Ludhiana News: ਲੁਧਿਆਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਦੇਰ ਰਾਤ ਗਸਤ ਦੌਰਾਨ ਪੁਲਿਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਦੇ ਕੋਲੋਂ ਤਿੰਨ ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਜਦ ਪੁੱਛਗਿਛ ਕੀਤੀ ਤਦ ਸਾਹਮਣੇ ਆਇਆ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਲਲਤੋਂ ਪਿੰਡ ਦੇ ਮੌਜੂਦਾ ਸਰਪੰਚ 'ਤੇ ਹਮਲਾ ਕਰਨ ਵਾਸਤੇ ਇਨ੍ਹਾਂ ਨੇ ਪਿਸਤੌਲ ਲਿਆਂਦੇ ਸਨ। ਡੀਸੀਪੀ ਸ਼ੁਭਮ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦ ਸਰਪੰਚੀ ਦੀਆਂ ਚੋਣਾਂ ਹੋਈਆਂ ਸਨ। ਤਦ ਇਨ੍ਹਾਂ ਦੋਵੇਂ ਪਾਰਟੀਆਂ ਦਾ ਝਗੜਾ ਹੋਇਆ ਸੀ ਅਤੇ ਜਿਸ 'ਤੇ ਦੋਵੇਂ ਪਾਰਟੀਆਂ ਉੱਪਰ ਥਾਣਾ ਪੀਏਯੂ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।


COMMERCIAL BREAK
SCROLL TO CONTINUE READING

ਜਿਸ ਦੌਰਾਨ ਗਗਨਦੀਪ ਅਤੇ ਜਸ਼ਨਦੀਪ ਵੱਲੋਂ ਆਪਣੇ ਸਾਥੀ ਜੋ ਕਿ ਇਕ ਹਰਿਆਣਾ ਇਕ ਖਰੜ ਅਤੇ ਇਕ ਲਲਤੋਂ ਦਾ ਰਹਿਣ ਵਾਲਾ ਹੈ ਜਿਨ੍ਹਾਂ ਦੀ ਮਦਦ ਨਾਲ ਲਲਤੋਂ ਪਿੰਡ ਦੇ ਮੌਜੂਦਾ ਸਰਪੰਚ 'ਤੇ ਹਮਲੇ ਦੀ ਸਾਜ਼ਿਸ਼ ਘੜੀ ਜਾ ਰਹੀ ਸੀ। ਜਿਸ ਸਬੰਧ ਵਿਚ ਸਰਪੰਚ ਨੇ ਸੀਆਈਏ ਦੀ ਟੀਮ ਅਤੇ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਵੀ ਦਿੱਤੀ ਸੀ ਕਿ ਉਸ ਉੱਪਰ ਹਮਲਾ ਹੋ ਸਕਦਾ ਹੈ। ਦੋਸ਼ੀ ਗਗਨਦੀਪ ਅਤੇ ਜਸ਼ਨਦੀਪ ਨੇ ਪਿਸਟਲ ਮੰਗਵਾਏ ਸਨ ਅਤੇ ਥਾਰ ਗੱਡੀ ਚੰਡੀਗੜ੍ਹ ਤੋਂ ਕਿਰਾਏ ਉਤੇ ਲਈ ਸੀ।


ਇਹ ਵੀ ਪੜ੍ਹੋ : Punjab Breaking Live Updates: ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਅੱਜ ਪਹਿਲੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰੇਗੀ ਸੇਵਾ


 ਇਨ੍ਹਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਸੀ ਪਰ ਪੁਲਿਸ ਨੇ ਪਹਿਲਾਂ ਹੀ ਇਨ੍ਹਾਂ ਦੋ ਦੋਸ਼ੀ ਨੌਜਵਾਨਾਂ ਤਿੰਨ ਦੇਸੀ ਪਿਸਤੌਲ ਕਾਰਤੂਸ ਅਤੇ ਇਕ ਥਾਰ ਸਮੇਤ ਕਾਬੂ ਕਰ ਲਿਆ ਅਤੇ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੇ ਤਿੰਨ ਹੋਰ ਸਾਥੀ ਹਨ ਜਿਨ੍ਹਾਂ 'ਤੇ ਪਹਿਲਾਂ ਵੀ ਮਾਮਲੇ ਦਰਜ ਹਨ। ਉਨ੍ਹਾਂ ਦੀ ਵੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਨੂੰ ਵੀ ਕਾਬੂ ਕੀਤਾ ਜਾਵੇਗਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੈਰ ਸਮਾਜੀ ਅਨਸਰਾਂ ਵਿਰੁੱਧ ਮੁਹਿੰਮ ਅੱਗੇ ਵੀ ਜਾਰੀ ਰਹੇਗੀ।


ਇਹ ਵੀ ਪੜ੍ਹੋ : Ravneet Bittu News: ਰਵਨੀਤ ਬਿੱਟੂ ਦਾ ਵੱਡਾ ਬਿਆਨ; ਅਕਾਲੀ ਦਲ ਨੂੰ ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨਾ ਚਾਹੀਦਾ