Ludhiana Police Bus accident: ਪੁਲਿਸ ਮੁਲਾਜ਼ਮਾਂ ਦੀ ਬੱਸ ਦੇ ਬ੍ਰੇਕ ਫ਼ੇਲ ਹੋ ਗਏ। ਸ਼ਰਾਬ ਦੇ ਠੇਕੇ 'ਚ ਬੱਸ ਜਾ ਵੱਜੀ ਅਤੇ ਇਸ ਦੇ ਨਾਲ ਹਾਹਾਕਾਰ ਮੱਚ ਗਈ।
Trending Photos
Ludhiana Police Bus Break Fail Accident: ਪੰਜਾਬ ਦੇ ਲੁਧਿਆਣਾ ਬੱਸ ਸਟੈਂਡ ਨੇੜੇ ਪੰਜਾਬ ਪੁਲਿਸ ਦੀ ਬੱਸ ਬਰੇਕ ਫੇਲ੍ਹ ਹੋਣ ਕਾਰਨ ਹਾਦਸਾਗ੍ਰਸਤ ਹੋ ਗਈ। ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਸ਼ਰਾਬ ਦੇ ਠੇਕੇ ਨਾਲ ਟਕਰਾ ਕੇ ਨੁਕਸਾਨੀ ਗਈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਦਾ ਸ਼ਟਰ ਵੀ ਤੋੜ ਦਿੱਤਾ ਗਿਆ। ਬੱਸ ਵਿੱਚ 13 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ ਸਨ। ਖੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ 4 ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜ਼ਖਮੀ ਪੁਲਿਸ ਮੁਲਾਜ਼ਮਾਂ ਦਾ ਇਲਾਜ ਵੀ ਕਰਵਾਇਆ। ਇਸ ਦਾ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਪੰਜਾਬ ਪੁਲਿਸ ਦੀ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।
ਇਹ ਵੀ ਪੜ੍ਹੋ: Punjab teachers Transfer: ਇਸ ਮਹੀਨੇ ਹੋਣਗੇ ਅਧਿਆਪਕਾਂ ਦੇ ਤਬਾਦਲੇ, ਪੰਜਾਬ ਸਰਕਾਰ ਦਾ ਫੈਸਲਾ, ਜਲਦ ਕਰੋ ਅਪਲਾਈ
ਪੁਲਿਸ ਮੁਲਾਜ਼ਮ ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਜਾ ਰਹੇ ਸਨ
ਥਾਣਾ ਡਿਵੀਜ਼ਨ ਨੰਬਰ 5 ਦੇ ਐਸਐਚਓ ਧਰਮਪਾਲ ਚੌਧਰੀ ਨੇ ਦੱਸਿਆ ਕਿ ਇਹ ਹਾਦਸਾ ਰਾਤ ਸਾਢੇ 9 ਵਜੇ ਦੇ ਕਰੀਬ ਵਾਪਰਿਆ। ਪੁਲਿਸ ਮੁਲਾਜ਼ਮ ਚੰਡੀਗੜ੍ਹ ਤੋਂ ਫ਼ਿਰੋਜ਼ਪੁਰ ਡਿਊਟੀ ਲਈ ਜਾ ਰਹੇ ਸਨ। ਬੱਸ ਸਟੈਂਡ ਪੁਲ ਤੋਂ ਉਤਰਦੇ ਸਮੇਂ ਅਚਾਨਕ ਬ੍ਰੇਕ ਫੇਲ ਹੋ ਗਈ ਜਿਸ ਕਾਰਨ ਇਹ ਹਾਦਸਾ (Ludhiana Police Bus Break Fail Accident) ਵਾਪਰਿਆ।
ਹਾਦਸੇ ਵਿੱਚ ਇੱਕ ਬਾਈਕ ਵੀ ਨੁਕਸਾਨੀ ਗਈ
ਦੱਸ ਦੇਈਏ ਕਿ ਇਸ ਹਾਦਸੇ ਵਿੱਚ ਇੱਕ ਬਾਈਕ ਵੀ ਨੁਕਸਾਨੀ ਗਈ ਹੈ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੰਜਾਬ ਪੁਲਿਸ ਦੀ ਸੁਰੱਖਿਆ ਵਾਲੀ ਬੱਸ ਦਾ ਅਗਲਾ ਹਿੱਸਾ ਟੁੱਟ ਗਿਆ। ਠੇਕਾ ਅਪਰੇਟਰ ਨੇ ਦੇਰ ਰਾਤ ਸ਼ਟਰ ਦੀ ਮੁਰੰਮਤ ਕਰਵਾਈ।
ਇਹ ਵੀ ਪੜ੍ਹੋ: Punjab News: 70,86,273 ਪੰਜਾਬੀਆਂ ਨੂੰ ਆਇਆ ਬਿਜਲੀ ਦਾ ਬਿੱਲ ਜ਼ੀਰੋ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ