Ludhiana News: ਬੀਡੀਪੀਓ ਨਾ ਹੋਣ ਕਾਰਨ 39 ਪਿੰਡਾਂ ਦੇ ਸਰਪੰਚ ਕਰ ਰਹੇ ਮੁਸ਼ਕਲਾਂ ਦਾ ਸਾਹਮਣਾ
Ludhiana News: ਲੁਧਿਆਣਾ ਦੇ ਪੱਖੋਵਾਲ ਬਲਾਕ ਦੇ 39 ਪਿੰਡਾਂ ਦੇ ਸਰਪੰਚ ਬੀਡੀਪੀਓ ਨਾ ਹੋਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪਿੰਡਾਂ ਦੇ ਵਿਕਾਸ ਕਾਰਜ ਰੁਕੇ ਹੋਏ ਹਨ।
Ludhiana News: ਐਂਟੀ ਡਰੱਗ ਫੈਡਰੇਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਐਤਵਾਰ ਨੂੰ ਪੱਖੋਵਾਲ ਬਲਾਕ ਦੇ 39 ਪਿੰਡਾਂ ਦੇ ਸਰਪੰਚ ਦੀ ਮੀਟਿੰਗ ਹੋਈ। ਪੂਰੇ ਪੱਖੋਵਾਲ ਬਲਾਕ ਵਿੱਚ ਬੀਡੀਪੀਓ ਦੇ ਨਾ ਹੋਣ ਦੇ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਿੰਡ ਜੰਡ ਦੇ ਸਰਪੰਚ ਪਰਦੀਪ ਕੁਮਾਰ ਨੇ ਕਿਹਾ ਕਿ ਪਿਛਲੇ ਦੋ ਸਾਲ ਤੋਂ ਉਨ੍ਹਾਂ ਦੇ ਪਿੰਡ ਵਿੱਚ ਕੋਈ ਵੀ ਵਿਕਾਸ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਸਰਕਾਰੀ ਫੰਡ ਦਾ ਜ਼ਰੂਰ ਹੈ ਪਰ ਅਧਿਕਾਰੀਆਂ ਦੀ ਕਮੀ ਹੋਣ ਦੇ ਕਾਰਨ ਪਿੰਡਾਂ ਦੇ ਵਿਕਾਸ ਵਿੱਚ ਨਹੀਂ ਲੱਗ ਰਿਹਾ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਕਿਸੇ ਵੀ ਪਿੰਡ ਦੇ ਸਰਪੰਚ ਨੂੰ ਵੀ ਕਿਸੇ ਵੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਪਰ ਅਧਿਕਾਰੀਆਂ ਦੀ ਕਮੀ ਹੋਣ ਦੇ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਬੀਡਪੀਓ ਲਗਾਇਆ ਜਾਵੇ।
ਉੱਥੇ ਹੀ ਦੂਜੇ ਪਾਸੇ ਡਰੱਗ ਫੈਡਰੇਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਪੱਖੋਵਾਲ ਬਲਾਕ ਦੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸੀ ਕਿ ਉਨ੍ਹਾਂ ਦੇ ਪਿੰਡ ਵਿਚ ਕੋਈ ਵੀ ਵਿਕਾਸ ਨਹੀਂ ਹੋ ਰਿਹਾ। ਪਿਛਲੇ ਕਾਫੀ ਲੰਬੇ ਸਮੇਂ ਤੋਂ ਜਿਸ ਤੋਂ ਬਾਅਦ ਉਨ੍ਹਾਂ ਨੇ ਪੱਖੋਵਾਲ ਬਲਾਕ ਦੇ 39 ਪਿੰਡਾਂ ਦੇ 39 ਸਰਪੰਚਾਂ ਨੇ ਨਾਲ ਅੱਜ ਮੀਟਿੰਗ ਕੀਤੀ ਤੇ ਉਨ੍ਹਾਂ ਨੇ ਸਰਪੰਚਾਂ ਦੀਆਂ ਦਰਪੇਸ਼ ਮੁਸ਼ਕਲਾਂ ਸੁਣੀਆਂ।
ਇਹ ਵੀ ਪੜ੍ਹੋ : New Parliament Inauguration: PM ਮੋਦੀ ਨੇ ਨਵੀਂ ਸੰਸਦ 'ਸੇਂਗੋਲ' ਦਾ ਕੀਤਾ ਉਦਘਾਟਨ ਫਿਰ 20 ਪੰਡਿਤਾਂ ਤੋਂ ਲਿਆ ਆਸ਼ੀਰਵਾਦ
ਉਨ੍ਹਾਂ ਨੇ ਕਿਹਾ ਕਿ ਸਾਰੇ ਸਰਪੰਚਾਂ ਨੂੰ ਨਾਲ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ ਤੇ ਮੰਗ ਕੀਤੀ ਜਾਵੇਗੀ ਕਿ ਪੱਖੋਵਾਲ ਬਲਾਕ ਵਿੱਚ ਜਲਦ ਤੋਂ ਜਲਦ ਬੀਡੀਪੀਓ ਤਾਇਨਾਤ ਕੀਤਾ ਜਾਵੇ।
ਇਹ ਵੀ ਪੜ੍ਹੋ : Wrestlers Protest: ਬੈਰੀਕੇਡ ਤੋੜੇ, ਧੱਕੇ ਮਾਰੇ ਤੇ ਕੀਤਾ ਹੰਗਾਮਾ... ਪੁਲਿਸ ਨੇ ਸਾਕਸ਼ੀ ਮਲਿਕ ਸਮੇਤ ਕਈ ਪਹਿਲਵਾਨਾਂ ਨੂੰ ਲਿਆ ਹਿਰਾਸਤ 'ਚ
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ