Ludhiana Nagar Nigam Result: ਨਗਰ ਨਿਗਮ ਲੁਧਿਆਣਾ ਦੇ ਚੋਣ ਨਤੀਜੇ; 46 ਵਾਰਡਾਂ ਦੇ ਨਤੀਜੇ ਐਲਾਨੇ, 20 `ਤੇ `ਆਪ` ਦੀ ਜਿੱਤ
Ludhiana Nagar Nigam Result: ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਚੋਣ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।
Ludhiana Nagar Nigam Result: ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਚੋਣ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸਨਅਤੀ ਸ਼ਹਿਰ ਦੇ 46 ਵਾਰਡਾਂ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਹੁਣ ਤੱਕ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਹੈ।
ਪਾਰਟੀ ਨੇ 46 'ਚੋਂ 20 ਵਾਰਡਾਂ 'ਤੇ ਜਿੱਤ ਹਾਸਲ ਕੀਤੀ ਹੈ। ਜਦਕਿ ਕਾਂਗਰਸ ਪਾਰਟੀ ਦੂਜੇ ਸਥਾਨ 'ਤੇ ਰਹੀ। ਕਾਂਗਰਸ ਨੇ 46 ਵਿੱਚੋਂ 14 ਵਾਰਡਾਂ ’ਤੇ ਜਿੱਤ ਹਾਸਲ ਕੀਤੀ ਹੈ। ਜਦੋਂਕਿ ਭਾਜਪਾ ਨੂੰ ਸਿਰਫ਼ 10 ਵਾਰਡਾਂ ਤੋਂ ਹੀ ਸੰਤੁਸ਼ਟ ਹੋਣਾ ਪਿਆ। ਲੁਧਿਆਣਾ ਵਿੱਚ ਵੋਟਿੰਗ ਦਾ ਅਮਲ ਸਵੇਰੇ 7 ਵਜੇ ਸ਼ੁਰੂ ਹੋਇਆ।
ਠੰਢ ਦੇ ਬਾਵਜੂਦ ਲੋਕਾਂ ਨੇ ਉਤਸ਼ਾਹ ਨਾਲ ਵੋਟਾਂ ਪਾਈਆਂ। ਭਾਵੇਂ ਸ਼ੁਰੂਆਤ 'ਚ ਵੋਟਿੰਗ ਪ੍ਰਤੀਸ਼ਤ ਘੱਟ ਰਹੀ ਪਰ ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਵੋਟਰਾਂ 'ਚ ਵੋਟ ਪਾਉਣ ਲਈ ਕਾਫੀ ਭੀੜ ਦੇਖਣ ਨੂੰ ਮਿਲੀ ਅਤੇ ਵੋਟ ਪ੍ਰਤੀਸ਼ਤਤਾ 'ਚ ਉਛਾਲ ਦੇਖਣ ਨੂੰ ਮਿਲਿਆ। ਸਾਬਕਾ ਮੰਤਰੀ ਭਾਰਤ ਭੂਸ਼ਣ ਦੀ ਪਤਨੀ ਮਮਤਾ ਆਸ਼ੂ ਨੇ ਦੋਸ਼ ਲਗਾਏ।
ਇਸ ਵਿਚਾਲੇ ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਪਤਨੀ ਮੀਨੂ ਪਰਾਸ਼ਰ 574 ਵੋਟਾਂ ਨਾਲ ਬੀਜੇਪੀ ਉਮੀਦਵਾਰ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ।
ਇਹ ਵੀ ਪੜ੍ਹੋ : Punjab News: ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ
ਸ਼ਨਿੱਚਰਵਾਰ ਨੂੰ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਲਈ ਵੋਟਿੰਗ ਹੋਈ। ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ, 32 ਹਜ਼ਾਰ ਕੁੱਲ੍ਹ ਵੋਟਰਾਂ ਵੱਲੋਂ ਮਤਦਾਨ ਕੀਤਾ ਗਿਆ। ਕਾਬਿਲੇਗੌਰ ਹੈ ਕਿ ਇਨ੍ਹਾਂ ਵੋਟਰਾਂ ਵਿਚੋਂ 19 ਲੱਖ, 55 ਹਜ਼ਾਰ ਮਰਦ ਵੋਟਰ ਤੇ 17 ਲੱਖ, 75 ਹਜ਼ਾਰ ਔਰਤਾਂ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਸੀ, ਇਸ ਵਾਰ ਵੋਟਿੰਗ ਲਈ 1 ਘੰਟਾ ਸਮਾਂ ਵਧਾਇਆ ਗਿਆ ਸੀ।
ਇਹ ਵੀ ਪੜ੍ਹੋ : Ludhiana News: ਵਿਧਾਇਕ ਅਸ਼ੋਕ ਪਰਾਸ਼ਰ ਦੀ ਪਤਨੀ ਹਾਰੀ, ਸਾਬਕਾ ਮੰਤਰੀ ਦੀ ਪਤਨੀ ਨੂੰ ਵੀ ਵੇਖਣਾ ਪਿਆ ਹਾਰ ਦਾ ਮੂੰਹ