Ludhiana News: ਸਿਹਤ ਮੰਤਰੀ ਬਲਵੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ
Advertisement
Article Detail0/zeephh/zeephh2312712

Ludhiana News: ਸਿਹਤ ਮੰਤਰੀ ਬਲਵੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ

Ludhiana News: ਸਿਹਤ ਮੰਤਰੀ ਨੇ ਕਿਹਾ ਕਿ ਉਹ ਅੱਜ ਹਸਪਤਾਲ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਕਿਹਾ ਕਿ ਸਿਵਲ ਹਸਪਤਾਲ ਲੁਧਿਆਣਾ 'ਚ ਵੱਡਾ ਹਸਪਤਾਲ ਹੈ। ਹਸਪਤਾਲ ਵਿੱਚ ਕੁਝ ਖਾਮੀਆਂ ਹਨ, ਉਸ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Ludhiana News: ਸਿਹਤ ਮੰਤਰੀ ਬਲਵੀਰ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕੀਤਾ

Ludhiana News(ਤਰਸੇਮ ਲਾਲ ਭਰਾਦਵਾਜ): ਸਿਹਤ ਮੰਤਰੀ ਬਲਵੀਰ ਸਿੰਘ ਨੇ ਅੱਜ ਲੁਧਿਆਣਾ ਦੇ ਸਿਵਿਲ ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਸਿਵਲ ਹਸਪਤਾਲ ਵਿੱਚ ਜੋ ਖਾਮੀਆਂ ਹਨ ਉਸ ਨੂੰ ਜਲਦੀ ਦੂਰ ਕਰਨ ਦੀ ਗੱਲ ਆਖੀ ਹੈ। ਅਤੇ ਡਾਕਟਰਾਂ ਅਤੇ ਦਵਾਈਆਂ ਦੀ ਕਮੀਆਂ ਨੂੰ ਵੀ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਉਹ ਅੱਜ ਹਸਪਤਾਲ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਕਿਹਾ ਕਿ ਸਿਵਲ ਹਸਪਤਾਲ ਲੁਧਿਆਣਾ 'ਚ ਵੱਡਾ ਹਸਪਤਾਲ ਹੈ। ਹਸਪਤਾਲ ਵਿੱਚ ਕੁਝ ਖਾਮੀਆਂ ਹਨ, ਉਸ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਸਪਤਾਲ ਦੇ ਵਿੱਚ ਨਵੀਂ ਬਿਲਡਿੰਗ ਦਾ ਨਿਰਮਾਣ ਕਾਰਜ ਵੀ ਲਗਾਤਾਰ ਜਾਰੀ ਹੈ। ਇਸ ਦੇ ਨਾਲ ਸਿਹਤ ਮੰਤਰੀ ਨੇ ਕਿਹਾ ਕਿ ਡਾਕਟਰਾਂ ਅਤੇ ਦਵਾਈਆਂ ਦੀਆਂ ਕਮੀਆਂ ਨੂੰ ਵੀ ਜਲਦ ਦੂਰ ਕੀਤਾ ਜਾਵੇਗਾ।

ਇਸ ਦੌਰਾਨ ਉਹਨਾਂ ਨੇ ਕੇਂਦਰ ਸਰਕਾਰ ਉੱਪਰ ਰੂਲਰ ਡਿਵੈਲਪਮੈਂਟ ਫੰਡ ਰੋਕਣ ਦੇ ਦੋਸ਼ ਲਗਾਏ ਹਨ। ਉਹਨਾਂ ਨੇ ਕਿਹਾ ਕਿ ਇਸ ਫੰਡ ਨੂੰ ਰੋਕਣ ਦੇ ਨਾਲ ਪੰਜਾਬ ਦੇ ਕਈ ਸਾਰੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਦੇ ਜਿਮਨੀ ਚੋਣ ਵਿੱਚ ਆਪਣੇ ਉਮੀਦਵਾਰ ਨੂੰ ਵਾਪਸ ਲਏ ਜਾਣ ਅਤੇ ਬਸਪਾ ਨੂੰ ਸਮਰਥਨ ਦੇਣ ਤੇ ਕਿਹਾ ਕਿ ਅਕਾਲੀ ਦਲ ਨੂੰ ਆਪਣੇ ਪਤਨ ਦੇ ਆਖਰੀ ਕਗਾਰਾਂ 'ਤੇ ਹੈ।

Trending news