Ludhiana News: ਗੁਪਤਾ ਸੂਚਨਾ ਦੇ ਆਧਾਰ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਪਨਾਹ ਦੇਣ ਵਾਲਾ ਗ੍ਰਿਫਤਾਰ
ਲੁਧਿਆਣਾ ਪੁਲਿਸ ਦੇ ਸੀ ਆਈ ਏ ਸਟਾਫ ਵੱਲੋਂ ਗੈਂਗਸਟਰ ਨੂੰ ਪਨਾਹ ਦੇਣ ਵਾਲੇ ਅਤੇ ਮਾਲੀ ਸਹਾਇਤਾ ਕਰਨ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Ludhiana News, Gangster Lawrence Bishnoi aide arrested: ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਗੁਪਤਾ ਸੂਚਨਾ ਦੇ ਆਧਾਰ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਪਨਾਹ ਦੇਣ ਵਾਲੇ ਸ਼ਖਸ ਨੂੰ ਲੁਧਿਆਣਾ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕ੍ਰਾਈਮ ਬਰਾਂਚ ਦੇ ਇੰਚਾਰਜ ਵੱਲੋਂ ਕਿਹਾ ਗਿਆ ਕਿ ਗ੍ਰਿਫਤਾਰ ਕੀਤਾ ਗਿਆ ਸ਼ਖ਼ਸ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਮਾਲੀ ਸਹਾਇਤਾ ਉਪਲਬਧ ਕਰਵਾਉਂਦਾ ਸੀ।
ਪੁਲਿਸ ਅਧਿਕਾਰੀ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ 'ਚ ਇੱਕ ਮਹਿਲਾ ਦਾ ਨਾਂ ਵੀ ਸਾਹਮਣੇ ਆਇਆ ਹੈ ਇਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਲੁਧਿਆਣਾ ਪੁਲਿਸ ਵੱਲੋਂ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ।
ਲੁਧਿਆਣਾ ਪੁਲਿਸ ਦੇ ਸੀ ਆਈ ਏ ਸਟਾਫ ਵੱਲੋਂ ਗੈਂਗਸਟਰ ਨੂੰ ਪਨਾਹ ਦੇਣ ਵਾਲੇ ਅਤੇ ਮਾਲੀ ਸਹਾਇਤਾ ਕਰਨ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਸ਼ਖਸ ਝੱਮਟ ਪਿੰਡ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ: ਜਾਣੋ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਖ਼ਬਰਾਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀ ਕਿਹਾ
ਇਸ ਬਾਰੇ ਜਾਣਕਾਰੀ ਦਿੰਦਿਆਂ ਕ੍ਰਾਈਮ ਬਰਾਂਚ ਦੇ ਇੰਚਾਰਜ ਬੇਅੰਤ ਜੁਨੇਜਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਗੈਂਗਸਟਰ ਨੂੰ ਪਨਾਹ ਦਿੰਦਾ ਸੀ ਅਤੇ ਮਾਲੀ ਸਹਾਇਤਾ ਵੀ ਉਪਲਬਧ ਕਰਵਾਉਂਦਾ ਸੀ।
ਉਨ੍ਹਾਂ ਕਿਹਾ ਕਿ ਗੈਂਗਸਟਰ ਰਾਜਗੜ੍ਹ ਨੂੰ ਵੀ ਇਸੇ ਸ਼ਖਸ ਵੱਲੋਂ ਪਨਾਹ ਦਿੱਤੀ ਗਈ ਸੀ ਅਤੇ ਮਾਲੀ ਸਹਾਇਤਾ ਉਪਲਬਧ ਕਰਵਾਈ ਗਈ ਸੀ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਵਿੱਚ ਇੱਕ ਮਹਿਲਾ ਦਾ ਨਾਮ ਵੀ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
- ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ
ਇਹ ਵੀ ਪੜ੍ਹੋ: ਵੱਡੀ ਖ਼ਬਰ! ਕਾਂਗਰਸ ਵੱਲੋਂ ਪ੍ਰਨੀਤ ਕੌਰ ਨੂੰ ਦਿੱਤਾ ਗਿਆ ਨੋਟਿਸ, ਕਿਹਾ "ਪਾਰਟੀ 'ਚੋਂ ਕਿਉਂ ਨਾ ਕੱਢਿਆ ਜਾਵੇ"
(For more news apart from Gangster Lawrence Bishnoi aide being arrested in Ludhiana, stay tuned to Zee PHH)