Punjab Biggest Drugs Against Cycle Rally: ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵਿਖੇ ਸਾਈਕਲ ਰੈਲੀ ਕੱਢੀ ਜਾ ਰਹੀ ਹੈ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਖੁਦ ਵੀ ਸਾਈਕਲ ਦੀ ਸਵਾਰੀ ਕੀਤੀ।


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ। ਇਹ ਰੈਲੀ ਕਿਸੇ ਕਿਸਮ ਦੀ ਤਾਕਤ ਦਾ ਪ੍ਰਦਰਸ਼ਨ ਨਹੀਂ ਹੈ। ਇਸ ਰੈਲੀ ਦਾ ਮਕਸਦ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਲਿਆਉਣਾ ਹੈ।


ਇਹ ਵੀ ਪੜ੍ਹੋ: Stubble Burning News: ਪੰਜਾਬ 'ਚ ਇੱਕ ਦਿਨ 'ਚ ਪਰਾਲੀ ਸਾੜਨ ਦੇ 2544 ਮਾਮਲੇ, ਬਠਿੰਡਾ 'ਚ ਸਭ ਤੋਂ ਵੱਧ ਮਾਮਲੇ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਸ਼ਹੀਦ ਹੋਏ ਹਨ ਅਤੇ ਅੱਜ ਸ਼ਹੀਦਾਂ ਦੀ ਧਰਤੀ ਤੋਂ ਨਸ਼ਾ ਖਤਮ ਕਰਨਾ ਹੈ। ਪੰਜਾਬ ਦੀ ਧਰਤੀ 'ਤੇ ਤਲਵਾਰਾਂ ਤੇ ਤੀਰਾਂ ਦੇ ਹਮਲੇ ਸਹਿ ਚੁੱਕੇ ਹਨ। ਹੁਣ ਨਸ਼ੇ ਦਾ ਹਮਲਾ ਵੀ ਪੰਜਾਬ ਦੀ ਧਰਤੀ ਤੋਂ ਹੀ ਹੋ ਗਿਆ ਹੈ। ਪੰਜਾਬ ਨੇ ਹਰ ਹਮਲੇ ਦਾ ਮੂੰਹਤੋੜ ਜਵਾਬ ਦਿੱਤਾ ਹੈ। ਹੁਣ ਨਸ਼ਾ ਵੀ ਖਤਮ ਹੋ ਜਾਵੇਗਾ ਅਤੇ ਹਰਾਇਆ ਜਾਵੇਗਾ।


ਭਗਵਾਨ ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ੇ ਦੇ ਖਾਤਮੇ ਦੀ ਲਹਿਰ ਸ਼ੁਰੂ ਹੋ ਗਈ ਹੈ। ਜਿਹੜਾ ਪੰਜਾਬ ਕਦੇ ਨਸ਼ਿਆਂ ਦੀ ਦਲਦਲ ਵਿੱਚ ਬੁਰੀ ਤਰ੍ਹਾਂ ਫਸਿਆ ਹੋਇਆ ਸੀ, ਅੱਜ ਫਿਰ ਤੋਂ ਗਿੱਧੇ ਅਤੇ ਭੰਗੜੇ ਦਾ ਪੰਜਾਬ ਬਣਨ ਲੱਗ ਪਿਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ 2200 ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ।


ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਜਾਣਗੇ। ਅੱਜ ਛੁੱਟੀ ਹੈ ਤਾਂ ਜੋ ਬੱਚੇ ਆਪਣੇ ਪਰਿਵਾਰਾਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਬਾਰੇ ਪੁੱਛ ਸਕਣ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਾਈਕਲ ਰੈਲੀ ਵਿੱਚ ਚੁਣੇ ਗਏ 151 ਪ੍ਰਤੀਯੋਗੀਆਂ ਨੂੰ ਇਨਾਮ ਵਜੋਂ ਸਾਈਕਲ ਭੇਂਟ ਕੀਤੇ ਜਾਣਗੇ। ਰੈਲੀ ਵਿੱਚ 15 ਹਜ਼ਾਰ ਤੋਂ ਵੱਧ ਸਾਈਕਲਿਸਟ ਪਹੁੰਚ ਚੁੱਕੇ ਹਨ।


ਇਹ ਵੀ ਪੜ੍ਹੋ: Faridkot News: ਫਰੀਦਕੋਟ 'ਚ ਨਸ਼ਾ ਤਸਕਰ ਗ੍ਰਿਫਤਾਰ, ਸਾਢੇ ਸੱਤ ਕਿੱਲੋ ਭੁੱਕੀ ਬਰਾਮਦ, ਮਾਮਲਾ ਦਰਜ


ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਰੈਲੀ 13 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਪੀਏਯੂ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ, ਸ਼ਹੀਦ ਭਗਤ ਸਿੰਘ ਦੇ ਪਿੰਡ ਜੱਦੀ ਪਿੰਡ ਖਟਕੜ ਕਲਾਂ ਅਤੇ ਸ਼ਹੀਦ ਸੁਖਦੇਵ ਥਾਪਰ ਦੇ ਘਰ ਨੌਘਾਰਾ ਤੋਂ ਮਿੱਟੀ ਲਿਆਂਦੀ ਗਈ ਹੈ। ਸਾਈਕਲ ਰੈਲੀ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਵੀ ਵੰਡੇ ਜਾਣਗੇ। ਸਾਈਕਲ ਰੈਲੀ ਵਿੱਚ ਵੱਖ-ਵੱਖ ਥਾਵਾਂ ’ਤੇ ਡਾਕਟਰਾਂ ਅਤੇ ਐਂਬੂਲੈਂਸਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।