Ludhiana PAU News: ਪੀਏਯੂ `ਚ ਹੰਗਾਮਾ! ਪ੍ਰੋਫੈਸਰ `ਤੇ ਲੱਗੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ, ਆਹਮੋ-ਸਾਹਮਣੇ ਹੋਏ ਅਧਿਆਪਕ ਤੇ ਵਿਦਿਆਰਥੀ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪੀਏਯੂ `ਚ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਜਿਨਸੀ ਸ਼ੋਸ਼ਣ ਕਰਨ ਵਾਲੇ ਪ੍ਰੋਫੈਸਰ ਨੂੰ ਮੁਅੱਤਲ ਕਰਨ `ਤੇ ਅਧਿਆਪਕ ਤੇ ਵਿਦਿਆਰਥੀ ਆਹਮੋ-ਸਾਹਮਣੇ ਹੋ ਗਏ ਹਨ। ਅਧਿਆਪਕਾਂ ਵੱਲੋਂ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਨੂੰ ਡਰਨ ਦੀ ਕੋਈ ਲੋੜ ਨਹੀਂ ਜਦਕਿ ਵਿਦਿਆਰਥੀਆਂ ਦਾ ਕਹਿਣ
Ludhiana PAU Sexual Harassment Allegation News: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪੀਏਯੂ 'ਚ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਜਿਨਸੀ ਸ਼ੋਸ਼ਣ ਕਰਨ ਵਾਲੇ ਪ੍ਰੋਫੈਸਰ ਨੂੰ ਮੁਅੱਤਲ ਕਰਨ 'ਤੇ ਅਧਿਆਪਕ ਤੇ ਵਿਦਿਆਰਥੀ ਆਹਮੋ-ਸਾਹਮਣੇ ਹੋ ਗਏ ਹਨ। ਅਧਿਆਪਕਾਂ ਵੱਲੋਂ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਨੂੰ ਡਰਨ ਦੀ ਕੋਈ ਲੋੜ ਨਹੀਂ ਜਦਕਿ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਆਪਣੇ ਹੱਕਾਂ ਲਈ ਲੜਨਗੇ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਇੱਕ ਵਾਰ ਮੁੜ ਸੁਰਖੀਆਂ ਵਿੱਚ ਹੈ। ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਮੁਅੱਤਲ ਕੀਤੇ ਗਏ ਯੂਨੀਵਰਸਿਟੀ ਦੇ ਪ੍ਰੋਫੈਸਰ ਨੂੰ ਲੈ ਕੇ ਅਧਿਆਪਕ ਅਤੇ ਵਿਦਿਆਰਥੀ ਆਹਮੋ-ਸਾਹਮਣੇ ਹੋ ਗਏ ਅਤੇ ਇਸ ਦੌਰਾਨ ਇਸ ਮਾਮਲੇ ਨੂੰ ਲੈ ਕੇ ਵਿਦਿਆਰਥੀ ਵੀ ਪਹੁੰਚ ਗਏ।
ਦੱਸ ਦਈਏ ਕਿ ਵਿਦਿਆਰਥੀਆਂ ਵੱਲੋਂ ਇੱਕ ਨੁੱਕੜ ਨਾਟਕ ਕਰਵਾਇਆ ਗਿਆ ਤੇ ਮੌਕੇ 'ਤੇ ਹੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਵੱਲੋਂ ਲਿਖੇ ਪੱਤਰ ਦੇ ਨਾਲ ਵਿਦਿਆਰਥੀਆਂ ਨੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ 'ਚ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਅਧਿਆਪਕਾਂ ਨੂੰ ਦਬਾਉਣ ਦੀ ਗੱਲ ਕੀਤੀ ਜਾ ਰਹੀ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।
ਉਨ੍ਹਾਂ ਕਿਹਾ ਕਿ ਜਦੋਂ ਅਧਿਆਪਕ ਆਪਣੇ ਹੱਕਾਂ ਲਈ ਲੜਦੇ ਹਨ ਤਾਂ ਅਸੀਂ ਉਨ੍ਹਾਂ ਦੇ ਨਾਲ ਹਾਂ ਪਰ ਜਦੋਂ ਉਹ ਕਿਸੇ ਅਧਿਆਪਕ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਉਨ੍ਹਾਂ ਦੇ ਖਿਲਾਫ ਹਨ। ਉਨ੍ਹਾਂ ਕਿਹਾ ਕਿ ਅਸੀਂ ਯੂਨੀਵਰਸਿਟੀ ਦਾ ਮਾਹੌਲ ਖਰਾਬ ਨਹੀਂ ਕਰ ਰਹੇ, ਪਰ ਯੂਨੀਵਰਸਿਟੀ ਵਿੱਚ ਜੋ ਕੁਝ ਹੋ ਰਿਹਾ ਹੈ, ਉਹ ਸਹੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸਦੇ ਨਾਲ ਯੂਨੀਵਰਸਿਟੀ ਦਾ ਅਕਸ ਖਰਾਬ ਹੋ ਰਿਹਾ ਹੈ।
ਦੂਜੇ ਪਾਸੇ ਅਧਿਆਪਕਾਂ ਦਾ ਕਹਿਣਾ ਹੈ ਕਿ ਅਸੀਂ ਵਿਦਿਆਰਥੀਆਂ ਨੂੰ ਆਪਣੇ ਬੱਚੇ ਸਮਝਦੇ ਹਾਂ ਪਰ ਉਨ੍ਹਾਂ 'ਤੇ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਪਾਇਆ ਜਾਣਾ ਚਾਹੀਦਾ।
ਇਹ ਵੀ ਪੜ੍ਹੋ: Supreme Court on Article 35A: ਤਿੰਨ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਦੀ ਹੈ ਧਾਰਾ 35ਏ, ਸੁਪਰੀਮ ਕੇਰਟ ਦੀ ਟਿਪੱਣੀ
ਇਹ ਵੀ ਪੜ੍ਹੋ: Punjab News: ਪਿਤਾ ਨੇ ਕ੍ਰਿਪਾਨ ਨਾਲ ਆਪਣੇ ਪੁੱਤਰ ਤੇ ਧੀ ਨੂੰ ਕੀਤਾ ਜ਼ਖਮੀ, ਪਿਓ ਗ੍ਰਿਫਤਾਰ
(For more news apart from Ludhiana PAU Sexual Harassment Allegation News, stay tuned to Zee PHH)