Ludhiana No Electricity/ਤਰਸੇਮ ਭਾਰਦਵਾਜ: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਦੂਜੇ ਪਾਸੇ ਬਿਜਲੀ ਕੱਟ ਲੱਗਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਤ ਦੀ ਗਰਮੀ ਵਿੱਚ ਬਿਜਲੀ ਦੇ ਲੰਬੇ ਲੰਬੇ ਕੱਟ ਲੋਕਾਂ ਨੂੰ ਪਰੇਸ਼ਾਨ ਕਰ ਰਹੇ ਹਨ। ਕੁਝ ਇਸੇ ਤਰ੍ਹਾਂ ਦਾ ਮੰਜਰ ਦੇਖਣ ਨੂੰ ਮਿਲਿਆ ਲੁਧਿਆਣਾ ਦੇ ਜਵਾਹਰ ਕੈਂਪ ਵਿੱਚ ਜਿੱਥੇ ਕਿ ਸਵੇਰ ਤੋਂ ਬਿਜਲੀ ਦੇ ਲੰਬੇ ਲੰਬੇ ਕੱਟ ਲੱਗਣ ਕਰਕੇ ਲੋਕ ਕਾਫੀ ਪਰੇਸ਼ਾਨ ਦਿਖਾਈ ਦਿੱਤੇ।


COMMERCIAL BREAK
SCROLL TO CONTINUE READING

ਲੋਕਾਂ ਨੇ ਕਿਹਾ ਕਿ ਜੇਕਰ ਬਿਜਲੀ  (No Electricity) ਆ ਵੀ ਜਾਂਦੀ ਹੈ ਤਾਂ ਕਦੀ ਵੱਧ ਘੱਟ ਬਿਜਲੀ ਆਉਣ ਕਰਕੇ ਉਹਨਾਂ ਦੇ ਘਰ ਦੇ ਇਲੈਕਟਰੋਨਿਕ ਸਮਾਨ ਸੜ ਜਾਂਦੇ ਹਨ।


ਇਹ ਵੀ ਪੜ੍ਹੋ: Mohali No Electricity: 24 ਘੰਟੇ ਬਿਜਲੀ ਦੇਣ ਦੇ ਦਾਅਵੇ ਖੋਖਲੇ! ਮੁਹਾਲੀ ਦੇ 4 ਪਿੰਡਾਂ ਦੇ ਲੋਕਾਂ ਨੇ ਸਾਰੀ ਰਾਤ ਜਾਗ ਕੇ ਕੱਟੀ
 


ਉਹਨਾਂ ਨੇ ਕਿਹਾ ਕਿ ਚੋਣਾਂ ਖਤਮ ਹੋਈਆਂ ਨੀ ਅਤੇ ਬਿਜਲੀ ਦੇ ਲੰਬੇ ਲੰਬੇ (No Electricity)  ਕੱਟ ਲੱਗਣੇ ਸ਼ੁਰੂ ਨਹੀਂ ਹੋਏ ਜਿਸ ਕਰਕੇ ਉਹਨਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਉਹਨਾਂ ਨੇ ਕਿਹਾ ਕਿ ਜਿਥੇ ਵੱਡੇ ਟ੍ਰਾਂਸਫਾਰਮਰ ਦੀ ਲੋੜ ਹੈ ਉਥੇ ਛੋਟਾ ਟਰਾਂਸਫਾਰਮਰ ਲੱਗਿਆ ਹੈ ਜਿਸ ਕਰਕੇ ਆਏ ਦਿਨ ਉਹਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਵਾਨ ਨਗਰ ਕੈਂਪ ਦੇ ਇਕੱਠੇ ਹੋਏ ਲੋਕਾਂ ਨੇ ਧਰਨਾ ਲਗਾ ਕੇ ਰੋਡ ਜਾਮ ਕੀਤਾ ਅਤੇ ਪ੍ਰਸ਼ਾਸਨ ਦੇ ਖਿਲਾਫ ਜੰਮ ਕੇ ਆਪਣਾ ਗੁੱਸਾ ਕੱਢਿਆ।


ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਸਪਲਾਈ ਦੀ ਹਾਲਤ ਖ਼ਰਾਬ ਹੈ। ਪਿਛਲੇ ਤਿੰਨ ਦਿਨਾਂ ਤੋਂ ਰਾਤ ਨੂੰ 8 ਵਜੇ ਬਿਜਲੀ ਬੰਦ ਹੋ ਜਾਂਦੀ ਹੈ ਅਤੇ ਅਗਲੇ ਦਿਨ ਦੁਪਹਿਰ 12 ਵਜੇ ਮੁੜ ਆਉਂਦੀ ਹੈ, ਅਜਿਹੇ 'ਚ ਲੋਕਾਂ ਨੂੰ ਪੂਰੀ ਰਾਤ ਕੱਟਣੀ ਪੈਂਦੀ ਹੈ ਜਿਸ ਨੂੰ ਲੈ ਕੇ ਉਨ੍ਹਾਂ ਨੇ ਦੇਰ ਰਾਤ ਸੜਕ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ।


ਇਹ ਵੀ ਪੜ੍ਹੋ: Punjab Heat Wave Alert: ਪੰਜਾਬ 'ਚ ਗਰਮੀ ਕੱਢ ਸਕਦੀ ਲੋਕਾਂ ਦੇ ਵੱਟੇ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ 

ਦੱਸ ਦਈਏ ਕਿ ਪੰਜਾਬ ਸਰਕਾਰ (Punjab Government) ਵੱਲੋਂ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖ ਕੇ ਅੱਠ ਘੰਟੇ ਬਿਜਲੀ (Electricity) ਦੇਣ ਦਾ ਦਾਅਵਾ ਕੀਤਾ ਗਿਆ ਸੀ ਪਰ ਸਰਕਾਰ ਦੇ ਇਹ ਦਾਅਵੇ ਬਿਲਕੁਲ ਖੋਖਲੇ ਵਿਖਾਈ ਦੇ ਰਹੇ ਹਨ।