Surjit Patar Cremation: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਸਸਕਾਰ
Advertisement
Article Detail0/zeephh/zeephh2245499

Surjit Patar Cremation: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਸਸਕਾਰ

Surjit Singh Patar Cremation today:  ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਬੀਤੇ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ ਸੀ।  79 ਸਾਲ ਦੀ ਉਮਰ 'ਚ ਦੁਨੀਆਂ ਨੂੰ ਅਲਵਿਦਾ ਕਿਹਾ। 

Surjit Patar Cremation: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਸਸਕਾਰ

Surjit Singh Patar Cremation today: ਪਦਮਸ਼੍ਰੀ ਪ੍ਰਾਪਤ ਪੰਜਾਬੀ ਕਵੀ ਅਤੇ ਲੇਖਕ ਸੁਰਜੀਤ ਸਿੰਘ ਪਾਤਰ ਦਾ ਸ਼ਨੀਵਾਰ ਸਵੇਰੇ ਲੁਧਿਆਣਾ ਵਿਖੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਦਿਹਾਂਤ ਹੋ ਗਿਆ ਸੀ। ਉਹਨਾਂ ਦੀ 79 ਸਾਲ ਦੀ ਉਮਰ ਸੀ। ਅੱਜ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਸੁਰਜੀਤ ਪਾਤਰ ਜੀ ਦੇ ਸਸਕਾਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਜਾਣਗੇ।

ਮਿਲੀ ਜਾਣਕਾਰੀ ਦੇ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਹਾਰਟ ਅਟੈਕ ਕਰਕੇ ਸ਼ਾਇਰ (Surjit Singh Patar Death)  ਦਾ ਦੇਹਾਂਤ ਹੋਇਆ ਸੀ। ਉਨ੍ਹਾਂ ਨੇ ਲੁਧਿਆਣਾ ‘ਚ ਅੰਤਿਮ ਸਾਹ ਲਏ ਹਨ। ਸੁਰਜੀਤ ਪਾਤਰ ਜੋ ਕਿ ਲੁਧਿਆਣਾ ਵਿਖੇ ਆਪਣੇ ਘਰ ਵਿੱਚ ਹੀ ਰਾਤ ਨੂੰ ਚੰਗੇ ਭਲੇ ਸੁੱਤੇ ਸਨ ਪਰ ‌ਸਵੇਰ ਨੂੰ ਉੱਠੇ ਹੀ ਨਹੀਂ।

ਇਹ ਵੀ ਪੜ੍ਹੋ: Surjit Patar Death: 79 ਸਾਲ ਦੀ ਉਮਰ 'ਚ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ

ਉਹ  (Surjit Singh Patar Death)  ਪੰਜਾਬ ਦੇ ਮਸ਼ਹੂਰ ਸ਼ਾਇਰ ਸਨ। ਉਨ੍ਹਾਂ ਦੀਆਂ ਸ਼ਾਇਰੀਆਂ ਬਹੁਤ ਹੀ ਮਸ਼ੂਹਰ ਸੀ।  ਉਨ੍ਹਾਂ ਨੂੰ ਪਦਮਸ਼੍ਰੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਸੁਰਜੀਤ ਪਾਤਰ ਇਕ ਲੇਖਰ, ਕਵੀ ਸਨ।  

ਅੱਜ ਪੰਜਾਬੀ ਵਿਰਸੇ ਦੀ ਇੱਕ ਸਦੀ ਦਾ ਅੰਤ ਹੋ ਗਿਆ ਜਦੋਂ ਪੰਜਾਬੀ ਸਾਹਿਤ  (Surjit Singh Patar Death)  ਦੇ ਬਾਬਾ ਬੋਹੜ ਸੁਰਜੀਤ ਪਾਤਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਸੁਰਜੀਤ ਪਾਤਰ ਦਾ ਜਨਮ 14 ਜਨਵਰੀ 1945  ਵਿੱਚ ਹੋਇਆ ਹੈ ਅਤੇ ਉਹ ਪੰਜਾਬੀ ਸ਼ਾਇਰ ਸਨ। ਉਨ੍ਹਾਂ ਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ।

ਉਨ੍ਹਾਂ  (Surjit Singh Patar Death)  ਦੀ ਸਖਸ਼ੀਅਤ ‘ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ’ ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।

ਸੁਰਜੀਤ ਪਾਤਰ ਕ੍ਰਾਂਤੀ ਦਾ ਮੁਦਈ ਸ਼ਾਇਰ ਹੈ। ਉਹਨਾਂ ਦੀ ਕਾਵਿ ਸੋਝੀ ਦਾ ਇਹ ਕੇਂਦਰੀ ਸੂਤਰ ਹੈ। ਪਾਤਰ ਦਾ ਕਾਵਿ-ਨਾਇਕ ਕ੍ਰਾਂਤੀਕਾਰੀ ਨਾ ਇਕ ਨਹੀਂ। ਪਾਤਰ ਦਾ ਨਾਇਕ ਅਜਿਹਾ ਕਾਵਿ-ਨਾਇਕ ਹੈ ਜੋ ਕ੍ਰਾਂਤੀ ਦਾ ਪ੍ਰਸੰਸਕ ਹੈ, ਕ੍ਰਾਂਤੀ ਦੇਸੁਪਨੇ ਦਾ ਹਾਮੀ ਹੈ। 

ਇਹ ਵੀ ਪੜ੍ਹੋ:Surjit Patar Death: ਕੌਣ ਸਨ ਪਦਮਸ਼੍ਰੀ ਸੁਰਜੀਤ ਪਾਤਰ? ਜਾਣੋ ਇਹਨਾਂ ਦੀਆਂ ਸਾਰੀਆਂ ਕਵਿਤਾਵਾਂ ਬਾਰੇ 
 

 

 

 

 

Trending news