Ludhiana News:  ਪੰਜਾਬ ਦੇ ਲੁਧਿਆਣਾ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਗਿਆਸਪੁਰਾ ਵਿੱਚ ਇੱਕ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਹੈ। ਪ੍ਰਸ਼ਾਸਨ ਨੇ ਆਸਪਾਸ ਦਾ 250 ਮੀਟਰ ਦਾ ਇਲਾਕਾ ਖਾਲੀ ਕਰਵਾ ਲਿਆ ਹੈ। ਬਚਾਅ ਕਾਰਜ ਜਾਰੀ ਹੈ।


COMMERCIAL BREAK
SCROLL TO CONTINUE READING

ਮੌਕੇ 'ਤੇ ਪੁਲਿਸ ਪ੍ਰਸ਼ਾਸਨ ਪਹੁੰਚ ਗਈ ਹੈ। ਇਸ ਦੇ ਨਾਲ ਹੀ ਇਲਾਕਾ ਸੀਲ ਕਰ ਦਿੱਤਾ ਗਿਆ। ਫਾਇਰ ਵਿਭਾਗ ਦੀਆਂ ਗੱਡੀਆਂ ਵੀ ਪਹੁੰਚ ਗਈਆਂ ਹਨ। ਐਂਬੂਲੈਂਸ ਦਾ ਵੀ ਪ੍ਰਬੰਧ ਕੀਤਾ ਗਿਆ ਹੈ। 


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਫਿਰ ਬਦਲੇਗਾ ਮੌਸਮ, ਡਿੱਗੇਗਾ ਪਾਰਾ, 3 ਮਈ ਤੱਕ ਯੈਲੋ ਅਲਰਟ ਜਾਰੀ


ਏਡੀਸੀਪੀ ਸਮੀਰ ਵੀ ਮੌਕੇ ’ਤੇ ਪਹੁੰਚ ਗਏ ਹਨ। ਫਿਲਹਾਲ ਜਾਂਚ ਚੱਲ ਰਹੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਫੈਕਟਰੀ ਵਿੱਚੋਂ ਗੈਸ ਲੀਕ ਕਿਵੇਂ ਹੋਈ। ਪੁਲਿਸ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫੈਕਟਰੀ ਬੰਦ ਪਈ ਸੀ। ਗੈਸ ਲੀਕ ਕਿਵੇਂ ਹੋਈ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫੈਕਟਰੀ ਮਾਲਕ ਦੀ ਭਾਲ ਲਈ ਵੀ ਯਤਨ ਕੀਤੇ ਜਾ ਰਹੇ ਹਨ। ਫੈਕਟਰੀ ਦੇ ਆਲੇ-ਦੁਆਲੇ ਬਣੇ ਮਕਾਨਾਂ ਵਿੱਚ ਰਹਿ ਰਹੇ ਕਈ ਲੋਕ ਵੀ ਹਾਦਸੇ ਦਾ ਸ਼ਿਕਾਰ ਹੋ ਚੁੱਕੇ ਹਨ। ਕਰਿਆਨੇ ਦੀ ਦੁਕਾਨ ਦੇ ਸੰਚਾਲਕ ਦੀ ਵੀ ਮੌਤ ਹੋ ਗਈ ਹੈ। 


ਇਸ ਹਾਦਸੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੁੱਖ ਪ੍ਰਗਟਾਇਆ ਹੈ, "ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..



ਘਟਨਾ ਦੀ ਸੂਚਨਾ ਮਿਲਣ 'ਤੇ ਇਲਾਕੇ ਦੀ ਵਿਧਾਇਕਾ ਰਜਿੰਦਰ ਕੌਰ ਛੀਨਾ ਵੀ ਮੌਕੇ 'ਤੇ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਗੈਸ ਲੀਕ ਕਾਂਡ ਦੀ ਜਾਂਚ ਕਰਵਾਈ ਜਾਵੇਗੀ। ਫਿਲਹਾਲ ਲੋਕਾਂ ਦੀ ਜਾਨ ਬਚਾਉਣ ਦਾ ਕੰਮ ਜਾਰੀ  ਹੈ। ਪੁਲਿਸ ਫੈਕਟਰੀ ਮਾਲਕ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। NDRF ਦੀ ਟੀਮ ਨੇ ਚਾਰਜ ਸੰਭਾਲ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਚਾਰ ਬੱਚੇ ਵੀ ਸ਼ਾਮਲ ਹਨ। ਗੈਸ ਲੀਕ ਹੋਣ ਕਾਰਨ ਹੋਰ ਨੁਕਸਾਨ ਤੋਂ ਬਚਣ ਲਈ ਪੁਲਿਸ ਨੇ ਫੈਕਟਰੀ ਦੇ ਆਲੇ-ਦੁਆਲੇ 300 ਮੀਟਰ ਦਾ ਇਲਾਕਾ ਖਾਲੀ ਕਰਵਾ ਲਿਆ ਹੈ। ਇਸ ਦੇ ਨਾਲ ਹੀ ਗੈਸ ਲੀਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਅਨੁਸਾਰ ਫੈਕਟਰੀ 'ਚ ਗੈਸ ਲੀਕ ਕਿਵੇਂ ਹੋਈ ਅਤੇ ਕਿਹੜੀ ਗੈਸ ਹੈ ਜਿਸ ਕਾਰਨ ਇੰਨਾ ਨੁਕਸਾਨ ਹੋਇਆ ਹੈ, ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।