Ludhiana News: ਪੰਜਾਬ ਸਰਕਾਰ ਵੱਲੋਂ ਬੀਤੇ ਕੁਝ ਮਹੀਨਿਆਂ ਦੇ ਦੌਰਾਨ ਵੱਖ-ਵੱਖ ਬੈਚ ਵਿੱਚ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਸਿੰਘਾਪੁਰ ਵਿਖੇ ਸਿੱਖਿਆ ਮਾਡਲ ਹਾਸਿਲ ਕਰਨ ਲਈ ਭੇਜਿਆ ਜਾ ਰਿਹਾ ਹੈ। ਇਸੇ ਦੇ ਤਹਿਤ ਅੱਜ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਚੱਲ ਰਹੇ ਲੁਧਿਆਣਾ ਦੇ ਸਭ ਤੋਂ ਵੱਡੇ ਸੀਨੀਅਰ ਸੈਕੈਂਡਰੀ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੌਰ ਵੱਲੋਂ ਸਿੰਘਾਪੁਰ ਵਿਖੇ ਵੇਖੇ ਗਏ ਬੋਟਨੀਕਲ ਗਾਰਡਨ ਦਾ ਮਾਡਲ ਆਪਣੇ ਸਕੂਲ ਦੇ ਵਿੱਚ ਵੀ ਅਪਲਾਈ ਕੀਤਾ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਉਹਨਾਂ ਵੱਲੋਂ ਸਕੂਲ ਦੇ ਬੱਚਿਆਂ ਨੂੰ ਬਾਗਬਾਨੀ ਸਿਖਾਈ ਜਾ ਰਹੀ ਹੈ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਸੋਹਣੀ ਬਗੀਚੀ ਵੀ ਬਣਾਈ ਗਈ ਹੈ ਜਿਸ ਵਿੱਚ ਕਈ ਰੰਗ ਬਿਰੰਗੇ ਫੁੱਲਾਂ ਦੇ ਬੂਟੇ ਖੁਦ ਬੱਚੇ ਲਾਉਂਦੇ ਹਨ ਅਤੇ ਉਹਨਾਂ ਦੀ ਦੇਖਭਾਲ ਵੀ ਕਰਦੇ ਹਨ ਜਿਸ ਨਾਲ ਆਪਣੇ ਵਾਤਾਵਰਨ ਨੂੰ ਬਚਾਉਣ ਅਤੇ ਵੱਧ ਤੋਂ ਵੱਧ ਬੂਟੇ ਲਾਉਣ ਦਾ ਵੀ ਇੱਕ ਚੰਗਾ ਸੁਨੇਹਾ ਵਿਦਿਆਰਥੀਆਂ ਦੇ ਵਿੱਚ ਜਾਂਦਾ ਹੈ ਜਿਸ ਤੋਂ ਵਿਦਿਆਰਥੀ ਕਾਫੀ ਪ੍ਰਭਾਵਿਤ ਹੋ ਰਹੇ ਨੇ ਇਸ ਦੇ ਨਾਲ ਹੀ ਸਕੂਲ ਦਾ ਵਾਤਾਵਰਣ ਵੀ ਬਦਲ ਰਿਹਾ ਹੈ ਸਕੂਲ ਦੀ ਦਿੱਖ ਦੇ ਵਿੱਚ ਵੀ ਵੱਡੇ ਬਦਲਾਅ ਵੇਖਣ ਨੂੰ ਮਿਲ ਰਹੇ ਹਨ। 


ਇਹ ਵੀ ਪੜ੍ਹੋ:  Punjab News: ਪੰਜਾਬ ਦੇ ਸਿੱਖਿਆ ਤੇ ਵਿੱਤ ਵਿਭਾਗ ਦੇ ਸਕੱਤਰਾਂ ਨੂੰ ਹਾਈ ਕੋਰਟ ਦਾ ਵੱਡਾ ਝਟਕਾ!

ਸਕੂਲ ਦੇ ਵਿਦਿਆਰਥੀਆਂ ਨੇ ਕਿਹਾ ਕਿ ਉਹਨਾਂ ਦਾ ਵਿਸ਼ੇਸ਼ ਤੌਰ 'ਤੇ ਬੋਟਨੀ ਦਾ ਇੱਕ ਪਿਰਡ ਵੀ ਹੁੰਦਾ ਹੈ ਜਿਸ ਵਿੱਚ ਉਹਨਾਂ ਨੂੰ ਬਾਗਬਾਨੀ ਬਾਰੇ ਬੂਟਿਆਂ ਦੀ ਫੁੱਲਾਂ ਦੀ ਵੱਖ ਵੱਖ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।


ਇਹ ਵੀ ਪੜ੍ਹੋ: No Cell For Transgender: ਪੰਜਾਬ ਦੀਆਂ ਜੇਲ੍ਹਾਂ 'ਚ ਟਰਾਂਸਜੈਂਡਰਾਂ ਲਈ ਵੱਖਰਾ ਸੈੱਲ ਨਹੀਂ, ਹਾਈ ਕੋਰਟ ਨੇ ਪ੍ਰਗਟਾਈ ਹੈਰਾਨੀ