਆਂ ਕਾਲਾਂ ਸਮੇਤ ਰਿਕਾਰਡ ਕੀਤੇ ਸਬੂਤ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਕਰਵਾਏ ਗਏ ਸਨ, ਜਿਸ ਦੇ ਆਧਾਰ 'ਤੇ ਤੁਰੰਤ ਜਾਂਚ ਕੀਤੀ ਗਈ ।