Ludhiana News: ਪਲਾਸਟਿਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਹੋਇਆ ਸੁਆਹ
Advertisement
Article Detail0/zeephh/zeephh2301773

Ludhiana News: ਪਲਾਸਟਿਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਹੋਇਆ ਸੁਆਹ

Ludhiana News: Ludhiana News:ਪਲਾਸਟਿਕ ਦਾ ਦਾਣਾ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਲੈ ਲਿਆ।

Ludhiana News: ਪਲਾਸਟਿਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਹੋਇਆ ਸੁਆਹ

Ludhiana News(ਤਰਸੇਮ ਲਾਲ ਭਾਰਦਵਾਜ): ਲੁਧਿਆਣਾ ਦੇ ਲਾਡੋਵਾਲ ਨੇੜਲੇ ਪਿੰਡ ਫਤਿਹਗੜ੍ਹ ਗੁੱਜਰਾਂ ਵਿੱਚ ਇੱਕ ਪਲਾਸਟਿਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀ ਸੀ। ਅੱਗ ਲੱਗਣ ਤੋਂ ਤੁਰੰਤ ਬਾਅਦ ਮਜ਼ਦੂਰ ਨੇ ਘਟਨਾ ਦੀ ਸੂਚਨਾ ਮਾਲਕ ਨੂੰ ਦਿੱਤੀ। ਫੈਕਟਰੀ ਮਾਲਕ ਤੁਰੰਤ ਮੌਕੇ 'ਤੇ ਪਹੁੰਚ ਗਏ। ਇਹ ਅੱਗ ਕਰਤਾਰ ਇੰਟਰਪ੍ਰਾਈਜ਼ ਵਿੱਚ ਲੱਗੀ।

ਪਿੰਡ ਵਾਸੀਆਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਲਗਾਤਾਰ ਵਧਦੀ ਗਈ। ਜਿਸ ਤੋਂ ਬਾਅਦ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਖੁਸ਼ਕਿਸਮਤੀ ਰਹੀ ਕਿ ਫੈਕਟਰੀ ਅੰਦਰ ਕੋਈ ਨਹੀਂ ਸੀ ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।  ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਹੁਣ ਤੱਕ ਫਾਇਰ ਬ੍ਰਿਗੇਡ ਦੀ ਟੀਮ ਸੱਤ ਤੋਂ ਅੱਠ ਪਾਣੀ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਉਣ ਵਿੱਚ ਲੱਗੀਆਂ। ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: International Yoga Day 2024: BSF ਵੱਲੋਂ ਅਟਾਰੀ ਬਾਘਾ ਸਰਹੱਦ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਢੋਵਾਲ ਥਾਣਾ ਮੁਖੀ ਬੀਰਇੰਦਰ ਸਿੰਘ ਨੇ ਦੱਸਿਆ ਕਿ ਫਤਹਿਪੁਰ ਗੁੱਜਰਾਂ ਵਿੱਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ ਸੀ। ਅੱਗ ਲੱਗਣ ਦਾ ਕਾਰਨ ਤਾਂ ਨਹੀਂ ਪਤਾ ਲੱਗਿਆ ਪਰ ਉਹਨਾਂ ਨੇ ਕਿਹਾ ਕਿ ਜਾਨੀ ਨੁਕਸਾਨ ਤੋਂ ਬਚਾ ਰਿਹਾ ਹੈ ਤੇ ਫੈਕਟਰੀ ਵਿੱਚ ਤਾਂ ਪਲਾਸਟਿਕ ਦਾ ਦਾਣਾ ਬਣਦਾ ਸੀ ਜਿਸ ਨੂੰ ਅਚਾਨਕ ਅੱਗ ਲੱਗ ਗਈ ਤੇ ਅੱਗ ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ।

ਇਹ ਵੀ ਪੜ੍ਹੋ: International Yoga Day 2024: PM ਨਰਿੰਦਰ ਮੋਦੀ ਨੇ ਯੋਗ ਦਿਵਸ 'ਤੇ ਦੁਨੀਆ ਭਰ ਦੇ ਲੋਕਾਂ ਨੂੰ ਦਿੱਤੀ ਵਧਾਈ, ਕਿਹਾ 'ਯੋਗਾ ਕੇਵਲ ਇੱਕ ਵਿੱਦਿਆ ਹੀ ਨਹੀਂ ਸਗੋਂ ਇੱਕ ਵਿਗਿਆਨ ਹੈ'

Trending news